ਮਲਸੀਆਂ, 18 ਨਵੰਬਰ (ਸੁਖਦੀਪ ਸਿੰਘ)-ਪੀ.ਐਮ. ਸ੍ਰੀ ਸਕੂਲ ਜਵਾਹਰ ਨਵੋਦਿਆ ਵਿਦਿਆਲਿਆ, ਤਲਵੰਡੀ ਮਾਧੋ (ਜਲੰਧਰ) ਦੇ ਪਿ੍ੰਸੀਪਲ ਅਰੁਣ ਕੁਮਾਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਵਿਦਿਆਲਿਆ 'ਚ 6ਵੀਂ ਜਮਾਤ ਦੇ ਦਾਖ਼ਲੇ ਸੰਬੰਧੀ 'ਨਵੋਦਿਆ ਵਿਦਿਆਲਿਆ ਚੋਣ ਪ੍ਰੀਖਿਆ-2026' ਜ਼ਿਲ੍ਹਾ ਜਲੰਧਰ ਦੇ ਵੱਖ-ਵੱਖ ਪ੍ਰੀਖਿਆ ਕੇਂਦਰਾਂ 'ਚ 13 ਦਸੰਬਰ, 2025 ਨੂੰ ਲਈ ਜਾਵੇਗੀ | ਇਸ ਪ੍ਰੀਖਿਆ ਲਈ ਜਿੰਨ੍ਹਾਂ ਪ੍ਰੀਖਿਆਰਥੀਆਂ ਨੇ ਆਨਲਾਈਨ ਅਪਲਾਈ ਕੀਤਾ ਹੈ, ਉਨ੍ਹਾਂ ਦੇ ਰੋਲ ਨੰਬਰ (ਐਡਮਿਟ ਕਾਰਡ) ਨਵੋਦਿਆ ਵਿਦਿਆਲਿਆ ਸਮਿਤੀ ਦੀ ਵੈਬਸਾਈਟ https:// cbseitms.rcil.gov.in/nvs/ 'ਤੇ ਉਪਲਬਧ ਹਨ | ਇਸ ਤੋਂ ਇਲਾਵਾ ਵਿਦਿਆਲਿਆ ਵਲੋਂ ਐਡਮਿਟ ਕਾਰਡ ਬਲਾਕ ਸਿੱਖਿਆ ਅਫ਼ਸਰ ਦੇ ਦਫ਼ਤਰਾਂ 'ਚ ਵੀ ਭਿਜਵਾ ਦਿੱਤੇ ਗਏ ਹਨ | ਉਨ੍ਹਾਂ ਕਿਹਾ ਕਿ ਬਿਨਾਂ ਐਡਮਿਟ ਕਾਰਡ ਤੋਂ ਦਾਖ਼ਲਾ ਪ੍ਰੀਖਿਆ 'ਚ ਬੈਠਣ ਦੀ ਆਗਿਆ ਨਹੀਂ ਹੋਵੇਗੀ |