ਲੋਹੀਆਂ ਖਾਸ, 18 ਨਵੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ)-ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਸਿੱਖਿਆ ਵਿਭਾਗ ਪੰਜਾਬ ਵਲੋਂ 'ਪ੍ਰੀ ਪ੍ਰਾਇਮਰੀ ਦੇ ਵਿਦਿਆਰਥੀਆਂ ਲਈ ਬਾਲ ਦਿਵਸ ਵਾਲੇ ਦਿਨ ਬਾਲ ਮੇਲਾ' ਕਰਵਾਉਣ ਦਾ ਫੈਸਲਾ ਲਿਆ ਗਿਆ ਸੀ, ਜਿਸ ਨੂੰ ਜ਼ਿਲ੍ਹਾ ਸਿੱਖਿਆ ਅਫਸਰ ਸ੍ਰੀਮਤੀ ਹਰਜਿੰਦਰ ਕÏਰ ਦੀ ਅਗਵਾਈ ਹੇਠ, ਲੋਹੀਆਂ ਖ਼ਾਸ ਦੇ ਬਲਾਕ ਸਿੱਖਿਆ ਅਫ਼ਸਰ ਸ੍ਰੀ ਰਮੇਸ਼ਵਰ ਚੰਦਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਸੀਐਚਟੀ ਸ. ਭੁਪਿੰਦਰ ਸਿੰਘ ਜੀ ਨੇ ਆਪਣੇ ਸਮੂਹ ਅਧਿਆਪਕ ਸਾਥੀਆਂ ਦੇ ਸਹਿਯੋਗ ਨਾਲ ਸਾਰੇ ਹੀ ਸਕੂਲਾਂ 'ਚ ਬਹੁਤ ਹੀ ਵਧੀਆ ਢੰਗ ਨਾਲ ਨੇਪਰੇ ਚਾੜਿ੍ਹਆ | ਭਾਰਤ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਿਤ ਜਵਾਹਰ ਲਾਲ ਨਹਿਰੂ ਦਾ ਜਨਮ ਦਿਨ ਮਨਾਉਂਦਿਆਂ ਹੋਇਆਂ, ਇਨ੍ਹਾਂ ਬਾਲ ਮੇਲਿਆਂ ਵਿੱਚ ਨੰਨ੍ਹੇ ਮੁੰਨੇ ਬੱਚਿਆਂ ਦੇ ਨਾਲ ਨਾਲ ਉਨ੍ਹਾਂ ਦੇ ਮਾਤਾ ਪਿਤਾ ਅਤੇ ਪਿੰਡ ਵਾਸੀਆਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ ਤੇ ਬਾਲ ਮੇਲਿਆਂ 'ਚ ਬੱਚਿਆਂ ਨੇ ਬਹੁਤ ਹੀ ਵਧੀਆ ਢੰਗ ਦੇ ਨਾਲ ਆਪੋ ਆਪਣੀ ਪ੍ਰਤਿਭਾ ਨੂੰ ਪੇਸ਼ ਕੀਤਾ | ਬੀ.ਪੀ.ਈ.ਓ. ਸ਼੍ਰੀ ਰਮੇਸ਼ਵਰ ਚੰਦਰ ਦੱਸਿਆ ਕਿ ਹਰੇਕ ਸਕੂਲ ਵਿੱਚ ਪੰਜ ਤਰ੍ਹਾਂ ਦੇ ਸਟਾਲ ਸਰੀਰਕ ਵਿਕਾਸ, ਭਾਸ਼ਾ ਵਿਕਾਸ, ਬÏਧਿਕ ਵਿਕਾਸ, ਰਚਨਾਤਮਕ ਵਿਕਾਸ ਤੇ ਰਿਪੋਰਟ ਕਾਰਡਾਂ ਦੇ ਸਟਾਲ ਲਗਾਏ ਗਏ ਹਨ, ਜਿੱਥੇ ਜਾ ਕਿ ਮਾਪੇ, ਆਪਣੇ ਬੱਚਿਆਂ ਦੀ ਪੜ੍ਹਾਈ ਲਿਖਾਈ ਅਤੇ ਸਮੁੱਚੇ ਵਿਕਾਸ ਬਾਰੇ ਜਾਣਕਾਰੀ ਹਾਸਿਲ ਕਰ ਰਹੇ ਹਨ | ਸੀਐਚਟੀ ਭੁਪਿੰਦਰ ਸਿੰਘ ਨੇ ਜਾਣਕਾਰੀ ਦਿੱਤੀ ਕਿ ਤਿੰਨ ਤੋਂ ਛੇ ਸਾਲ ਦੇ ਪ੍ਰੀ ਪ੍ਰਾਈਮਰੀ ਦੇ ਬੱਚਿਆਂ ਨੂੰ ਖੇਡ ਵਿਧੀ ਰਾਹੀਂ ਬਹੁਤ ਵਧੀਆ ਢੰਗ ਦੇ ਨਾਲ ਪੜ੍ਹਾਇਆ ਜਾ ਰਿਹਾ ਹੈ ਤੇ ਨਵੀਆਂ ਨਵੀਆਂ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ ਤੇ ਇਸ ਦੇ ਨਾਲ ਹੀ ਉਨ੍ਹਾਂ ਨੇ ਸਰਕਾਰੀ ਸਕੂਲਾਂ 'ਚ ਮਿਲਣ ਵਾਲੀਆਂ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ | ਬੀ.ਆਰ.ਸੀ. ਬਰਿੰਦਰ ਪਾਲ ਸਿੰਘ ਨੇ ਵੱਖ ਵੱਖ ਗਤੀ ਵਿਧੀਆਂ ਦੇ ਰਾਹੀਂ ਅਤੇ ਸਪਲੀਮੈਂਟਰੀ ਮਟੀਰੀਅਲ ਦੀ ਵਰਤੋਂ ਕਰਦੇ ਹੋਏ ਬੱਚਿਆਂ ਨੂੰ ਪੜਾਏ ਜਾਣ ਸਬੰਧੀ ਜਾਣਕਾਰੀ ਦਿੱਤੀ | ਇਸ ਮÏਕੇ ਕਲੱਸਟਰ ਲੋਹੀਆਂ ਦੇ ਵੱਖ ਵੱਖ ਸਕੂਲਾਂ ਵਿੱਚ ਬਾਲ ਮੇਲੇ ਦਾ ਆਯੋਜਨ ਕਰਨ ਵਿੱਚ ਐਚ.ਟੀ. ਪਰਮਜੀਤ ਕÏਰ, ਐਚ.ਟੀ ਮਨਦੀਪ ਕÏਰ, ਮਾ ਪਰਮਿੰਦਰ ਸਿੰਘ, ਵਿਜੇ ਕੁਮਾਰ, ਸੁਰਿੰਦਰ ਕੁਮਾਰ, ਹਰਮੇਸ਼ ਲਾਲ, ਨੀਰਜ, ਪਵਨ ਕੁਮਾਰ, ਬਲਵਿੰਦਰ ਸਿੰਘ, ਮਨਮੀਤ ਸਿੰਘ, ਅਨੀਸ਼, ਗੀਤਾ ਦੇਵੀ, ਰਾਜਬੀਰ ਕÏਰ, ਸਿਮਲਜੀਤ ਕÏਰ, ਗੁਰਪ੍ਰੀਤ ਕÏਰ, ਕਮਲਜੀਤ ਕÏਰ, ਰੇਨੂ ਸ਼ਰਮਾ ਸਮੇਤ ਹੋਰ ਅਧਿਆਪਕਾਂ ਨੇ ਕਾਬਿਲੇ ਤਾਰੀਫ਼ ਭੂਮਿਕਾ ਨਿਭਾਈ |