ਕਰਤਾਰਪੁਰ, 19 ਨਵੰਬਰ (ਭਜਨ ਸਿੰਘ)-ਇੱਥੋ ਥੋੜ੍ਹੀ ਦੂਰੀ 'ਤੇ ਸਥਿਤ ਪਿੰਡ ਕਾਲਾ ਖੇੜਾ ਕਾਲੋਨੀ ਵਿੱਚ ਸ਼ਾਮ 5 ਵਜੇ ਦੇ ਕਰੀਬ ਅਣਪਛਾਤੇ ਕੁਝ ਨÏਜਵਾਨਾਂ ਵਲੋਂ ਚਲਾਈਆਂ ਗਈਆਂ ਗੋਲੀਆਂ ਨਾਲ ਹਰਪਾਲ ਉਰਫ਼ ਰੋਮੀ 26 ਸਾਲ ਪੁੱਤਰ ਤਰਸੇਮ ਲਾਲ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ ਜਿਸ ਨੂੰ ਪਿੰਡ ਵਾਸੀਆਂ ਵਲੋਂ ਕੁਝ ਲੋਕਾਂ ਦੀ ਸਹਾਇਤਾ ਨਾਲ ਸਰਕਾਰੀ ਹਸਪਤਾਲ ਕਰਤਾਰਪੁਰ ਪਹੁੰਚਾਇਆ ਗਿਆ ਜਿੱਥੇ ਡਾਕਟਰਾਂ ਵਲੋਂ ਉਸ ਦੀ ਹਾਲਤ ਨੂੰ ਦੇਖਦਿਆਂ ਉਸ ਨੂੰ ਜਲੰਧਰ ਲਈ ਰੈਫਰ ਕਰ ਦਿੱਤਾ ਗਿਆ¢ ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਖ਼ਮੀ ਹਰਪਾਲ ਉਰਫ਼ ਰੋਮੀ ਦੇ ਪਰਿਵਾਰਕ ਮੈਂਬਰ ਨੇ ਦੱਸਿਆ ਕਿ ਸ਼ਾਮ 5 ਵਜੇ ਦੇ ਕਰੀਬ ਰੋਮੀ ਆਪਣੇ ਭਰਾ ਨਾਲ ਪਿੰਡ ਤੋਂ ਕੁਝ ਸਾਮਾਨ ਲੈ ਕੇ ਮੋਟਰਸਾਈਕਲ 'ਤੇ ਕਾਲੋਨੀ ਨੂੰ ਵਾਪਸ ਆ ਰਹੇ ਸਨ ਤਾਂ ਕਾਰ ਸਵਾਰ ਕੁਝ ਨÏਜਵਾਨਾਂ ਵਲੋਂ ਉਨ੍ਹਾਂ ਉੱਪਰ ਤਾਬੜਤੋੜ ਗੋਲ਼ੀਆਂ ਚਲਾਈਆਂ ਗਈਆਂ ਜਿਸ ਨਾਲ ਮੋਟਰਸਾਈਕਲ ਦੇ ਪਿੱਛੇ ਬੈਠਾ ਹਰਪਾਲ ਉਰਫ਼ ਰੋਮੀ ਗੰਭੀਰ ਜ਼ਖ਼ਮੀ ਹੋ ਗਿਆ | ਉਨ੍ਹਾਂ ਦੱਸਿਆ ਕਿ ਉਸ ਦੇ ਦੋ ਗੋਲੀਆਂ ਚੂਲੇ ਵਿੱਚ ਲੱਗੀਆਂ ¢ ਪਰਿਵਾਰਕ ਮੈਂਬਰਾਂ ਅਨੁਸਾਰ ਉਹ ਗੋਆ ਵਿਖੇ ਸਲੂਨ ਦਾ ਕੰਮ ਕਰਦਾ ਹੈ ਤੇ ਉਹ ਕੁਝ ਦਿਨ ਪਹਿਲਾਂ ਹੀ ਆਪਣੇ ਘਰ ਆਇਆ ਸੀ ਉੱਧਰ ਪਰਿਵਾਰ ਨੇ ਦੋਸ਼ ਲਗਾਇਆ ਕਿ ਕੁਝ ਦਿਨ ਪਹਿਲਾਂ ਵੀ ਉਨ੍ਹਾਂ ਦੀ ਕਾਲੋਨੀ ਵਿੱਚ ਉਨ੍ਹਾਂ ਦੇ ਬੱਚਿਆਂ ਉੱਪਰ ਗੋਲੀਆਂ ਚਲਾਈਆਂ ਗਈਆਂ ਪਰ 15 ਦਿਨ ਬੀਤ ਜਾਣ ਦੇ ਬਾਵਜੂਦ ਵੀ ਪੁਲਿਸ ਵਲੋਂ ਕੋਈ ਕਾਰਵਾਈ ਨਹੀਂ ਕੀਤੀ ਗਈ ਅਤੇ ਅਸੀ ਕਈ ਵਾਰ ਪੁਲਿਸ ਨੂੰ ਸ਼ਿਕਾਇਤ ਦੇ ਚੁੱਕੇ ਹਾਂ ¢ ਉਨ੍ਹਾਂ ਦੱਸਿਆ ਕਿ ਅੱਜ ਵੀ ਉਨ੍ਹਾਂ ਲੋਕਾਂ ਵਲੋਂ ਹੀ ਦਰਜਨ ਦੇ ਕਰੀਬ ਗੋਲੀਆਂ ਚਲਾਈਆਂ ਗਈਆਂ ਜਿਸ ਨਾਲ ਉਨ੍ਹਾਂ ਦਾ ਲੜਕਾ ਗੰਭੀਰ ਜ਼ਖ਼ਮੀ ਹੋ ਗਿਆ ਹੈ ¢ ਗੋਲੀ ਕਾਂਡ ਨੂੰ ਲੈ ਕੇ ਪਿੰਡ ਕਾਲਾ ਖੇੜਾ, ਕਲੋਨੀ ਤੇ ਆਸ ਪਾਸ ਦੇ ਪਿੰਡਾਂ ਵਿੱਚ ਸਹਿਮ ਦਾ ਮਾਹÏਲ ਪਾਇਆ ਜਾ ਰਿਹਾ¢ ਇਸ ਸਬੰਧੀ ਜਦ ਥਾਣਾ ਮੁਖੀ ਇੰਸਪੈਕਟਰ ਰਮਨਦੀਪ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਜ਼ਖ਼ਮੀ ਨੂੰ ਜਲੰਧਰ ਦੇ ਪ੍ਰਾਈਵੇਟ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ਤੇ ਪੁਲਿਸ ਦੋਸ਼ੀਆਂ ਦੀ ਭਾਲ ਕਰ ਰਹੀ ਹੈ ਤੇ ਜਲਦ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ¢