ਗੰਨੇ ਦੀ ਫ਼ਸਲ ਸੰਬੰਧੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ
ਅਜੀਤ ਡੈਸਕ
20-11-2025
ਡਾ. ਪ੍ਰਭਜੋਤ ਕੌਰ ਦੱਸਿਆ ਕਿ ਗੰਨੇ ਦੀ ਫ਼ਸਲ ਵਿਚ ਝੋਨੇ ਦੀ ਪਰਾਲੀ ਖਿਲਾਰਨ ਨਾਲ ਜਿੱਥੇ ਵਾਤਾਵਰਨ ਨੁੰ ਪ੍ਰਦੂਸ਼ਣ ਹੋਣ ਤੋਂ ਬਚਾਇਆ ਜਾ ਸਕੇਗਾ , ਉਥੇ ਸਰਦੀ ਅਤੇ ਗਰਮੀ ਤੋਂ ਫ਼ਸਲ ਨੂੰ ਬਚਾਅ ਹੋਣ ਕਾਰਨ ਪ੍ਰਤੀ ਹੈਕਟੇਅਰ ਪੈਦਾਵਾਰ ਵਿੱਚ ਵੀ ਵਾਧਾ ਹੋ ਸਕੇਗਾ | ਡਾ. ਬਲਵੀਰ ਕੌਰ ਫਸਲ ਵਿਗਿਆਨੀ ਨੇ ਦੱਸਿਆ ਕਿ ਪਤਝੜ ਰੁੱਤ ਦੀ ਗੰਨੇ ਦੀ ਫ਼ਸਲ ਤੋਂ ਵਧੇਰੇ ਆਮਦਨ ਲੈਣ ਲਈ ਅੰਤਰ ਫ਼ਸਲਾਂ ਲੈਣੀਆਂ ਬਹੁਤ ਜ਼ਰੂਰੀ ਹਨ | ਸਹਿਕਾਰੀ ਖੰਡ ਮਿੱਲ ਭੋਗਪੁਰ ਦੇ ਸੀ.ਸੀ.ਡੀ.ੳ. ਸ. ਸੁਖਦੀਪ ਸਿੰਘ ਨੇ ਦੱਸਿਆ ਕਿ ਕਿਸਾਨਾਂ ਦੀ ਬਕਾਇਆ ਗੰਨੇ ਦੀ ਅਦਾਇਗੀ ਕਰ ਦਿੱਤੀ ਗਈ ਹੈ |