ਨਕੋਦਰ, 19 ਨਵੰਬਰ (ਗੁਰਵਿੰਦਰ ਸਿੰਘ)-ਐੱਮ.ਡੀ.ਦਯਾਨੰਦ ਮਾਡਲ ਸਕੂਲ ਨਕੋਦਰ 'ਚ ਪਿ੍ੰਸੀਪਲ ਬਲਜਿੰਦਰ ਸਿੰਘ ਅਤੇ ਚੇਅਰਮੈਨ ਪ੍ਰਮੋਦ ਭਾਰਦਵਾਜ ਦੀ ਯੋਗ ਅਗਵਾਈ ਹੇਠ ਸਾਲਾਨਾ ਪ੍ਰੀਖਿਆਵਾਂ 'ਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੰਡੇ ਗਏ¢ 2024-25 ਦੀਆਂ ਸਾਲਾਨਾ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਇਨਾਮ ਅਤੇ ਸਰਟੀਫਿਕੇਟ ਭੇਟ ਕੀਤੇ ਗਏ¢ ਸਭਾ ਦੇ ਅੰਤ ਵਿੱਚ ਪਿ੍ੰਸੀਪਲ ਨੇ ਆਪਣੇ ਸੰਬੋਧਨ ਵਿੱਚ ਵਿਦਿਆਰਥੀਆਂ ਦੇ ਉਜਵਲ ਭਵਿੱਖ ਦੀ ਕਾਮਨਾ ਕੀਤੀ ਅਤੇ ਕਿਹਾ ਕਿ ਅਜਿਹੇ ਪ੍ਰੋਗਰਾਮ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਦੇ ਹਨ ਅਤੇ ਉਨ੍ਹਾਂ ਵਿੱਚ ਨਵੀਂ ਊਰਜਾ ਭਰਦੇ ਹਨ |