14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਸਖ਼ਤ ਮਿਹਨਤ ਹੀ ਸਫਲਤਾ ਦੀ ਅਸਲ ਕੁੰਜੀ ਹੈ-ਡੀ. ਜੀ. ਪੀ. ਅਨੀਤਾ ਪੁੰਜ

ਅਜੀਤ ਡੈਸਕ 20-11-2025
• ਮਹਾਰਾਜਾ ਰਣਜੀਤ ਸਿੰਘ ਪੁਲਿਸ ਪਬਲਿਕ ਸਕੂਲ 'ਚ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ
ਫਿਲੌਰ, 19 ਨਵੰਬਰ (ਸਤਿੰਦਰ ਸ਼ਰਮਾ)-ਮਹਾਰਾਜਾ ਰਣਜੀਤ ਸਿੰਘ ਪੁਲਿਸ ਪਬਲਿਕ ਸਕੂਲ ਫਿਲੌਰ ਵਿਖੇ ਸਲਾਨਾ ਇਨਾਮ ਵੰਡ ਸਮਾਰੋਹ ਅਯੋਜਤ ਕੀਤਾ ਗਿਆ | ਇਸ ਸਮਾਰੋਹ 'ਚ ਮਹਾਰਾਜਾ ਰਣਜੀਤ ਸਿੰਘ ਪੰਜਾਬ ਪੁਲਿਸ ਅਕੈਡਮੀ ਫਿਲੌਰ ਦੀ ਡੀ.ਜੀ.ਪੀ.-ਕਮ-ਡਾਇਰੈਕਟਰ ਅਨੀਤਾ ਪੁੰਜ (ਆਈਪੀਐਸ) ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ | ਸਕੂਲ ਦੇ ਵਿਦਿਆਰਥੀਆਂ ਅਤੇ ਸਟਾਫ ਮੈਂਬਰਾਂ ਨੇ ਮੁੱਖ ਮਹਿਮਾਨ ਦਾ ਫੁੱਲਾਂ ਦੇ ਗੁਲਦਸਤੇ ਭੇਂਟ ਕਰਕੇ ਉਨ੍ਹਾਂ ਦਾ ਸਵਾਗਤ ਕੀਤਾ | ਅਨੀਤਾ ਪੁੰਜ ਨੇ ਸਮਾਰੋਹ ਦਾ ਆਗਾਜ਼ ਸ਼ਮਾ ਰੌਸ਼ਨ ਕਰਕੇ ਕੀਤਾ | ਉਨ੍ਹਾਂ ਆਪਣੇ ਸੰਬੋਧਨ ਵਿਚ ਜੇਤੂ ਵਿਦਿਆਰਥੀਆਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਚੰਗੇ ਭਵਿੱਖ ਲਈ ਉਨ੍ਹਾਂ ਨੂੰ ਹੋਰ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ ਕਿਉਂਕਿ ਮਿਹਨਤ ਹੀ ਸਫਲਤਾ ਦੀ ਅਸਲ ਕੁੰਜੀ ਹੈ | ਵਿਦਿਆਰਥੀਆਂ ਨੇ ਇਸ ਮੌਕੇ ਖੂਬਸੂਰਤ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ | ਵਿਦਿਆਰਥੀਆਂ ਨੇ ਵੱਖ-ਵੱਖ ਵਿਸ਼ਿਆਂ 'ਤੇ ਬਣਾਈਆਂ ਸ਼ਾਨਦਾਰ ਕਲਾ ਕਿਰਤੀਆਂ ਦੀ ਪ੍ਰਦਰਸ਼ਨੀ ਵੀ ਲਾਈ, ਜਿਸਦੀ ਡੀ.ਜੀ.ਪੀ. ਅਨੀਤਾ ਪੁੰਜ ਨੇ ਭਰਪੂਰ ਸ਼ਲਾਘਾ ਕੀਤੀ | ਸਕੂਲ ਦੀ ਪਿ੍ੰਸੀਪਲ ਡਾ. ਅੰਮਿ੍ਤਾ ਕੁਮਾਰ ਸਿੰਘ ਨੇ ਸਕੂਲ ਦੀ ਪ੍ਰਗਤੀ ਬਾਰੇ ਵਿਸਤਰਿਤ ਰਿਪੋਰਟ ਪੇਸ਼ ਕੀਤੀ | ਅਖ਼ੀਰ 'ਚ ਸਮਾਰੋਹ ਦੀ ਮੁੱਖ ਮਹਿਮਾਨ ਡੀ.ਜੀ.ਪੀ. ਅਨੀਤਾ ਪੁੰਜ ਨੇ ਜੇਤੂ ਅਤੇ ਹੋਣਹਾਰ ਵਿਦਿਆਰਥੀਆਂ ਨੂੰ ਯਾਦਗਾਰੀ ਚਿੰਨ ਭੇਂਟ ਕਰਕੇ ਸਨਮਾਨਿਤ ਕੀਤਾ |
ਪਿਛਲੀ ਖ਼ਬਰ ਸ਼ਾਹਕੋਟ ਤੋਂ ਵਿਕਾਸ ਅਗਰਵਾਲ ਵਿੱਕੀ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਈ ਅਗਲੀ ਖ਼ਬਰ 'ਫੋਰਟਿਸ ਹੈ ਨਾ' ਤਹਿਤ ਸੀ.ਪੀ.ਆਰ. ਜਾਗਰੂਕਤਾ ਅਤੇ ਸਿਖਲਾਈ ਮੁਹਿੰਮ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।