ਸ਼ਾਹਕੋਟ ਤੋਂ ਵਿਕਾਸ ਅਗਰਵਾਲ ਵਿੱਕੀ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਈ
ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ 'ਆਪ' ਹਲਕਾ ਸ਼ਾਹਕੋਟ ਦੇ ਇੰਚਾਰਜ ਪਿੰਦਰ ਪੰਡੋਰੀ, ਬਲਜਿੰਦਰ ਸਿੰਘ ਖਿੰਡਾ, ਅਨਿਲ ਅਗਰਵਾਲ ਤੇ ਹੋਰ | (ਇਨਸੈੱਟ) ਵਿਕਾਸ ਅਗਰਵਾਲ ਵਿੱਕੀ ਦੀ ਫਾਈਲ ਤਸਵੀਰ | ਤਸਵੀਰਾਂ : ਦਲਜੀਤ ਸਿੰਘ ਸਚਦੇਵਾ
<br/>
20-11-2025
ਸ਼ਾਹਕੋਟ, 19 ਨਵੰਬਰ (ਦਲਜੀਤ ਸਿੰਘ ਸਚਦੇਵਾ, ਸੁਖਦੀਪ ਸਿੰਘ)-ਸ਼ਾਹਕੋਟ ਤੋਂ ਕਰਿਆਨਾ ਵਪਾਰੀ ਜੋਗਿੰਦਰ ਪਾਲ ਅਗਰਵਾਲ ਦੇ ਪੁੱਤਰ ਅਤੇ ਤਰਸੇਮ ਅਗਰਵਾਲ ਸੀ.ਏ ਦੇ ਭਤੀਜੇ ਵਿਕਾਸ ਅਗਰਵਾਲ ਵਿੱਕੀ (46) ਦਾ ਕੁਝ ਸਮਾਂ ਬਿਮਾਰ ਰਹਿਣ ਉਪਰੰਤ ਬੀਤੇ ਦਿਨੀਂ ਅਚਾਨਕ ਦਿਹਾਂਤ ਹੋ ਗਿਆ | ਇਨ੍ਹਾਂ ਦੇ ਦਿਹਾਂਤ ਨਾਲ ਸ਼ਹਿਰ ਵਿਚ ਸੋਗ ਦੀ ਲਹਿਰ ਦੌੜ ਗਈ | ਅੱਜ ਸ਼ਾਹਕੋਟ ਦੇ ਮੋਗਾ ਰੋਡ 'ਤੇ ਸਥਿਤ ਸਮਸ਼ਾਨਘਾਟ ਵਿਖੇ ਇਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਗਿਆ | ਚਿਖਾ ਨੂੰ ਅਗਨੀ ਗੌਰਵ ਅਗਰਵਾਲ ਸੀ.ਏ ਵਲੋਂ ਭੇਟ ਕੀਤੀ ਗਈ | ਇਸ ਮੌਕੇ ਆਮ ਆਦਮੀ ਪਾਰਟੀ ਹਲਕਾ ਸ਼ਾਹਕੋਟ ਦੇ ਇੰਚਾਰਜ ਪਰਮਿੰਦਰ ਸਿੰਘ ਪਿੰਦਰ ਪੰਡੋਰੀ ਨੇ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਅਗਰਵਾਲ ਪਰਿਵਾਰ ਨਾਲ ਦੁੱਖ ਪ੍ਰਗਟ ਕੀਤਾ |
ਅੰਤਿਮ ਸਸਕਾਰ ਮੌਕੇ ਸੁਰਿੰਦਰਜੀਤ ਸਿੰਘ ਚੱਠਾ ਬਲਾਕ ਪ੍ਰਧਾਨ ਕਾਂਗਰਸ, ਗੁਲਜ਼ਾਰ ਸਿੰਘ ਥਿੰਦ ਪ੍ਰਧਾਨ ਨਗਰ ਪੰਚਾਇਤ ਸ਼ਾਹਕੋਟ, ਜਗਤਾਰ ਸਿੰਘ ਤਾਰੀ ਪ੍ਰਧਾਨ ਕੋਆਪ੍ਰੇਟਿਵ ਸੁਸਾਇਟੀ ਢੰਡੋਵਾਲ, ਬੂਟਾ ਸਿੰਘ ਕਲਸੀ ਐੱਮ. ਸੀ, ਬਲਵੀਰ ਸਿੰਘ ਢੰਡੋਵਾਲ ਚੇਅਰਮੈਨ, ਸਤੀਸ਼ ਰਿਹਾਨ ਸਾਬਕਾ ਪ੍ਰਧਾਨ, ਜਗਦੀਸ਼ ਵਡੈਹਰਾ ਸਾਬਕਾ ਐੱਮ.ਸੀ, ਰਾਜੇਸ਼ ਗੁਪਤਾ ਸੀਨੀਅਰ ਕਾਂਗਰਸੀ ਆਗੂ, ਸ਼੍ਰੀਮਤੀ ਪਰਮਜੀਤ ਕੌਰ ਬਜਾਜ ਐੱਮ.ਸੀ, ਹਰਦੇਵ ਸਿੰਘ ਪੀਟਾ ਸਾਬਕਾ ਐੱਮ.ਸੀ, ਬੱਬਲੂ ਰਿਹਾਨ ਸਮਾਜ ਸੇਵਕ, ਡਾ: ਜਸਵੰਤ ਭੰਡਾਲ, ਪਵਨ ਜੁਨੇਜਾ ਕਾਂਗਰਸੀ ਆਗੂ, ਗਗਨ ਜਿੰਦਲ, ਲਛਮਣ ਸੋਬਤੀ, ਗੁਰਪ੍ਰੀਤ ਸਿੰਘ ਬੱਬੂ, ਸੁਰਿੰਦਰਪਾਲ ਸਿੰਘ ਸਚਦੇਵਾ ਰਿਟਾ: ਸੀਨੀ: ਫ਼ਾਰਮੇਸੀ ਅਫ਼ਸਰ ਸਮੇਤ ਵੱਡੀ ਗਿਣਤੀ ਵਿਚ ਲੋਕ ਹਾਜ਼ਰ ਸਨ |