14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਸਰਦਾਰ ਵੱਲਭ ਭਾਈ ਪਟੇਲ ਦੀ ਜੈਅੰਤੀ ਮੌਕੇ ਜਲੰਧਰ 'ਚ ਭਲਕੇ ਕੱਢਿਆ ਜਾਵੇਗਾ ਏਕਤਾ ਮਾਰਚ

ਅਜੀਤ ਡੈਸਕ 20-11-2025
ਜਲੰਧਰ, 19 ਨਵੰਬਰ (ਚੰਦੀਪ ਭੱਲਾ)-'ਸਰਦਾਰ 150' ਤਹਿਤ 'ਮਾਈ ਭਾਰਤ ਜਲੰਧਰ', ਯੁਵਾ ਮਾਮਲੇ ਅਤੇ ਖੇਡ ਮੰਤਰਾਲੇ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਏਕਤਾ ਮਾਰਚ ਕੱਢਿਆ ਜਾਵੇਗਾ ¢ ਇਸ ਸਬੰਧੀ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਅਮਨਿੰਦਰ ਕੌਰ ਬਰਾੜ ਨੇ ਦੱਸਿਆ ਕਿ ਏਕਤਾ ਮਾਰਚ 21 ਨਵੰਬਰ 2025 ਨੂੰ ਏ.ਪੀ.ਜੇ. ਇੰਸਟੀਚਿਊਟ ਤੋਂ ਸ਼ੁਰੂ ਹੋ ਕੇ ਨਗਰ ਨਿਗਮ ਦਫ਼ਤਰ, ਜਲੰਧਰ ਵਿਖੇ ਸਮਾਪਤ ਹੋਵੇਗਾ¢ ਇਸ ਮਾਰਚ ਦਾ ਉਦੇਸ਼ ਸਰਦਾਰ ਵੱਲਭ ਭਾਈ ਪਟੇਲ ਦੀ 150ਵੀਂ ਜੈਅੰਤੀ ਮੌਕੇ ਉਨ੍ਹਾਂ ਵਲੋਂ ਦੇਸ਼ ਦੀ ਏਕਤਾ ਤੇ ਅਖੰਡਤਾ 'ਚ ਪਾਏ ਗਏ ਵੱਡਮੁੱਲੇ ਯੋਗਦਾਨ ਨੂੰ ਯਾਦ ਕਰਨਾ ਹੈ ¢ ਸੰਬੋਧਨ ਕਰਦਿਆਂ ਅਮਨਿੰਦਰ ਕੌਰ ਬਰਾੜ ਨੇ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਵੱਡੀ ਗਿਣਤੀ ਵਿੱਚ ਸ਼ਿਰਕਤ ਕਰਨ ਲਈ ਉਤਸ਼ਾਹਿਤ ਕੀਤਾ¢ ਪ੍ਰੋਗਰਾਮ ਦੌਰਾਨ ਸਾਰੇ ਭਾਗੀਦਾਰਾਂ ਵੱਲੋਂ ਨਸ਼ਾ ਮੁਕਤ ਅਤੇ ਆਤਮਨਿਰਭਰ ਭਾਰਤ ਦੀ ਸਹੁੰ ਚੁੱਕੀ ਜਾਵੇਗੀ, ਜੋ ਕਿ ਨਸ਼ਾ ਮੁਕਤ ਅਤੇ ਸਵੈ ਨਿਰਭਰ ਭਾਰਤ ਪ੍ਰਤੀ ਆਪਣੀ ਦਿ੍ੜ ਵਚਨਬੱਧਤਾ ਦੁਹਰਾਉਣਗੇ¢ ਸਮਾਗਮ ਵਿੱਚ ਸਰਦਾਰ ਵਲੱਭ ਭਾਈ ਪਟੇਲ ਦੇ ਜੀਵਨ ਅਤੇ ਵਿਰਾਸਤ ਤੋਂ ਪ੍ਰੇਰਿਤ ਸੱਭਿਆਚਾਰਕ ਪੇਸ਼ਕਾਰੀਆਂ ਤੇ ਪ੍ਰੇਰਨਾਦਾਇਕ ਸੰਦੇਸ਼ ਵੀ ਪੇਸ਼ ਕੀਤੇ ਜਾਣਗੇ¢ਜ਼ਿਲ੍ਹਾ ਪ੍ਰਸ਼ਾਸਨ ਅਤੇ ਮਾਈਭਾਰਤ ਜਲੰਧਰ ਵਲੋਂ ਜਲੰਧਰ ਦੇ ਨਾਗਰਿਕਾਂ ਖਾਸ ਕਰ ਨੌਜਵਾਨਾਂ ਨੂੰ ਏਕਤਾ ਮਾਰਚ ਵਿੱਚ ਸ਼ਾਮਲ ਹੋਣ ਅਤੇ ਇਸ ਨੂੰ ਪ੍ਰਭਾਵਸ਼ਾਲੀ ਤੇ ਸਾਰਥਕ ਬਣਾਉਣ ਵਿੱਚ ਯੋਗਦਾਨ ਪਾਉਣ ਦੀ ਅਪੀਲ ਕੀਤੀ ਗਈ¢
ਪਿਛਲੀ ਖ਼ਬਰ ਭੇਦਭਰੀ ਹਾਲਤ 'ਚ ਵਿਅਕਤੀ ਵਲੋਂ ਖ਼ੁਦਕੁਸ਼ੀ ਅਗਲੀ ਖ਼ਬਰ ਭਿਆਨਕ ਸੜਕ ਹਾਦਸੇ 'ਚ ਮੋਟਰਸਾਈਕਲ ਚਾਲਕ ਨÏਜਵਾਨ ਦੀ ਮÏਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।