14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਭੇਦਭਰੀ ਹਾਲਤ 'ਚ ਵਿਅਕਤੀ ਵਲੋਂ ਖ਼ੁਦਕੁਸ਼ੀ

ਅਜੀਤ ਡੈਸਕ 20-11-2025
ਜਲੰਧਰ, 19 ਨਵੰਬਰ (ਐੱਮ. ਐੱਸ. ਲੋਹੀਆ)-ਨਿਊ ਗੌਤਮ ਨਗਰ ਦੇ ਰਹਿਣ ਵਾਲੇ ਇਕ ਵਿਅਕਤੀ ਦੀ ਭੇਦਭਰੀ ਹਾਲਤ 'ਚ ਮਿ੍ਤਕ ਦੇਹ ਮਿਲਣ 'ਤੇ ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ | ਮਿਲੀ ਜਾਣਕਾਰੀ ਅਨੁਸਾਰ ਮਿ੍ਤਕ ਵਿਅਕਤੀ ਆਟੋ ਚਾਲਕ ਸੀ, ਜੋ ਜਿਹੜੇ ਮਕਾਨ 'ਚ ਕਿਰਾਏਦਾਰ ਸੀ, ਉਸ ਨੇ ਉਹ ਹੀ ਮਕਾਨ ਖਰੀਦਣ ਲਈ ਮਕਾਨ ਦੀ ਮਾਲਕਣ ਨਾਲ ਸੌਦਾ ਕਰ ਲਿਆ ਸੀ, ਪਰ ਮਕਾਨ ਮਾਲਕਣ ਵਲੋਂ ਰਜਿਸਟਰੀ ਕਰਵਾਉਣ ਤੋਂ ਇਨਕਾਰ ਕਰ ਦੇਣ 'ਤੇ ਉਹ ਵਿਅਕਤੀ ਪ੍ਰੇਸ਼ਾਨ ਰਹਿਣ ਲੱਗਾ | ਇਸੇ ਪ੍ਰੇਸ਼ਾਨੀ ਦੇ ਚੱਲਦੇ ਹੀ ਉਸ ਨੇ ਫਾਹਾ ਲਗਾ ਕੇ ਖੁਦਕੁਸ਼ੀ ਕਰ ਲਈ ਹੈ | ਅਧਿਕਾਰੀਆਂ ਨੇ ਕਿਹਾ ਕਿ ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਜਿਸ ਦੇ ਆਧਾਰ 'ਤੇ ਬਣਦੀ ਕਾਨੂੰਨੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ |
ਪਿਛਲੀ ਖ਼ਬਰ ਜਲੰਧਰ ਕਾਂਗਰਸ ਵਲੋਂ ਨਗਰ ਨਿਗਮ ਖ਼ਿਲਾਫ਼ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਸਰਦਾਰ ਵੱਲਭ ਭਾਈ ਪਟੇਲ ਦੀ ਜੈਅੰਤੀ ਮੌਕੇ ਜਲੰਧਰ 'ਚ ਭਲਕੇ ਕੱਢਿਆ ਜਾਵੇਗਾ ਏਕਤਾ ਮਾਰਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।