14-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2025

ਸਿਵਲ ਹਸਪਤਾਲ ਦੀ ਐਮਰਜੈਂਸੀ ਦੇ ਡਾਕਟਰ 'ਤੇ ਮਾੜਾ ਵਿਵਹਾਰ ਕਰਨ ਦੇ ਦੋਸ਼

ਅਜੀਤ ਡੈਸਕ 20-11-2025
ਜਲੰਧਰ, 19 ਨਵੰਬਰ (ਐੱਮ. ਐੱਸ. ਲੋਹੀਆ)-ਪਿੰਡ ਬੜਿੰਗ ਦੇ ਰਹਿਣ ਵਾਲੇ ਰਜਿੰਦਰ ਸ਼ਰਮਾ ਨੇ ਪੱਤਰਕਾਰ ਸੰਮੇਲਨ ਕਰਕੇ ਦੋਸ਼ ਲਗਾਏ ਹਨ ਕਿ ਸਿਵਲ ਹਸਪਤਾਲ ਦੀ ਐਮਰਜੈਂਸੀ 'ਚ ਡਿਊਟੀ ਦੇ ਰਹੇ ਡਾਕਟਰ ਵਲੋਂ ਉਸ ਨਾਲ ਮਾੜਾ ਵਿਵਹਾਰ ਕੀਤਾ ਗਿਆ ਹੈ | ਰਜਿੰਦਰ ਸ਼ਰਮਾ ਨੇ ਕਿਹਾ ਕਿ ਉਹ ਪੰਜਾਬ ਲੋਕਹਿੱਤ ਮੰਚ ਦਾ ਪ੍ਰਧਾਨ ਹੈ | ਉਸ ਦੇ ਇਕ ਜਾਣਕਾਰ ਦਾ ਝਗੜਾ ਹੋ ਗਿਆ ਸੀ, ਜਿਸ ਦੌਰਾਨ ਉਸ ਦੇ ਸੱਟਾਂ ਲੱਗੀਆਂ ਹੋਣ ਕਰਕੇ ਉਹ ਉਸ ਦੀ ਐੱਮ.ਐੱਲ.ਆਰ. ਕਟਵਾਉਣ ਲਈ 14 ਨਵੰਬਰ ਦੀ ਦੇਰ ਸ਼ਾਮ, ਉਸ ਨੂੰ ਲੈ ਕੇ ਸਿਵਲ ਹਸਪਤਾਲ ਦੀ ਐਮਰਜੈਂਸੀ 'ਚ ਗਿਆ ਸੀ | ਰਜਿੰਦਰ ਸ਼ਰਮਾ ਨੇ ਕਿਹਾ ਕਿ ਉਸ ਨੇ ਡਾਕਟਰ ਤੋਂ ਮਰੀਜ਼ ਨੂੰ ਲੱਗੀਆਂ ਸੱਟਾਂ ਅਤੇ ਐੱਮ. ਐੱਲ. ਆਰ. ਸੰਬੰਧੀ ਜਾਣਕਾਰੀ ਲੈਣ ਲਈ ਕੁਝ ਸਵਾਲ ਕੀਤੇ, ਤਾਂ ਡਾਕਟਰ ਵਲੋਂ ਉਸ ਨੂੰ ਜਾਣਕਾਰੀ ਦੇਣ ਦੀ ਬਜਾਏ, ਉਸ ਨੂੰ ਕਮਰੇ 'ਚੋਂ ਬਾਹਰ ਜਾਣ ਲਈ ਕਿਹਾ ਅਤੇ ਉਸ ਨਾਲ ਮਾੜਾ ਵਿਵਹਾਰ ਕੀਤਾ | ਇਸ ਦੌਰਾਨ ਉਹ ਐੱਮ. ਐੱਲ. ਆਰ. ਸੰਬੰਧੀ ਕੰਪਿਊਟਰ ਆਪ੍ਰੇਟਰ ਦੇ ਕਮਰੇ 'ਚ ਗਿਆ, ਤਾਂ ਉਹ ਵੀ ਉੱਥੇ ਮੌਜੂਦ ਨਹੀਂ ਸੀ | ਉਸ ਨੂੰ ਜਾਣਕਾਰੀ ਮਿਲੀ ਕਿ ਕੰਪਿਊਟਰ ਆਪ੍ਰੇਟਰ ਦੀ ਡਿਊਟੀ 8 ਵਜੇ ਸ਼ੁਰੂ ਹੁੰਦੀ ਹੈ, ਜਦਕਿ ਉਹ 9.15 ਵਜੇ ਤੱਕ ਆਪਣੀ ਡਿਊਟੀ 'ਤੇ ਨਹੀਂ ਆਇਆ ਸੀ | ਉਸ ਨੇ ਆਪਣੇ ਨਾਲ ਹੋਏ ਮਾੜੇ ਵਿਹਾਰ ਸੰਬੰਧੀ ਸਿਵਲ ਹਸਪਤਾਲ ਦੇ ਉੱਚ ਅਧਿਕਾਰੀਆਂ ਨੂੰ ਸੂਚਿਤ ਕੀਤਾ, ਪਰ ਇਸ ਦੇ ਬਾਵਜੂਦ ਡਾਕਟਰ ਵਲੋਂ ਉਸ ਦੇ ਖ਼ਿਲਾਫ਼ ਪੁਲਿਸ ਨੂੰ ਸ਼ਿਕਾਇਤ ਦਿੱਤੀ ਗਈ ਹੈ | ਰਜਿੰਦਰ ਸ਼ਰਮਾ ਨੇ ਕਿਹਾ ਕਿ ਉਸ ਵਲੋਂ ਇਸ ਸੰਬੰਧੀ ਸਿਹਤ ਮੰਤਰੀ ਅਤੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਨੂੰ ਵੀ ਸ਼ਿਕਾਇਤਾਂ ਦਿੱਤੀਆਂ ਗਈਆਂ ਹਨ ਅਤੇ ਇਨਸਾਫ਼ ਦੀ ਮੰਗ ਕੀਤੀ ਗਈ ਹੈ | ਪੱਤਰਕਾਰ ਸੰਮੇਲਨ ਦੌਰਾਨ ਅਵਤਾਰ ਸਿੰਘ ਬੜਿੰਗ, ਗੁਰਮੀਤ ਸਿੰਘ, ਨਸੀਬ ਚੰਦ ਬੁੱਗਾ, ਸੁਨੀਲ ਕੁਕਰੇਤੀ ਅਤੇ ਸੰਜੀਵ ਕੁਮਾਰ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਗੁਰਦੁਆਰਾ ਸੀਸ ਗੰਜ ਸਾਹਿਬ ਤੋਂ ਚੱਲੀ ਸਾਈਕਲ ਯਾਤਰਾ ਦਾ ਜਲੰਧਰ 'ਚ ਥਾਂ-ਥਾਂ ਨਿੱਘਾ ਸਵਾਗਤ ਅਗਲੀ ਖ਼ਬਰ ਜਲੰਧਰ ਕਾਂਗਰਸ ਵਲੋਂ ਨਗਰ ਨਿਗਮ ਖ਼ਿਲਾਫ਼ ਰੋਸ ਪ੍ਰਦਰਸ਼ਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।