ਜਲੰਧਰ, 20 ਨਵੰਬਰ (ਪਵਨ ਖਰਬੰਦਾ)-ਨਿਊ ਸੇਂਟ ਸੋਲਜਰ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਗੁਰੂ ਤੇਗ ਬਹਾਦਰ ਨਗਰ ਜਲੰਧਰ ਵਿਖੇ ਵਿਦਿਆਰਥੀਆਂ ਲਈ ਇੱਕ ਜਾਦੂਈ ਸ਼ੋਅ ਕਰਵਾਇਆ ਗਿਆ | ਪ੍ਰਬੰਧਕਾਂ ਨੇ ਦੱਸਿਆ ਕਿ ਸਕੂਲੀ ਵਿਦਿਆਰਥੀਆਂ ਦੇ ਗਿਆਨ ਵਿੱਚ ਸਮੇਂ-ਸਮੇਂ 'ਤੇ ਵੱਖ-ਵੱਖ ਗਤੀਵਿਧੀਆਂ ਰਾਹੀਂ ਵਾਧਾ ਕੀਤਾ ਜਾਂਦਾ ਹੈ ਅਤੇ ਉਨ੍ਹਾਂ ਨੂੰ ਨਵੀਆਂ ਚੀਜ਼ਾਂ ਤੋਂ ਜਾਣੂ ਕਰਵਾਉਣ ਲਈ ਕਈ ਮਨੋਰੰਜਨ ਪ੍ਰੋਗਰਾਮ ਕਰਵਾਏ ਜਾਂਦੇ ਹਨ | ਅੱਜ ਵਿਦਿਆਰਥੀਆਂ ਦਾ ਮਨੋਰੰਜਨ ਇੱਕ ਜਾਦੂਈ ਸ਼ੋਅ ਨਾਲ ਕੀਤਾ ਗਿਆ | ਬੱਚਿਆਂ ਨੇ ਇਸਦਾ ਪੂਰਾ ਆਨੰਦ ਮਾਣਿਆ ਅਤੇ ਸ਼ੋਅ ਦੀ ਸ਼ਲਾਘਾ ਕੀਤੀ |