17-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਕਰਵਾਇਆ ਇਸਤਰੀ ਸਤਿਸੰਗ ਸਮਾਗਮ

ਅਜੀਤ ਡੈਸਕ 21-11-2025
ਜਲੰਧਰ, 20 ਨਵੰਬਰ (ਹਰਵਿੰਦਰ ਸਿੰਘ ਫੁੱਲ)-ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਦੂਖ ਨਿਵਾਰਨ ਸਾਹਿਬ ਗੁਰੂ ਤੇਗ਼ ਬਹਾਦਰ ਨਗਰ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਇਸਤਰੀ ਸਤਿਸੰਗ ਸਭਾ ਵਲੋਂ ਗੁਰਮਤਿ ਸਮਾਗਮ ਕਰਵਾਇਆ ਗਿਆ | ਇਹ ਜਾਣਕਾਰੀ ਦਿੰਦੇ ਹੋਏ ਬੀਬੀ ਕੁਲਵਿੰਦਰ ਕੌਰ ਨੇ ਦੱਸਿਆ ਕਿ ਅੱਜ ਦੇ ਸਮਾਗਮ ਪਿਛਲੇ 15 ਦਿਨਾਂ ਤੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਚੱਲ ਰਹੇ ਪਾਠਾਂ ਦੇ ਭੋਗ ਉਪਰੰਤ ਸਜਾਏ ਗਏ ਦੀਵਾਨਾ 'ਚ ਵੱਖ ਵੱਖ ਇਸਤਰੀ ਸਤਿਸੰਗ ਸਭਾਵਾਂ ਦੇ ਜਥਿਆਂ ਨੇ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਸਮਾਗਮ ਦੌਰਾਨ ਸਟੇਜ ਸਕੱਤਰ ਦੀ ਸੇਵਾ ਬੀਬੀ ਪ੍ਰੀਤਮ ਕੌਰ ਵਲੋਂ ਨਿਭਾਈ ਗਈ | ਇਸ ਮੌਕੇ ਇਸਤਰੀ ਸਤਿਸੰਗ ਸਭਾ ਦੀ ਪ੍ਰਧਾਨ ਬੀਬੀ ਗੁਰਚਰਨ ਕੌਰ, ਗੁਰਵਿੰਦਰ ਕੌਰ, ਕੁਲਵਿੰਦਰ ਕੌਰ, ਕੰਵਲਜੀਤ ਕੌਰ, ਰਜਿੰਦਰ ਕੌਰ, ਕੁਲਵੰਤ ਕੌਰ, ਹਰਪਾਲ ਕੌਰ, ਇੰਦਰਜੀਤ ਕੌਰ, ਜਗਦੀਪ ਕੌਰ, ਪ੍ਰਭਜੋਤ ਕੌਰ, ਰਾਣੀ ਬੇਦੀ, ਬਲਜੀਤ ਕੌਰ, ਮਨਿੰਦਰ ਕੌਰ, ਅਵਨਿੰਦਰ ਕੌਰ ਤੋਂ ਇਲਾਵਾ ਵੱਡੀ ਗਿਣਤੀ 'ਚ ਇਲਾਕੇ ਦੀਆਂ ਸੰਗਤਾਂ ਨੇ ਹਾਜ਼ਰੀ ਭਰੀ |
ਪਿਛਲੀ ਖ਼ਬਰ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸੈਂਟਰਲ ਟਾਊਨ ਵਿਖੇ ਗੁਰਮਤਿ ਸਮਾਗਮ ਕਰਵਾਇਆ ਅਗਲੀ ਖ਼ਬਰ ਆਈਵੀ ਵਰਲਡ ਸਕੂਲ 'ਚ ਅੰਗਰੇਜ਼ੀ ਵਰਕਸ਼ਾਪ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।