ਜਲੰਧਰ, 20 ਨਵੰਬਰ (ਹਰਵਿੰੰਦਰ ਸਿੰਘ ਫੁੱਲ)-ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਸੈਂਟਰਲ ਟਾਊਨ ਵਿਖੇ ਨੌਵੇਂ ਪਾਤਿਸ਼ਾਹ ਗੁਰੂ ਤੇਗ਼ ਬਹਾਦਰ ਸਾਹਿਬ ਜੀ ਅਤੇ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ, ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰਾਤਰੀ ਦੇ ਸਮਾਗਮ 'ਚ ਭਾਈ ਸ਼ੌਕੀਨ ਸਿੰਘ ਅਤੇ ਭਾਈ ਮਨਿੰਦਰ ਸਿੰਘ ( ਦੋਵੇਂ ਹਜ਼ੂਰੀ ਰਾਗੀ ਜਥੇ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ) ਅਤੇ ਭਾਈ ਰਛਪਾਲ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਦੁਆਰਾ ਸੰਗਤ ਨੂੰ ਨਿਹਾਲ ਕੀਤਾ ¢ ਭਾਈ ਮਨਜੀਤ ਸਿੰਘ ਸੇਵਕ ਅਤੇ ਗਿਆਨੀ ਰਣਜੀਤ ਸਿੰਘ ਨੇ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ¢ ਸਟੇਜ ਦੀ ਸੇਵਾ ਪਰਮਿੰਦਰ ਸਿੰਘ ਡਿੰਪੀ ਨੇ ਨਿਭਾਈ | ਪ੍ਰਧਾਨ ਚਰਨਜੀਤ ਸਿੰਘ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਬਲਜੀਤ ਸਿੰਘ ਸੇਠੀ, ਜਤਿੰਦਰ ਸਿੰਘ ਖਾਲਸਾ, ਰਜਿੰਦਰ ਸਿੰਘ ਬੇਦੀ, ਹਰਜਿੰਦਰ ਸਿੰਘ, ਮਨਵਿੰਦਰ ਸਿੰਘ ਸਹਿਗਲ, ਰਵਿੰਦਰ ਸਿੰਘ ਰੀਹਲ, ਗੁਰਮਿੰਦਰ ਸਿੰਘ ਗੋਮਾ, ਸਰਦੂਲ ਸਿੰਘ ਕਾਨਪੁਰੀ, ਦਵਿੰਦਰ ਸਿੰਘ, ਗੁਰਜੀਤ ਸਿੰਘ, ਬਲਦੇਵ ਸਿੰਘ ਕੁੰਦੀ ਐਡਵੋਕੇਟ, ਜਸਵਿੰਦਰ ਸਿੰਘ, ਜਸਬੀਰ ਸਿੰਘ ਦਕੋਹਾ, ਚਰਨਜੀਤ ਸਿੰਘ ਮੱਕੜ, ਹਰਵਿੰਦਰ ਸਿੰਘ ਸੱਗੂ ਐਡਵੋਕੇਟ, ਅਮਰਜੀਤ ਸਿੰਘ ਬੰਟੀ ਆਦਿ ਹਾਜ਼ਰ ਸਨ | ਪਰਮਿੰਦਰ ਸਿੰਘ ਡਿੰਪੀ ਸਿੰਘ ਨੇ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ 21 ਨਵੰਬਰ ਰਾਤ ਦੇ ਸਮਾਗਮ 'ਚ ਭਾਈ ਕਰਨੈਲ ਸਿੰਘ (ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ) ਰਾਤ 8.30 ਤੋਂ 9.30 ਤੱਕ ਕੀਰਤਨ ਦੀ ਹਾਜ਼ਰੀ ਕਰਨਗੇ¢