ਚੁਗਿੱਟੀ/ ਜੰਡੂ ਸਿੰਘਾ, 20 ਨਵੰਬਰ (ਨਰਿੰਦਰ ਲਾਗੂ)-ਸਥਾਨਕ ਲੰਮਾ ਪਿੰਡ 'ਚ ਸੁਸ਼ੋਭਿਤ ਗੁਰਦੁਆਰਾ ਪਾਤਿਸ਼ਾਹੀ ਛੇਵੀਂ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਤੇ ਭਾਈ ਮਤੀ ਦਾਸ, ਭਾਈ ਸਤੀ ਦਾਸ ਅਤੇ ਭਾਈ ਦਿਆਲਾ ਜੀ ਦੀ ਯਾਦ ਨੂੰ ਸਮਰਪਿਤ ਗੁਰਮਤਿ ਸਮਾਗਮ 25 ਨਵੰਬਰ ਨੂੰ ਕਰਵਾਇਆ ਜਾਵੇਗਾ | ਜਾਣਕਾਰੀ ਦਿੰਦੇ ਹੋਏ ਉਕਤ ਗੁਰੂ ਘਰ ਦੀ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਭਾਈ ਜੋਗਾ ਸਿੰਘ ਨੇ ਦੱਸਿਆ ਕਿ ਇਸ ਸੰਬੰਧੀ ਅਖੰਡ ਪਾਠ ਦੀ ਆਰੰਭਤਾ 23 ਨਵੰਬਰ ਨੂੰ ਕੀਤੀ ਜਾਵੇਗੀ ਜਿਸ ਦੇ ਭੋਗ 25 ਨਵੰਬਰ ਨੂੰ ਪਾਏ ਜਾਣਗੇ | ਉਸ ਉਪਰੰਤ ਰਾਗੀ ਭਾਈ ਗੁਰਦੇਵ ਸਿੰਘ ਦੰਦੂਪੁਰ ਤੇ ਹਜ਼ੂਰੀ ਰਾਗੀ ਭਾਈ ਤਜਿੰਦਰ ਸਿੰਘ ਦੇ ਜਥੇ ਵੱਲੋਂ ਗੁਰਬਾਣੀ ਕੀਰਤਨ ਰਾਹੀਂ ਹਾਜ਼ਰੀ ਲਗਵਾਈ ਜਾਵੇਗੀ |