16-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਚੋਣ ਤਹਿਸੀਲਦਾਰ ਵਲੋਂ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ

drinking water
ਅਜੀਤ ਡੈਸਕ 21-11-2025
• ਬੂਥ ਲੈਵਲ ਏਜੰਟਾਂ ਦੀ ਨਿਯੁਕਤੀ ਸੰਬੰਧੀ ਚੋਣ ਕਮਿਸ਼ਨ ਦੀਆਂ ਸੋਧੀਆਂ ਹੋਈਆਂ ਹਦਾਇਤਾਂ ਤੋਂ ਜਾਣੂ ਕਰਵਾਇਆ
ਜਲੰਧਰ, 20 ਨਵੰਬਰ (ਚੰਦੀਪ ਭੱਲਾ)-ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਵੋਟਰ ਸੂਚੀ ਨੂੰ ਹੋਰ ਬਿਹਤਰ ਬਣਾਉਣ ਲਈ ਬੂਥ ਲੈਵਲ ਏਜੰਟਾਂ ਦੀ ਨਿਯੁਕਤੀ ਸਬੰਧੀ ਚੋਣ ਤਹਿਸੀਲਦਾਰ ਸੁਖਦੇਵ ਸਿੰਘ ਵੱਲੋਂ ਅੱਜ ਸਾਰੀਆਂ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ/ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ¢ ਮੀਟਿੰਗ ਦੌਰਾਨ ਚੋਣ ਤਹਿਸੀਲਦਾਰ ਨੇ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ ਨੂੰ ਬੂਥ ਲੈਵਲ ਏਜੰਟਾਂ ਦੀ ਨਿਯੁਕਤੀ ਸੰਬੰਧੀ ਚੋਣ ਕਮਿਸ਼ਨ ਦੀਆਂ ਸੋਧੀਆਂ ਹੋਈਆਂ ਹਦਾਇਤਾਂ ਤੋਂ ਜਾਣੂ ਕਰਵਾਇਆ ¢ ਉਨ੍ਹਾਂ ਦੱਸਿਆ ਕਿ ਪਹਿਲਾਂ ਕਿਸੇ ਵਿਧਾਨ ਸਭਾ ਚੋਣ ਹਲਕੇ ਦੇ ਕਿਸੇ ਵੀ ਭਾਗ ਵਿੱਚ ਬੂਥ ਲੈਵਲ ਏਜੰਟ ਲਗਾਉਣ ਲਈ ਉਸ ਏਜੰਟ ਦਾ ਉਸੇ ਹੀ ਭਾਗ ਵਿੱਚ ਵੋਟਰ ਵਜੋਂ ਰਜਿਸਟਰ ਹੋਣਾ ਜ਼ਰੂਰੀ ਸੀ ਪਰ ਹੁਣ ਸੋਧੀ ਹੋਈ ਹਦਾਇਤ ਅਨੁਸਾਰ ਏਜੰਟ, ਉਸ ਵਿਧਾਨ ਸਭਾ ਚੋਣ ਹਲਕੇ ਦੇ ਕਿਸੇ ਵੀ ਭਾਗ ਵਿੱਚ ਰਜਿਸਟਰਡ ਵੋਟਰ ਹੋ ਸਕਦਾ ਹੈ¢ ਮੀਟਿੰਗ ਦੌਰਾਨ ਸਮੂਹ ਸਿਆਸੀ ਪਾਰਟੀਆਂ ਦੇ ਪ੍ਰਤੀਨਿਧੀਆਂ/ ਨੁਮਾਇੰਦਿਆਂ ਨੇ ਜਲਦ ਹੀ ਨਿਯੁਕਤ ਕੀਤੇ ਗਏ ਬੀ.ਐੱਲਜ਼.ਏ. ਦੀ ਜਾਣਕਾਰੀ ਸਾਂਝੀ ਕਰਨ ਦਾ ਭਰੋਸਾ ਦਵਾਇਆ¢
ਪਿਛਲੀ ਖ਼ਬਰ ਪੀ.ਏ.ਪੀ. 'ਚ 313 ਰਿਕਰੂਟ ਇੰਟੈਲੀਜੈਂਸ ਅਸਿਸਟੈਂਟ ਦੀ ਟ੍ਰੇਨਿੰਗ ਤੋਂ ਬਾਅਦ ਹੋਇਆ ਪਾਸ ਆਊਟ ਅਗਲੀ ਖ਼ਬਰ ਸੀ. ਟੀ. ਗਰੁੱਪ ਸ਼ਾਹਪੁਰ ਕੈਂਪਸ ਵਲੋਂ ਰੁਜ਼ਗਾਰ ਦੇ ਮੌਕਿਆਂ ਸੰਬੰਧੀ 'ਫਰਾਂਸ ਜੌਬ ਫੇਅਰ'

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।