15-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਸੀ. ਟੀ. ਯੂਨੀਵਰਸਿਟੀ ਵਲੋਂ 'ਮੇਰਾ ਕੂੜਾ ਮੇਰੀ ਜ਼ਿੰਮੇਵਾਰੀ' ਜਾਗਰੂਕਤਾ ਮੁਹਿੰਮ

ਅਜੀਤ ਡੈਸਕ 21-11-2025
ਜਲੰਧਰ, 20 ਨਵੰਬਰ (ਜਸਪਾਲ ਸਿੰਘ)-ਸੀ. ਟੀ. ਯੂਨੀਵਰਸਿਟੀ 'ਚ ਨਗਰ ਨਿਗਮ ਲੁਧਿਆਣਾ ਦੀ 'ਮੇਰਾ ਕੂੜਾ, ਮੇਰੀ ਜ਼ਿੰਮੇਵਾਰੀ' ਮੁਹਿੰਮ ਹੇਠ ਇੱਕ ਵੱਡਾ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ, ਜਿਸ ਦੀ ਅਗਵਾਈ ਮੇਅਰ ਪਿ੍ੰਸੀਪਲ ਇੰਦਰਜੀਤ ਕੌਰ ਨੇ ਕੀਤੀ | ਇਸ ਦੌਰਾਨ ਵਿਦਿਆਰਥੀਆਂ ਨੇ ਨੁੱਕੜ ਨਾਟਕ, ਜੀਵੰਤ ਪ੍ਰਦਰਸ਼ਨ ਅਤੇ ਪੇਸ਼ਕਾਰੀਆਂ ਵਿੱਚ ਹਿੱਸਾ ਲਿਆ, ਜਿਨ੍ਹਾਂ ਵਿੱਚ ਸੁੱਕੇ ਅਤੇ ਗਿੱਲੇ ਕੂੜੇ ਨੂੰ ਵੱਖ ਕਰਨ, ਘਰ ਵਿਚ ਖਾਦ ਬਣਾਉਣ ਅਤੇ ਰੀਸਾਈਕਲ ਕਰਨ ਆਦਿ ਤਰੀਕਿਆਂ ਬਾਰੇ ਜਾਣਕਾਰੀ ਦਿੱਤੀ ਗਈ | ਮੇਅਰ ਇੰਦਰਜੀਤ ਕੌਰ ਨੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਕਈ ਵਿਦਿਆਰਥੀਆਂ ਨੂੰ 'ਸਫ਼ਾਈ ਚੈਂਪਿਅਨ' ਨਾਮਜ਼ਦ ਕੀਤਾ, ਤਾਂ ਜੋ ਉਹ ਇਸ ਮੁਹਿੰਮ ਨੂੰ ਅੱਗੇ ਵਧਾਉਣ ਅਤੇ ਹੋਰ ਲੋਕਾਂ ਨੂੰ ਵੀ ਜ਼ਿੰਮੇਵਾਰੀ ਨਾਲ ਕੂੜਾ ਸੰਭਾਲਣ ਲਈ ਪ੍ਰੇਰਿਤ ਕਰਨ | ਨਗਰ ਨਿਗਮ ਦੇ ਜ਼ੋਨਲ ਕਮਿਸ਼ਨਰ ਜਸਦੇਵ ਸਿੰਘ ਸੇਖੋਂ, ਕੌਂਸਲਰ ਇੰਦੂ ਮੁਨੀਸ਼ ਸ਼ਾਹ ਅਤੇ ਕਾਰਪੋਰੇਸ਼ਨ ਦੇ ਸਿਹਤ ਵਿਭਾਗ ਦੇ ਹੋਰ ਮੈਂਬਰਾਂ ਨੇ ਵੀ ਸਮੂਹ ਨੂੰ ਸੰਬੋਧਨ ਕੀਤਾ ਅਤੇ ਸੀ ਟੀ ਯੂਨੀਵਰਸਿਟੀ ਦੀ ਸਰਗਰਮ ਭੂਮਿਕਾ ਦੀ ਪ੍ਰਸ਼ੰਸਾ ਕੀਤੀ | ਇਸ ਮੌਕੇ ਚਾਂਸਲਰ ਚਰਨਜੀਤ ਸਿੰਘ ਚੰਨੀ, ਪ੍ਰੋ ਚਾਂਸਲਰ ਡਾ. ਮਨਬੀਰ ਸਿੰਘ, ਵਾਈਸ ਚੇਅਰਮੈਨ ਹਰਪ੍ਰੀਤ ਸਿੰਘ, ਵਾਈਸ ਚਾਂਸਲਰ ਡਾ. ਨਿਤਿਨ ਟੰਡਨ, ਪ੍ਰੋ ਵਾਈਸ ਚਾਂਸਲਰ ਡਾ. ਸਿਮਰਨ ਗਿੱਲ, ਰਜਿਸਟਰਾਰ ਸੰਜੇ ਖੰਡੂਰੀ ਅਤੇ ਡੀ. ਐਸ. ਡਬਲਯੂ ਨਿਰਦੇਸ਼ਕ ਦਵਿੰਦਰ ਸਿੰਘ ਸਮੇਤ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ |
ਪਿਛਲੀ ਖ਼ਬਰ ਜੁਆਇੰਟ ਐਕਸ਼ਨ ਕਮੇਟੀ ਨੇ ਰਾਕੇਸ਼ ਬਹਿਲ, ਜਸਵਿੰਦਰ ਸਿੰਘ ਸਚਦੇਵਾ ਦਾ ਕੀਤਾ ਸਨਮਾਨ ਅਗਲੀ ਖ਼ਬਰ ਐਨ.ਜੀ.ਓ. ਨੇ ਖ਼ੂਨਦਾਨ ਕੈਂਪ ਲਗਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।