13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਸ਼ਤਾਬਦੀ ਸਮਾਗਮਾਂ ਸੰਬੰਧੀ ਸ੍ਰੀ ਅਨੰਦਪੁਰ ਸਾਹਿਬ ਵਿਖੇ 23 ਤੋਂ 29 ਤੱਕ ਲਗਾਏ ਜਾਣਗੇ ਲੰਗਰ

ਅਜੀਤ ਡੈਸਕ 21-11-2025
ਗੁਰਾਇਆ, 20 ਨਵੰਬਰ (ਬਲਵਿੰਦਰ ਸਿੰਘ)-ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਥਿਤ ਗੁਰਦੁਆਰਾ ਸ਼੍ਰੋਮਣੀ ਸ਼ਹੀਦ ਬਾਬਾ ਸੰਗਤ ਸਿੰਘ ਜੀ ਦਾ ਪ੍ਰਬੰਧ ਚਲਾ ਰਹੀ ਬਾਬਾ ਸੰਗਤ ਸਿੰਘ ਖਾਲਸਾ ਦਲ ਪੰਜਾਬ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਤਾਬਦੀ ਸੰਬੰਧੀ ਚੱਲ ਰਹੇ ਸਮਾਗਮਾਂ ਵਿਚ ਸ਼ਾਮਿਲ ਹੋਣ ਲਈ ਪਹੁੰਚ ਰਹੀਆਂ ਸੰਗਤਾਂ ਲਈ 23 ਤੋਂ 29 ਨਵੰਬਰ ਤੱਕ ਖੁੱਲੇ੍ਹ ਲੰਗਰ ਲਗਾਏ ਜਾ ਰਹੇ ਹਨ | ਇਹ ਪ੍ਰਗਟਾਵਾ ਪ੍ਰਧਾਨ ਗੁਰਮੁਖ ਸਿੰਘ ਨਵਾਂਸ਼ਹਿਰ ਅਤੇ ਜਥੇਦਾਰ ਤਰਲੋਚਨ ਸਿੰਘ ਰੁੜਕਾ ਖ਼ੁਰਦ ਨੇ ਕਰਦਿਆਂ ਕਿਹਾ ਕਿ ਜਥੇਬੰਦੀ ਨੇ ਸ਼ਤਾਬਦੀ ਸਮਾਗਮਾਂ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਜਾ ਰਹੇ ਹਫ਼ਤਾਵਾਰੀ ਸਮਾਗਮਾਂ ਮੌਕੇ ਸੰਗਤਾਂ ਦੀ ਸੇਵਾ ਲਈ ਲੰਗਰ ਲਗਾਉਣ ਦਾ ਫ਼ੈਸਲਾ ਕੀਤਾ ਹੈ |
ਪਿਛਲੀ ਖ਼ਬਰ ਧਾਰਮਿਕ ਸ਼ਖ਼ਸੀਅਤਾਂ ਨੇ ਨਵ-ਵਿਆਹੇ ਜੋੜਿਆਂ ਨੂੰ ਦਿੱਤਾ ਆਸ਼ੀਰਵਾਦ ਗੁ: ਸੈਦਰਾਣਾ ਸਾਹਿਬ ਬਿੱਲੀ ਬੜੈਚ 'ਚ 11 ਲੋੜ... ਅਗਲੀ ਖ਼ਬਰ ਬਲਾਕ ਪੱਧਰੀ ਸਾਇੰਸ ਮੇਲੇ ਦੌਰਾਨ ਕਰਵਾਏ ਮੁਕਾਬਲੇ 'ਚੋਂ ਮੂਲੇਵਾਲ ਖਹਿਰਾ ਸਕੂਲ ਦੇ ਬੱਚੇ ਅੱਵਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।