13-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2025

ਧਾਰਮਿਕ ਸ਼ਖ਼ਸੀਅਤਾਂ ਨੇ ਨਵ-ਵਿਆਹੇ ਜੋੜਿਆਂ ਨੂੰ ਦਿੱਤਾ ਆਸ਼ੀਰਵਾਦ ਗੁ: ਸੈਦਰਾਣਾ ਸਾਹਿਬ ਬਿੱਲੀ ਬੜੈਚ 'ਚ 11 ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਕਰਵਾਏ ਸਮੂਹਿਕ ਅਨੰਦ ਕਾਰਜ

ਨਵ-ਵਿਆਹੇ ਜੋੜਿਆਂ ਨੂੰ ਆਸ਼ੀਰਵਾਦ ਦਿੰਦੇ ਹੋਏ ਸੰਤ ਸੀਚੇਵਾਲ, ਬਾਬਾ ਗੁਰਮੇਜ ਸਿੰਘ, ਬਾਬਾ ਲੀਡਰ ਸਿੰਘ, ਬਾਬਾ ਕੇਵਲ ਕਿ੍ਸ਼ਨ, ਬਾਬਾ ਅਮਰੀਕ ਸਿੰਘ, ਸੁਰਿੰਦਰਜੀਤ ਸਿੰਘ ਚੱਠਾ, ਰਜਿੰਦਰ ਕੌਰ ਮਾਨ, ਜਗਤਾਰ ਸਿੰਘ ਤਾਰੀ, ਲੱਖੀ ਗਿੱਲ, ਮਲਕੀਤ ਸਿੰਘ ਸਾਬਕਾ ਸਰਪੰਚ ਤੇ ਹੋਰ | ਤਸਵੀਰ : ਸਚਦੇਵਾ <br/> 21-11-2025
ਮਲਸੀਆਂ, 20 ਨਵੰਬਰ (ਦਲਜੀਤ ਸਿੰਘ ਸਚਦੇਵਾ)- ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਸੈਦਰਾਣਾ ਸਾਹਿਬ ਪਾਤਿਸ਼ਾਹੀ ਸੱਤਵੀਂ ਪਿੰਡ ਬਿੱਲੀ ਬੜੈਚ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗਿੱਲ ਵੈੱਲਫ਼ੇਅਰ ਚੈਰੀਟੇਬਲ ਸੁਸਾਇਟੀ ਦੇ ਸਰਪ੍ਰਸਤ ਰਾਜ ਗਿੱਲ, ਐੱਨ.ਆਰ.ਆਈ ਵੀਰਾਂ, ਗ੍ਰਾਮ ਪੰਚਾਇਤ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 11 ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਸਮੂਹਿਕ ਅਨੰਦ ਕਾਰਜ ਪੂਰਨ ਗੁਰਮਰਿਆਦਾ ਅਨੁਸਾਰ ਮੁੱਖ ਸੇਵਾਦਾਰ ਬਾਬਾ ਗੁਰਮੇਜ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ | ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਰੱਖੇ ਗਏ ਅਖੰਡ ਪਾਠ ਦੇ ਭੋਗ ਪਾਉਣ ਉਪਰੰਤ ਭਾਈ ਸੁਖਵਿੰਦਰ ਸਿੰਘ ਜਲੰਧਰ ਵਾਲਿਆਂ ਦੇ ਕੀਰਤਨੀ ਜਥੇ ਵਲੋਂ ਕੀਰਤਨ ਕੀਤਾ ਗਿਆ | ਇਸ ਮੌਕੇ ਰਾਜ ਸਭਾ ਮੈਂਬਰ ਤੇ ਉੱਘੇ ਵਾਤਾਵਰਨ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ, ਸੰਤ ਬਾਬਾ ਲੀਡਰ ਸਿੰਘ ਸੈਫਲਾਬਾਦ, ਸੰਤ ਬਾਬਾ ਅਮਰੀਕ ਸਿੰਘ ਖੁਖਰੈਣ, ਸੰਤ ਬਾਬਾ ਕੇਵਲ ਕਿ੍ਸ਼ਨ ਗਿੱਲਾਂ ਵਾਲੇ, ਸੁਰਿੰਦਰਜੀਤ ਸਿੰਘ ਚੱਠਾ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਸ਼ਾਹਕੋਟ, ਜਗਤਾਰ ਸਿੰਘ ਤਾਰੀ ਪ੍ਰਧਾਨ ਕੋਆਪ੍ਰੇਟਿਵ ਸੁਸਾਇਟੀ ਢੰਡੋਵਾਲ, ਸ਼੍ਰੀਮਤੀ ਰਜਿੰਦਰ ਕੌਰ ਮਾਨ ਪ੍ਰਧਾਨ ਗਿੱਲ ਵੈੱਲਫ਼ੇਅਰ ਸੁਸਾਇਟੀ, ਲਖਵੀਰ ਸਿੰਘ ਲੱਖੀ ਗਿੱਲ ਖ਼ਜ਼ਾਨਚੀ, ਬਲਜਿੰਦਰ ਸਿੰਘ ਜਿੰਦੂ ਕਮੇਟੀ ਮੈਂਬਰ, ਸ਼੍ਰੀਮਤੀ ਦਲਜੀਤ ਕੌਰ ਸਰਪੰਚ ਗਿੱਲ ਤੇ ਮਲਕੀਤ ਸਿੰਘ ਸਾਬਕਾ ਸਰਪੰਚ ਬਿੱਲੀ ਬੜੈਚ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ ਤੇ ਨਵ-ਵਿਆਹੇ ਜੋੜਿਆਂ ਨੂੰ ਆਸ਼ੀਰਵਾਦ ਦਿੱਤਾ | ਇਸ ਮੌਕੇ ਸੰਤ ਸੀਚੇਵਾਲ ਨੇ ਕਿਹਾ ਕਿ ਬਾਬਾ ਗੁਰਮੇਜ ਸਿੰਘ ਵਲੋਂ ਹਰ ਸਾਲ ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਵਿਆਹ ਕਰਵਾਉਣ ਦਾ ਪੁੰਨ ਦਾ ਕਾਰਜ ਕੀਤਾ ਜਾ ਰਿਹਾ ਹੈ | ਇਸ ਮੌਕੇ ਨਵ-ਵਿਆਹੇ ਜੋੜਿਆਂ ਨੂੰ ਲੋੜੀਂਦਾ ਸਾਮਾਨ ਵੀ ਦਿੱਤਾ ਗਿਆ | ਇਸ ਮੌਕੇ ਸੰਤ ਸੀਚੇਵਾਲ, ਬਾਬਾ ਗੁਰਮੇਜ ਸਿੰਘ, ਸੰਤ ਬਾਬਾ ਲੀਡਰ ਸਿੰਘ ਸੈਫਲਾਬਾਦ ਤੇ ਦਿਲਬਾਗ ਸਿੰਘ ਕਮੇਟੀ ਮੈਂਬਰ ਵਲੋਂ ਸਹਿਯੋਗੀ ਸੱਜਣਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਬਾਬਾ ਗੁਰਮੇਜ ਸਿੰਘ ਨੇ ਆਈਆਂ ਹੋਈਆਂ ਧਾਰਮਿਕ ਸ਼ਖ਼ਸੀਅਤਾਂ ਦਾ ਵਿਸ਼ੇਸ਼ ਧੰਨਵਾਦ ਕੀਤਾ | ਸਮੂਹਿਕ ਵਿਆਹ ਕਰਵਾਉਣ ਦੇ ਨੇਕ ਕਾਰਜ ਵਿਚ ਮਲਕੀਤ ਸਿੰਘ ਸਾਬਕਾ ਸਰਪੰਚ ਬਿੱਲੀ ਬੜੈਚ, ਹਰਵਿੰਦਰ ਸਿੰਘ ਸਿੱਧੂ ਸਾਬਕਾ ਸਰਪੰਚ ਬਿੱਲੀ ਚਾਓ, ਬੂਟਾ ਸਿੰਘ ਕੈਨੇਡੀਅਨ ਦਾ ਪਰਿਵਾਰ, ਗੁਰਦੀਪ ਸਿੰਘ ਨੰਬਰਦਾਰ, ਬਿੱਕਰ ਸਿੰਘ ਨੰਬਰਦਾਰ, ਜੋਗਾ ਸਿੰਘ, ਮਾ: ਬਲਕਾਰ ਸਿੰਘ, ਇਕਬਾਲ ਸਿੰਘ ਨਿੱਝਰ, ਚਰਨਜੀਤ ਸਿੰਘ, ਗੁਰਦਿਆਲ ਸਿੰਘ ਚਿੱਟੀ, ਗੁਰਦੁਆਰਾ ਟਾਹਲੀ ਸਾਹਿਬ ਤੋਂ ਭੁਪਿੰਦਰ ਸਿੰਘ ਵਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ | ਇਸ ਮੌਕੇ ਭਾਈ ਹਰਜੀਤ ਸਿੰਘ ਪ੍ਰਚਾਰਕ ਨੇ ਸਟੇਜ ਦੀ ਕਰਵਾਈ ਬਾਖ਼ੂਬੀ ਚਲਾਈ | ਇਸ ਮੌਕੇ ਡਾ: ਅਰਵਿੰਦਰ ਸਿੰਘ ਰੂਪਰਾ ਸਾਬਕਾ ਪ੍ਰਧਾਨ, ਸੁਰਿੰਦਰ ਕੌਰ ਪੰਚ, ਸ਼੍ਰੀਮਤੀ ਅਮਰਜੀਤ ਕੌਰ ਸਚਦੇਵਾ ਚੇਅਰਪਰਸਨ ਮਹਿਲਾ ਮੰਡਲ ਸ਼ਾਹਕੋਟ, ਰੀਟਾ ਸੋਬਤੀ, ਸੁਰਿੰਦਰ ਕੌਰ ਸ਼ਾਹਕੋਟ, ਰਾਜਵਿੰਦਰ ਕੌਰ ਸ਼ਾਹਕੋਟ, ਪ੍ਰੀਤਮ ਸਿੰਘ ਸਾਬਕਾ ਸਰਪੰਚ, ਅਮਰਜੀਤ ਸਿੰਘ ਗਿੱਲ, ਕੁਲਦੀਪ ਸਿੰਘ ਗਿੱਲ ਨੰਬਰਦਾਰ, ਰੁਪਿੰਦਰ ਸਿੰਘ ਰਾਣਾ, ਤਾਰਾ ਸਿੰਘ, ਮੱਖਣ ਸਿੰਘ, ਇਕਬਾਲ ਸਿੰਘ ਨਿੱਝਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਗੁ: ਸੈਦਰਾਣਾ ਸਾਹਿਬ ਬਿੱਲੀ ਬੜੈਚ 'ਚ 11 ਲੋੜਵੰਦ ਪਰਿਵਾਰਾਂ ਦੀਆਂ ਲੜਕੀਆਂ ਦੇ ਕਰਵਾਏ ਸਮੂਹਿਕ ਅਨੰਦ ਕਾਰਜ ਅਗਲੀ ਖ਼ਬਰ ਸ਼ਤਾਬਦੀ ਸਮਾਗਮਾਂ ਸੰਬੰਧੀ ਸ੍ਰੀ ਅਨੰਦਪੁਰ ਸਾਹਿਬ ਵਿਖੇ 23 ਤੋਂ 29 ਤੱਕ ਲਗਾਏ ਜਾਣਗੇ ਲੰਗਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।