ਕਰਤਾਰਪੁਰ, 20 ਨਵੰਬਰ (ਭਜਨ ਸਿੰਘ)-ਮਾਤਾ ਗੁਜਰੀ ਖਾਲਸਾ ਕਾਲਜ ਕਰਤਾਰਪੁਰ ਦੁਆਰਾ ਕਾਲਜ ਪਿ੍ੰਸੀਪਲ ਡਾ. ਗੁਰਪ੍ਰੀਤ ਸਿੰਘ ਉੱਪਲ ਦੀ ਅਗਵਾਈ ਹੇਠ ਕਾਲਜ ਦੇ ਈਕੋ ਕਲੱਬ ਦੁਆਰਾ ਆਈ. ਕਿਊ. ਏ. ਸੀ., ਸਾਇੰਸ ਤੇ ਕਾਮਰਸ ਵਿਭਾਗ ਦੇ ਸਹਿਯੋਗ ਨਾਲ ਪਰਾਲ਼ੀ ਨਾ ਸਾੜੋ, ਸਾਰਿਆਂ ਲਈ ਸਾਫ਼ ਹਵਾ ਬਚਾਓ ਤੇ ਵਾਤਾਵਰਨ ਬਚਾਓ ਭਵਿੱਖ ਬਚਾਓ ਵਿਸ਼ੇ ਸੰਬੰਧੀ ਰੈਲੀ ਕੱਢੀ ਗਈ | ਈਕੋ ਕਲੱਬ ਦੇ ਕੋ-ਆਰਡੀਨੇਟਰ ਪ੍ਰੋ. ਕਮਲੇਸ਼ ਰਾਣੀ ਨੇ ਦੱਸਿਆ ਕਿ ਇਸ ਰੈਲੀ ਦਾ ਮੁੱਖ ਉਦੇਸ਼ ਵਿਦਿਆਰਥੀਆਂ ਅਤੇ ਇਲਾਕਾ ਨਿਵਾਸੀਆਂ ਵਿੱਚ ਪਰਾਲੀ ਸਾੜਨ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਜਾਗਰੂਕਤਾ ਪੈਦਾ ਕਰਨਾ ਸੀ | ਕਾਮਰਸ ਵਿਭਾਗ ਦੇ ਮੁਖੀ ਡਾ. ਸੁਚੇਤਾ ਰਾਣੀ ਨੇ ਇਸ ਗੱਲ 'ਤੇ ਜ਼ੋਰ ਦਿੱਤਾ ਕਿ ਇਸ ਤਰ੍ਹਾਂ ਦੀਆਂ ਜਾਗਰੂਕਤਾ ਮੁਹਿੰਮਾਂ ਸਾਫ ਅਤੇ ਸੁਰੱਖਿਅਤ ਵਾਤਾਵਰਨ ਬਣਾਉਣ ਦੀ ਮਜਬੂਤ ਬੁਨਿਆਦ ਹਨ | ਰੈਲੀ ਦੀ ਸ਼ੁਰੂਆਤ ਕਾਲਜ ਕੈਂਪਸ ਤੋਂ ਹੋਈ ਅਤੇ ਗੁਰਦੁਆਰਾ ਸ੍ਰੀ ਗੰਗਸਰ ਸਾਹਿਬ ਕਰਤਾਰਪੁਰ ਦੇ ਵੱਖ-ਵੱਖ ਬਾਜ਼ਾਰ ਅਤੇ ਬੱਸ ਸਟੈਂਡ ਤੋਂ ਹੁੰਦੀ ਹੋਈ ਦੁਬਾਰਾ ਕਾਲਜ ਕੈਂਪਸ ਵਿੱਚ ਸੰਪੰਨ ਹੋਏ | ਇਸ ਮੌਕੇ ਪ੍ਰੋਫੈਸਰ ਕਮਲੇਸ਼ ਰਾਣੀ, ਡਾਕਟਰ ਗੁਰਇਕਬਾਲ ਸਿੰਘ, ਡਾਕਟਰ ਅੰਮਿ੍ਤਾ ਕੁਮਾਰੀ ,ਪ੍ਰੋਫੈਸਰ ਨੇਹਾ ਤੇ ਪ੍ਰੋਫੈਸਰ ਹਰਪ੍ਰੀਤ ਸਿੰਘ ਹਾਜ਼ਰ ਸਨ |