07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਸੀਚੇਵਾਲ ਸਕੂਲ ਦੇ ਵਿਦਿਆਰਥੀ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਤਿਆਰ ਕੀਤਾ ਚਿੱਤਰ

ਅਜੀਤ ਡੈਸਕ 22-11-2025
ਸ਼ਾਹਕੋਟ, 21 ਨਵੰਬਰ (ਦਲਜੀਤ ਸਿੰਘ ਸਚਦੇਵਾ)-ਸਿੱਖਿਆ ਤੇ ਕਲਾ ਦੇ ਖੇਤਰ ਵਿਚ ਵਿਦਿਆਰਥੀਆਂ ਨੂੰ ਆਪਣੇ ਮਹਾਨ ਇਤਿਹਾਸ ਤੇ ਵਿਰਾਸਤ ਨਾਲ ਜੋੜਨ ਦੇ ਉਦੇਸ਼ ਨਾਲ ਸਰਕਾਰੀ ਮਿਡਲ ਸਕੂਲ ਸੀਚੇਵਾਲ ਵਿਖੇ ਇਕ ਬੇਹੱਦ ਪ੍ਰੇਰਨਾਦਾਇਕ ਪਹਿਲ ਕੀਤੀ ਗਈ | ਸਕੂਲ ਦੇ ਅੱਠਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਵੰਸ਼ਦੀਪ ਸਿੰਘ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇਕ ਬਹੁਤ ਹੀ ਖੂਬਸੂਰਤ ਤੇ ਭਾਵਪੂਰਤ ਚਿੱਤਰ ਤਿਆਰ ਕੀਤਾ ਗਿਆ | ਚਿੱਤਰ ਬਣਾਉਣ ਤੋਂ ਬਾਅਦ ਵੰਸ਼ਦੀਪ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਨੇ ਧਰਮ ਦੀ ਰੱਖਿਆ ਲਈ ਜੋ ਮਹਾਨ ਸ਼ਹਾਦਤ ਦਿੱਤੀ, ਉਹ ਦੁਨੀਆ ਦੇ ਇਤਿਹਾਸ ਵਿਚ ਵਿਲੱਖਣ ਹੈ | ਸਕੂਲ ਦੇ ਡਰਾਇੰਗ ਟੀਚਰ ਕਰਮਦੀਪ ਸਿੰਘ ਸਚਦੇਵਾ ਨੇ ਕਿਹਾ ਕਿ ਅੱਜ ਦੇ ਸਮੇਂ ਵਿਚ ਜਦੋਂ ਨੌਜਵਾਨ ਪੀੜ੍ਹੀ ਆਪਣੇ ਇਤਿਹਾਸ ਤੋਂ ਦੂਰ ਹੋ ਰਹੀ ਹੈ, ਉੱਥੇ ਵੰਸ਼ਦੀਪ ਸਿੰਘ ਵਰਗੇ ਵਿਦਿਆਰਥੀ ਆਪਣੀ ਕਲਾ ਰਾਹੀਂ ਮਹਾਨ ਗੁਰੂ ਸਾਹਿਬਾਨਾਂ ਦੀਆਂ ਸਿੱਖਿਆਵਾਂ ਤੇ ਕੁਰਬਾਨੀਆਂ ਨੂੰ ਯਾਦ ਕਰ ਰਹੇ ਹਨ | ਇਹ ਬਹੁਤ ਹੀ ਸ਼ਲਾਘਾਯੋਗ ਕਦਮ ਹੈ |
ਪਿਛਲੀ ਖ਼ਬਰ ਗਿੱਲ ਵੈੱਲਫੇਅਰ ਸੁਸਾਇਟੀ ਬੜੀ ਸਰਗਰਮੀ ਨਾਲ ਸਮਾਜ ਸੇਵਾ ਦੇ ਕਾਰਜ ਕਰ ਰਹੀ ਹੈ-ਮੰਗੂ ਅਗਲੀ ਖ਼ਬਰ ਪੰਡੋਰੀ ਨੇ ਲੋਕ ਦਰਬਾਰ ਲਗਾ ਕੇ ਮੁਸ਼ਕਿਲਾਂ ਕੀਤੀਆਂ ਹੱਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।