06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਗੁਰਦੁਆਰਾ ਸੈਂਟਰਲ ਟਾਊਨ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਜਾਰੀ

ਅਜੀਤ ਡੈਸਕ 22-11-2025
• ਅੱਜ ਰਾਤ ਸਜਾਇਆ ਜਾਵੇਗਾ ਕਵੀ ਦਰਬਾਰ
ਜਲੰਧਰ, 21 ਨਵੰਬਰ (ਹਰਵਿੰਦਰ ਸਿੰਘ ਫੁੱਲ)-ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਸੈਂਟਰਲ ਟਾਊਨ ਵਿਖੇ ਗੁਰੂ ਤੇਗ਼ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਦਿਹਾੜੇ ਸੰਬੰਧੀੇ ਰਾਤਰੀ ਸਮਾਗਮ ਕਰਵਾਏ ਜਾ ਰਹੇ ਹਨ ¢ ਬੀਤੀ ਦੇਰ ਰਾਤ ਤੱਕ ਸਜਾਏ ਗੁਰਮਤਿ ਸਮਾਗਮ 'ਚ ਭਾਈ ਅਮਨਦੀਪ ਸਿੰਘ (ਹਜ਼ੂਰੀ ਰਾਗੀ ਜਥੇ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ) ਅਤੇ ਭਾਈ ਰਛਪਾਲ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਦੁਆਰਾ ਤੇ ਗਿਆਨੀ ਸਾਹਿਬ ਸਿੰਘ ਲਖਣਾ ਸਿੰਘ ਨੇ ਗੁਰਮਤਿ ਵਿਚਾਰਾਂ ਦੁਆਰਾ ਸੰਗਤ ਨੂੰ ਨਿਹਾਲ ਕੀਤਾ ¢ ਸਟੇਜ ਦੀ ਸੇਵਾ ਪਰਮਿੰਦਰ ਸਿੰਘ ਡਿੰਪੀ ਵਲੋਂ ਨਿਭਾਈ ਗਈ ਅਤੇ ਉਨ੍ਹ•ਾਂ ਸੰਗਤਾਂ ਨੂੰ ਆਉਣ ਵਾਲੇ ਦਿਨਾਂ ਦੌਰਾਨ ਹੋਣ ਵਾਲੇ ਸਮਾਗਮਾਂ ਦੀ ਵਿਸਥਾਰ ਵਿੱਚ ਜਾਣਕਾਰੀ ਦਿੰਦਿਆ ਕਿਹਾ ਕਿ 22 ਨਵੰਬਰ ਦਿਨ ਸਨਿਚਰਵਾਰ ਦੀ ਰਾਤ ਨੂੰ ਮਹਾਨ ਕਵੀ ਦਰਬਾਰ ਸਜਾਇਆ ਜਾ ਰਿਹਾ ਹੈ, ਜਿਸ ਵਿੱਚ ਰਛਪਾਲ ਸਿੰਘ ਪਾਲ, ਦੀਪ ਸਿੰਘ ਦੀਪ ਲੁਧਿਆਣਾ, ਜ਼ਮੀਰ ਅਲੀ ਜਮੀਰ ਮਲੇਰਕੋਟਲਾ, ਬੀਬੀ ਸਰਬਜੀਤ ਕÏਰ ਉਤਰਾਖੰਡ, ਡਾ. ਸੁਖਜਿੰਦਰ ਕÏਰ ਜਗਾਧਰੀ ਵਾਲੇ ਕਵਿਤਾਵਾਂ ਰਾਹੀਂ ਆਪਣੀ ਹਾਜ਼ਰੀ ਲਗਾਉਣਗੇ | ਪ੍ਰਧਾਨ ਚਰਨਜੀਤ ਸਿੰਘ ਨੇ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਬਲਜੀਤ ਸਿੰਘ ਸੇਠੀ, ਜਤਿੰਦਰ ਸਿੰਘ ਖਾਲਸਾ, ਰਜਿੰਦਰ ਸਿੰਘ ਬੇਦੀ, ਹਰਜਿੰਦਰ ਸਿੰਘ, ਮਨਵਿੰਦਰ ਸਿੰਘ ਸਹਿਗਲ, ਰਵਿੰਦਰ ਸਿੰਘ ਰੀਹਲ, ਗੁਰਮਿਦੰਰ ਸਿੰਘ ਗੋਮਾ, ਸਰਦੂਲ ਸਿੰਘ ਕਾਨਪੁਰੀ, ਦਵਿੰਦਰ ਸਿੰਘ, ਗੁਰਜੀਤ ਸਿੰਘ, ਬਲਦੇਵ ਸਿੰਘ ਕੁੰਦੀ ਐਡਵੋਕੇਟ, ਜਸਵਿੰਦਰ ਸਿੰਘ, ਜਸਬੀਰ ਸਿੰਘ ਦਕੋਹਾ, ਚਰਨਜੀਤ ਸਿੰਘ ਮੱਕੜ, ਹਰਵਿੰਦਰ ਸਿੰਘ ਸੱਗੂ ਐਡਵੋਕੇਟ, ਅਮਰਜੀਤ ਸਿੰਘ ਬੰਟੀ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਨੇ ਹਾਜ਼ਰੀ ਭਰੀ |
ਪਿਛਲੀ ਖ਼ਬਰ ਅਦਿੱਤਿਆ ਭਟਾਰਾ ਨੇ ਲਗਾਈ ਪੇਸ਼ਗੀ ਜ਼ਮਾਨਤ ਦੀ ਅਰਜ਼ੀ ਅਗਲੀ ਖ਼ਬਰ ਨਗਰ ਕੌਂਸਲ ਪ੍ਰਧਾਨ, ਸਾਬਕਾ ਪ੍ਰਧਾਨ ਅਤੇ ਮੁਅੱਤਲ ਕਲਰਕ 'ਤੇ ਮੁਕੱਦਮਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।