06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਅਦਿੱਤਿਆ ਭਟਾਰਾ ਨੇ ਲਗਾਈ ਪੇਸ਼ਗੀ ਜ਼ਮਾਨਤ ਦੀ ਅਰਜ਼ੀ

ਅਜੀਤ ਡੈਸਕ 22-11-2025
ਜਲੰਧਰ, 21 ਨਵੰਬਰ (ਚੰਦੀਪ ਭੱਲਾ)-ਬੀਤੇ ਦਿਨੀਂ ਥਾਣਾ ਸਿਟੀ ਨਕੋਦਰ ਵਿਖੇ ਨਗਰ ਕੌਂਸਲ ਨਕੋਦਰ ਦੇ ਪ੍ਰਧਾਨ ਨਵਨੀਤ ਐਰੀ, ਸਾਬਕਾ ਪ੍ਰਧਾਨ ਅਦਿੱਤਿਆ ਭਟਾਰਾ ਅਤੇ ਕਲਰਕ ਅਸ਼ੋਕ ਕੁਮਾਰ ਦੇ ਖ਼ਿਲਾਫ਼ ਸਰਕਾਰੀ ਰਿਕਾਰਡ ਨਾਲ ਛੇੜਛਾੜ ਦਾ ਮਾਮਲਾ ਦਰਜ ਕੀਤਾ ਗਿਆ, ਜਿਸ ਮਾਮਲੇ 'ਚ ਅੱਜ ਅਦਿੱਤਿਆ ਭਟਾਰਾ ਵਲੋਂ ਆਪਣੇ ਵਕੀਲ ਦਰਸ਼ਨ ਸਿੰਘ ਦਿਆਲ ਰਾਹੀਂ ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਪਰਮਿੰਦਰ ਸਿੰਘ ਰਾਏ ਦੀ ਅਦਾਲਤ 'ਚ ਪੇਸ਼ਗੀ ਜ਼ਮਾਨਤ ਦੀ ਅਰਜ਼ੀ ਲਗਾਈ ਗਈ ਹੈ ਜਿਸ 'ਤੇ ਸੁਣਵਾਈ ਦੇ ਲਈ ਅਦਾਲਤ ਨੇ 28 ਨਵੰਬਰ ਦੀ ਅਗਲੀ ਤਰੀਕ ਦਿੱਤੀ ਹੈ | ਇਸ ਸੰਬੰਧੀ ਜਾਣਕਾਰੀ ਮੁਅੱਕਲ ਦੇ ਵਕੀਲ ਦਰਸ਼ਨ ਸਿੰਘ ਦਿਆਲ ਨੇ ਦਿੱਤੀ |
ਪਿਛਲੀ ਖ਼ਬਰ ਮੁਲਜ਼ਮਾਂ ਦੀ ਗਿ੍ਫ਼ਤਾਰੀ ਨਾ ਹੋਣ ਕਰਕੇ ਪੀੜਤ ਪਰਿਵਾਰ ਨੇ ਲਗਾਇਆ ਧਰਨਾ ਅਗਲੀ ਖ਼ਬਰ ਗੁਰਦੁਆਰਾ ਸੈਂਟਰਲ ਟਾਊਨ ਵਿਖੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।