06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਸ਼੍ਰੋਮਣੀ ਅਕਾਲੀ ਦਲ ਪ੍ਰਤੀ ਲੋਕਾਂ ਦਾ ਭਰੋਸਾ ਵਧਿਆ-ਚੋਪੜਾ

ਅਜੀਤ ਡੈਸਕ 22-11-2025
ਜਲੰਧਰ, 21 ਨਵੰਬਰ (ਜਸਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ ਐਸ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਭਜਨ ਲਾਲ ਚੋਪੜਾ ਨੇ ਕਿਹਾ ਹੈ ਕਿ ਪਾਰਟੀ ਪ੍ਰਤੀ ਰਾਜ ਦੇ ਲੋਕਾਂ ਦਾ ਵਿਸ਼ਵਾਸ ਹੋਰ ਵਧਿਆ ਹੈ | ਉਨ੍ਹਾਂ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਤਰਨ ਤਾਰਨ ਜ਼ਿਮਨੀ ਚੋਣ 'ਚ ਪਾਰਟੀ ਦਾ ਸ਼ਾਨਦਾਰ ਪ੍ਰਦਰਸ਼ਨ ਇਹ ਸਾਬਤ ਕਰਦਾ ਹੈ ਕਿ ਆਉਣ ਵਾਲਾ ਸਮਾਂ ਸ਼੍ਰੋਮਣੀ ਅਕਾਲੀ ਦਲ ਤੇ ਸੁਖਬੀਰ ਸਿੰਘ ਬਾਦਲ ਦਾ ਹੈ | ਸ੍ਰੀ ਚੋਪੜਾ ਨੇ ਕਿਹਾ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦਾ ਭਰੋਸਾ ਪੂਰੀ ਤਰ੍ਹਾਂ ਨਾਲ ਗੁਆ ਚੁੱਕੀ ਹੈ ਤੇ ਲੋਕ ਅਖੌਤੀ ਬਦਲਾਅ ਤੋਂ ਤੌਬਾ-ਤੌਬਾ ਕਰਨ ਲੱਗੇ ਹਨ | ਉਨ੍ਹਾਂ ਕਿਹਾ ਕਿ ਅੱਜ ਸੂਬੇ ਅੰਦਰ ਜਿੱਥੇ ਵਿਕਾਸ ਦੇ ਕੰਮ ਪੂਰੀ ਤਰ੍ਹਾਂ ਨਾਲ ਠੱਪ ਪਏ ਹਨ, ਉੱਥੇ ਆਰਥਿਕ ਤੌਰ 'ਤੇ ਵੀ ਪੰਜਾਬ ਦੀਵਾਲੀਆ ਹੋਣ ਦੇ ਕੰਢੇ 'ਤੇ ਪਹੁੰਚ ਗਿਆ ਹੈ | ਜਦਕਿ ਅਮਨ ਕਾਨੂੰਨ ਦੀ ਲਗਾਤਾਰ ਵਿਗੜਦੀ ਜਾ ਰਹੀ ਹਾਲਤ ਨਾਲ ਲੋਕਾਂ ਅੰਦਰ ਡਰ ਤੇ ਸਹਿਮ ਦਾ ਮਾਹੌਲ ਹੈ | ਉਨ੍ਹਾਂ ਕਿਹਾ ਕਿ ਆਉਂਦੀਆਂ ਰਾਜ ਵਿਧਾਨ ਸਭਾ ਦੀਆਂ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਜਿੱਤ ਹਾਸਿਲ ਕਰਕੇ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸਰਕਾਰ ਬਣਾਏਗਾ |
ਪਿਛਲੀ ਖ਼ਬਰ 130 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀ ਗਿ੍ਫ਼ਤਾਰ ਅਗਲੀ ਖ਼ਬਰ ਮੁਲਜ਼ਮਾਂ ਦੀ ਗਿ੍ਫ਼ਤਾਰੀ ਨਾ ਹੋਣ ਕਰਕੇ ਪੀੜਤ ਪਰਿਵਾਰ ਨੇ ਲਗਾਇਆ ਧਰਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।