06-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2025

ਗੜ੍ਹਾ ਖੇਤਰ 'ਚ ਵਿਵਾਦ ਤੋਂ ਬਾਅਦ ਜੀਜੇ ਨੇ ਸਾਲੇ 'ਤੇ ਚਲਾਈ ਗੋਲੀ, ਮੁਕੱਦਮਾ ਦਰਜ

ਅਜੀਤ ਡੈਸਕ 22-11-2025
ਜਲੰਧਰ, 21 ਨਵੰਬਰ (ਐੱਮ. ਐੱਸ. ਲੋਹੀਆ)-ਗੜ੍ਹਾ ਖੇਤਰ 'ਚ ਵਿਵਾਦ ਤੋਂ ਬਾਅਦ ਇਕ ਵਿਅਕਤੀ ਨੇ ਆਪਣੇ ਹੀ ਸਾਲੇ 'ਤੇ ਗੋਲੀ ਚਲਾ ਦਿੱਤੀ, ਜਿਸ ਤੋਂ ਬਾਅਦ ਜ਼ਖ਼ਮੀ ਹੋਇਆ ਵਿਅਕਤੀ ਇਲਾਜ ਲਈ ਸਿਵਲ ਹਸਪਤਾਲ ਪਹੁੰਚਿਆ, ਜਦਕਿ ਉਸ 'ਤੇ ਹਮਲਾ ਕਰਨ ਵਾਲਾ ਮੌਕੇ 'ਤੋਂ ਫ਼ਰਾਰ ਹੋ ਗਿਆ | ਮਾਮਲੇ ਦੀ ਜਾਂਚ ਕਰ ਰਹੇ ਥਾਣਾ ਡਵੀਜ਼ਨ ਨੰਬਰ 7 ਦੇ ਮੁਖੀ ਬਲਜਿੰਦਰ ਸਿੰਘ ਨੇ ਜਾਣਕਾਰੀ ਦਿੱਤੀ ਕਿ ਬੀਤੀ ਰਾਤ ਉਨ੍ਹਾਂ ਨੂੰ ਕੰਟਰੋਲ ਰੂਮ ਜ਼ਰੀਏ ਸੂਚਨਾ ਮਿਲੀ ਸੀ ਕਿ ਮੁਹੱਲਾ ਦੀਵਾਨ ਨਗਰ ਵਿਖੇ ਕਿਸੇ ਵਿਅਕਤੀ ਵਲੋਂ ਗੋਲੀ ਚਲਾਈ ਗਈ ਹੈ, ਪਰ ਜਦੋਂ ਉਹ ਮੌਕੇ 'ਤੇ ਪਹੁੰਚੇ ਤਾਂ ਉੱਥੇ ਕੋਈ ਪੀੜਤ ਵਿਅਕਤੀ ਨਹੀਂ ਮਿਲਿਆ, ਜਿਸ ਤੋਂ ਬਾਅਦ ਉਨ੍ਹਾਂ ਆਪਣੇ ਤੌਰ 'ਤੇ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਸ਼ਾਮ ਨਾਂਅ ਦੇ ਵਿਅਕਤੀ ਦਾ ਆਪਣੇ ਸਾਲੇ ਅਮਰਜੀਤ ਦੇ ਨਾਲ ਕੋਈ ਵਿਵਾਦ ਹੋਇਆ ਸੀ, ਜਿਸ ਦੌਰਾਨ ਸ਼ਾਮ ਨੇ ਅਮਰਜੀਤ 'ਤੇ ਗੋਲੀ ਚਲਾ ਦਿੱਤੀ ਅਤੇ ਉਹ ਜ਼ਖ਼ਮੀ ਹੋ ਗਿਆ ਹੈ | ਥਾਣਾ ਮੁਖੀ ਨੇ ਦੱਸਿਆ ਕਿ ਦੋਵੇਂ ਵਿਅਕਤੀਆਂ ਖ਼ਿਲਾਫ਼ ਪਹਿਲਾਂ ਐੱਨ. ਡੀ. ਪੀ. ਐੱਸ. ਐਕਟ ਤਹਿਤ ਮੁਕੱਦਮੇ ਦਰਜ ਹਨ | ਉਨ੍ਹਾਂ ਕਿਹਾ ਕਿ ਅਮਰਜੀਤ ਦੀ ਭਾਲ ਕਰਨ 'ਤੇ ਪਤਾ ਲੱਗਾ ਕਿ ਉਹ ਇਲਾਜ ਲਈ ਸਿਵਲ ਹਸਪਤਾਲ 'ਚ ਦਾਖ਼ਲ ਹੈ | ਉਨ੍ਹਾਂ ਦੱਸਿਆ ਕਿ ਪੀੜਤ ਦੇ ਬਿਆਨ ਲੈਣ ਲਈ ਪੁਲਿਸ ਪਾਰਟੀ ਸਿਵਲ ਹਸਪਤਾਲ ਭੇਜੀ ਗਈ ਹੈ | ਉਨ੍ਹਾਂ ਕਿਹਾ ਕਿ ਅਮਰਜੀਤ ਦੇ ਬਿਆਨ ਦੇ ਆਧਾਰ 'ਤੇ ਮੁਲਜ਼ਮ ਸ਼ਾਮ ਖ਼ਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ ਅਤੇ ਉਸ ਦੀ ਭਾਲ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਘਟਨਾ ਤੋਂ ਬਾਅਦ ਇਲਾਕੇ 'ਚ ਚਰਚਾ ਹੋ ਰਹੀ ਹੈ ਕਿ ਦੋਵਾਂ ਵਿਅਕਤੀਆਂ ਵਿਚਕਾਰ ਨਸ਼ੀਲੇ ਪਦਾਰਥਾਂ ਨੂੰ ਲੈ ਕੇ ਵਿਵਾਦ ਹੋਇਆ ਸੀ, ਜਿਸ ਤੋਂ ਬਾਅਦ ਗੋਲੀ ਚਲਾਉਣ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ |
ਪਿਛਲੀ ਖ਼ਬਰ ਪੰਜਾਬ ਮਾਸਟਰ ਅਥਲੈਟਿਕਸ ਚੈਪੀਅਨਸ਼ਿਪ 'ਚੋਂ ਸੁਰਖਪੁਰੀਏ ਨੇ 3 ਸੋਨ ਤਗਮੇ ਜਿੱਤੇ ਅਗਲੀ ਖ਼ਬਰ ਲੂਈਸ ਬ੍ਰੇਲ ਵੈੱਲਫੇਅਰ ਐਸੋਸੀਏਸ਼ਨ ਫਾਰ ਦ ਬਲਾਈਾਡ, ਪੰਜਾਬ ਵਲੋਂ 3 ਰੋਜ਼ਾ ਰਾਸ਼ਟਰੀ ਮੁਕਾਬਲਾ ਸ਼ੁਰੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।