ਜਲੰਧਰ, 2 ਦਸੰਬਰ (ਐੱਮ. ਐੱਸ. ਲੋਹੀਆ)-ਸਰਬੰਸ ਦਾਨੀ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਲੰਧਰ ਸ਼ਹਿਰ ਦਾ ਮੁੱਖ ਨਗਰ ਕੀਰਤਨ 2 ਜਨਵਰੀ ਦਿਨ ਸ਼ੁੱਕਰਵਾਰ ਨੂੰ ਨਗਰ ਕੀਰਤਨ ਦੇ ਪੁਰਾਤਨ ਮਾਰਗ 'ਤੇ ਸਵੇਰੇ 10 ਵਜੇ ਸਜਾਇਆ ਜਾਵੇਗਾ | ਇਸ ਸੰਬੰਧੀ ਜਲੰਧਰ ਦੀਆਂ ਸਿੰਘ ਸਭਾਵਾਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੀ ਜ਼ਰੂਰੀ ਇਕੱਤਰਤਾ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ, ਜਲੰਧਰ ਵਿਖੇ ਹੋਈ | ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮੋਹਨ ਸਿੰਘ ਢੀਂਡਸਾ, ਜਥੇਦਾਰ ਜਗਜੀਤ ਸਿੰਘ ਗਾਬਾ, ਪਰਮਿੰਦਰ ਸਿੰਘ (ਦਸਮੇਸ਼ ਨਗਰ), ਗੁਰਕਿ੍ਪਾਲ ਸਿੰਘ (ਬਸਤੀ ਸ਼ੇਖ), ਚਰਨ ਸਿੰਘ ਮਕਸੂਦਾਂ, ਸਰਬਜੀਤ ਸਿੰਘ ਰਾਜਪਾਲ, ਹਰਸੁਰਿੰਦਰ ਸਿੰਘ (ਲੰਮਾ ਪਿੰਡ), ਹਰਜੋਤ ਸਿੰਘ ਲੱਕੀ ਅਤੇ ਜਨਰਲ ਸਕੱਤਰ ਗੁਰਮੀਤ ਸਿੰਘ ਬਿੱਟੂ ਨੇ ਜਾਣਕਾਰੀ ਦਿੱਤੀ ਕਿ ਸ਼ਹਾਦਤਾਂ ਦੇ ਦਿਨ ਚੱਲਦੇ ਹੋਣ ਕਰਕੇ ਅਤੇ ਸੰਗਤ ਦੀਆਂ ਭਾਵਨਾਵਾਂ ਨੂੰ ਮੁੱਖ ਰੱਖਦੇ ਹੋਏ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਹਿਰ ਦਾ ਮੁੱਖ ਨਗਰ ਕੀਰਤਨ 2 ਜਨਵਰੀ ਨੂੰ ਸਜਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਇਸ ਸੰਬੰਧੀ ਮੀਟਿੰਗ 'ਚ ਹਾਜ਼ਰ ਸਮੂਹ ਆਗੂਆਂ ਅਤੇ ਸੰਗਤ ਵਲੋਂ ਜੈਕਾਰਿਆਂ ਦੀ ਗੂੰਜ 'ਚ ਪ੍ਰਵਾਨਗੀ ਦਿੱਤੀ ਗਈ ਹੈ ¢ ਉਨ੍ਹਾਂ ਦੱਸਿਆ ਕਿ ਨਗਰ ਕੀਰਤਨ 2 ਜਨਵਰੀ ਦਿਨ ਸ਼ੁੱਕਰਵਾਰ ਨੂੰ ਸਵੇਰੇ 10 ਵਜੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮੁਹੱਲਾ ਗੋਬਿੰਦਗੜ ਤੋਂ ਆਰੰਭ ਹੋਵੇਗਾ, ਜੋ ਨਗਰ ਕੀਰਤਨ ਦੇ ਪੁਰਾਤਨ ਮਾਰਗ ਤੋਂ ਹੁੰਦਾ ਹੋਇਆ, ਰਾਤ ਨੂੰ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ, ਜਲੰਧਰ ਵਿਖੇ ਸਮਾਪਤ ਹੋਵੇਗਾ | ਉਨਾਂ ਦੱਸਿਆ ਕਿ ਜਲੰਧਰ ਸ਼ਹਿਰ ਦੇ ਇਸ ਮੁੱਖ ਨਗਰ ਕੀਰਤਨ 'ਚ ਗਤਕਾ ਪਾਰਟੀਆਂ, ਸਕੂਲੀ ਬੱਚੇ, ਬੈਂਡ ਪਾਰਟੀਆਂ, ਨਿਹੰਗ ਸਿੰਘ ਜਥੇਬੰਦੀਆਂ, ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਆਪਣੀਆਂ ਆਪਣੀਆਂ ਸੇਵਾਵਾਂ ਨਿਭਾਉਣਗੀਆਂ | ਉਨ੍ਹਾਂ ਦੱਸਿਆ ਕਿ ਵੱਖ-ਵੱਖ ਕੀਰਤਨੀ ਜਥੇ ਅਤੇ ਸੰਗਤ ਪਾਲਕੀ ਸਾਹਿਬ ਦੇ ਨਾਲ ਗੁਰੂ ਜੱਸ ਗਾਇਨ ਕਰਦੇ ਹੋਏ ਚਲਣਗੇ | ਸਿੰਘ ਸਭਾਵਾਂ ਦੇ ਨੁਮਾਇੰਦਿਆਂ ਨੇ ਸੰਗਤ ਨੂੰ ਪਰਿਵਾਰਾਂ ਸਹਿਤ ਨਗਰ ਕੀਰਤਨ 'ਚ ਸ਼ਾਮਿਲ ਹੋਣ ਦੀ ਅਤੇ ਇਸ ਸੰਬੰਧੀ ਪ੍ਰਚਾਰ ਦੀ ਸੇਵਾ ਨਿਭਾਉਣ ਦੀ ਬੇਨਤੀ ਕੀਤੀ ਹੈ | ਇਸ ਮੌਕੇ ਇਕਬਾਲ ਸਿੰਘ ਢੀਂਡਸਾ (ਹਲਕਾ ਇੰਚਾਰਜ ਕੇਂਦਰੀ), ਦਵਿੰਦਰ ਸਿੰਘ ਰਿਆਤ, ਜਸਬੀਰ ਸਿੰਘ ਰੰਧਾਵਾ, ਗੁਰਿੰਦਰ ਸਿੰਘ ਮਝੈਲ, ਬਾਬਾ ਜਸਵਿੰਦਰ ਸਿੰਘ (ਬਸ਼ੀਰਪੁਰਾ), ਦਵਿੰਦਰ ਸਿੰਘ ਰਹੇਜਾ, ਕਵਲਜੀਤ ਸਿੰਘ ਟੋਨੀ, ਹਰਭਜਨ ਸਿੰਘ ਸੈਣੀ, ਕੁਲਜੀਤ ਸਿੰਘ ਚਾਵਲਾ, ਮਨਿੰਦਰ ਪਾਲ ਸਿਘ ਗੁੰਬਰ, ਤੇਜਬੀਰ ਸਿੰਘ ਬਾਂਸਲ, ਗੁਰਜੀਤ ਸਿੰਘ ਮਰਵਾਹਾ, ਗੁਰਮੇਲ ਸਿੰਘ, ਸਤਪਾਲ ਸਿੰਘ ਸਿਦਕੀ, ਹਰਵਿੰਦਰ ਸਿੰਘ ਨਾਗੀ, ਦਵਿੰਦਰ ਸਿੰਘ (ਸੈਂਟਰਲ ਟਾਊਨ), ਭਾਈ ਕੰਵਲਜੀਤ ਸਿੰਘ, ਨਿਰਮਲ ਸਿੰਘ ਬੇਦੀ, ਕੁਲਵਿੰਦਰ ਸਿੰਘ, ਚਰਨਜੀਤ ਸਿੰਘ ਮਿੰਟਾ, ਹਰਜੀਤ ਸਿੰਘ (ਬਸਤੀ ਸ਼ੇਖ), ਗੁਰਜੀਤ ਸਿੰਘ ਟੱਕਰ, ਮਨਦੀਪ ਸਿੰਘ ਬਹਿਲ, ਪਰਮਪ੍ਰੀਤ ਸਿੰਘ ਵਿੱਟੀ, ਅਮਰਜੀਤ ਸਿੰਘ ਮੰਗਾ, ਪ੍ਰਤਾਪ ਸਿੰਘ ਦਿਓਲ ਨਗਰ, ਭੁਪਿੰਦਰ ਸਿੰਘ ਖ਼ਾਲਸਾ, ਜਸਵਿੰਦਰ ਸਿੰਘ (ਰਾਜ ਨਗਰ), ਮਨਪ੍ਰੀਤ ਸਿੰਘ ਖ਼ਾਲਸਾ, ਨਵਦੀਪ ਸਿੰਘ ਗੁਲਾਟੀ, ਸੁਖਵਿੰਦਰ ਸਿੰਘ (ਲਾਡੋਵਾਲੀ), ਬਲਜੀਤ ਸਿੰਘ, ਭਵਨਜੀਤ ਸਿੰਘ (ਨਿਹੰਗ ਸਿੰਘ ਜਥੇਬੰਦੀਆਂ), ਮਹੇਸ਼ਇੰਦਰ ਸਿੰਘ ਧਾਮੀ, ਗੁਲਜਾਰ ਸਿੰਘ, ਸਤਨਾਮ ਸਿੰਘ, ਹਰਵਿੰਦਰ ਸਿੰਘ ਮੱਖਣ, ਪ੍ਰਦੀਪ ਸਿੰਘ ਵਿੱਕੀ, ਪਲਵਿੰਦਰ ਸਿੰਘ, ਹਰਪ੍ਰੀਤ ਸਿੰਘ ਬਾਂਸਲ, ਅਵਤਾਰ ਸਿੰਘ, ਸਤਿਨਾਮ ਸਿੰਘ ਫੁੱਲ, ਅਮਰਜੀਤ ਸਿੰਘ ਬਜਾਜ, ਕੰਵਲਜੀਤ ਸਿੰਘ (ਪ੍ਰੀਤ ਨਗਰ), ਸਾਹਿਬ ਸਿੰਘ, ਗੁਰਪ੍ਰੀਤ ਸਿੰਘ, ਬਾਵਾ ਗਾਬਾ, ਪਲਵਿੰਦਰ ਭਾਟੀਆ, ਪਰਮਿੰਦਰ ਸਿੰਘ, ਗੁਰਨੀਤ ਸਿੰਘ, ਅਨਮੋਲ ਸਿੰਘ, ਗਗਨ ਰੇਨੂ, ਹਰਮਨਜੋਤ ਸਿੰਘ, ਜਸਦੀਪ ਸਿੰਘ, ਭਵਜੋਤ ਸਿੰਘ, ਭਵਰਾਜ ਸਿੰਘ, ਮਨਕੀਰਤ ਸਿੰਘ, ਅਜਮੇਰ ਸਿੰਘ, ਹਰਪ੍ਰੀਤ ਸਿੰਘ, ਗਗਨ ਸਿੰਘ, ਜਪਨਜੋਤ ਸਿੰਘ, ਜਸਕੀਰਤ ਸਿਘ ਜੱਸੀ ਅਤੇ ਹੋਰ ਹਾਜ਼ਰ ਸਨ |