ਸ਼ਾਹਕੋਟ, 2 ਦਸੰਬਰ (ਬਾਂਸਲ)-ਮਾਤਾ ਸਾਹਿਬ ਕÏਰ ਖ਼ਾਲਸਾ ਕਾਲਜ ਅਤੇ ਸੀਨੀਅਰ ਸੈਕੰਡਰੀ ਸਕੂਲ ਢੰਡੋਵਾਲ ਵਿਖੇ ਸਾਲਾਨਾ ਖੇਡਾਂ ਦੀ ਸ਼ੁਰੂਆਤ ਧੂਮਧਾਮ ਨਾਲ ਹੋਈ ¢ ਸੰਸਥਾ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਚੱਠਾ ਤੇ ਸਮੂਹ ਪ੍ਰਬੰਧਕ ਕਮੇਟੀ ਦੀ ਅਗਵਾਈ ਅਤੇ ਸਕੂਲ ਪਿ੍ੰਸੀਪਲ ਸ਼੍ਰੀਮਤੀ ਰੇਖਾ ਸ਼ਰਮਾ, ਕਾਲਜ ਪਿ੍ੰਸੀਪਲ (ਕਾ) ਪ੍ਰਵੀਨ ਕÏਰ ਦੀ ਦੇਖ-ਰੇਖ ਹੇਠ ਇਨ੍ਹਾਂ ਖੇਡਾਂ ਦਾ ਆਗਾਜ਼ ਰੰਗ ਬਿਰੰਗੇ ਗੁਬਾਰਿਆਂ ਦੀ ਅਸਮਾਨੀ ਪਰਵਾਜ਼ ਨਾਲ ਹੋਇਆ¢ ਖੇਡਾਂ ਦੇ ਉਦਘਾਟਨੀ ਸਮਾਰੋਹ ਮÏਕੇ ਬਲਵਿੰਦਰ ਸਿੰਘ ਚੱਠਾ ਪ੍ਰਧਾਨ, ਸ਼੍ਰੀਮਤੀ ਬਲਵੰਤ ਕÏਰ ਚੱਠਾ ਯੂ.ਕੇ., ਜਗਤੇਜ ਸਿੰਘ ਕੈਸ਼ੀਅਰ, ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਡਾ. ਨਗਿੰਦਰ ਸਿੰਘ, ਜਸਵੀਰ ਸਿੰਘ, ਅਤੇ ਕੋਚ ਬਲਵਿੰਦਰ ਸਿੰਘ ਆਦਿ ਹਾਜ਼ਰ ਸਨ¢ ਇਸ ਮÏਕੇ ਪਿ੍ੰਸੀਪਲ ਸ਼੍ਰੀਮਤੀ ਰੇਖਾ ਸ਼ਰਮਾਂ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ ਅਤੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿੱਚ ਖੇਡਾਂ ਵਿਸ਼ੇਸ਼ ਭੂਮਿਕਾ ਨਿਭਾਉਂਦੀਆਂ ਹਨ¢ ਉਹਨਾਂ ਕਿਹਾ ਕਿ ਬੱਚਿਆਂ ਦਾ ਬÏਧਿਕ ਵਿਕਾਸ ਉਦੋਂ ਹੀ ਸੰਭਵ ਹੋਵੇਗਾ ਜਦੋਂ ਉਹ ਸਰੀਰਕ ਤÏਰ 'ਤੇ ਤੰਦਰੁਸਤ ਅਤੇ ਨਿਰੋਗ ਰਹਿਣਗੇ¢ ਸੰਸਥਾ ਦੇ ਪ੍ਰਧਾਨ ਬਲਵਿੰਦਰ ਸਿੰਘ ਚੱਠਾ ਨੇ ਖੇਡਾਂ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿਚ ਵੀ ਉਸੇ ਉਤਸ਼ਾਹ ਨਾਲ ਭਾਗ ਲੈਣਾ ਚਾਹੀਦਾ ਹੈ¢ ਇਨ੍ਹਾਂ ਖੇਡਾਂ ਦੇ ਆਯੋਜਨ ਲਈ ਉਨ੍ਹਾਂ ਸਮੂਹ ਸਟਾਫ਼ ਨੂੰ ਵਧਾਈ ਦਿੱਤੀ¢ ਇਹ ਖੇਡਾਂ ਭਲਕੇ ਦੂਜੇ ਦਿਨ ਵੀ ਜਾਰੀ ਰਹਿਣਗੀਆਂ ਅਤੇ ਇਹਨਾਂ ਖੇਡਾਂ ਦੇ ਜੇਤੂ ਵਿਦਿਆਰਥੀਆਂ ਅਤੇ ਟੀਮਾਂ ਨੂੰ ਇਨਾਮ ਤਕਸੀਮ ਕਰਕੇ ਸਨਮਾਨਿਤ ਕੀਤਾ ਜਾਵੇਗਾ¢