ਸ਼ਾਹਕੋਟ, 2 ਦਸੰਬਰ (ਨਗਿੰਦਰ ਸਿੰਘ ਬਾਂਸਲ)-ਕੇਂਦਰ ਸਰਕਾਰ ਵਲੋਂ ਕਾਰਪੋਰੇਟਾਂ ਦੇ ਹਿੱਤ 'ਚ ਦੇਸ਼ ਦੇ ਖੇਤੀ ਸੈਕਟਰ ਅਤੇ ਮਿਹਨਤਕਸ਼ ਲੋਕਾਂ ਵਿਰੁੱਧ ਕੀਤੇ ਜਾ ਰਹੇ ਨਿੱਤ ਨਵੇਂ ਹਮਲਿਆਂ ਦੀ ਕੜੀ ਵਜੋਂ ਬਿਜਲੀ ਸੋਧ ਬਿਲ 2025 ਨੂੰ ਸੰਸਦ ਦੇ ਸਰਦ ਰੁਤ ਇਜਲਾਸ ਦÏਰਾਨ ਪੇਸ਼ ਕਰਨ ਲਈ ਕੀਤੀ ਜਾ ਰਹੀ ਵਿਉਂਤਬੰਦੀ ਵਿਰੁੱਧ ਸੰਯੁਕਤ ਕਿਸਾਨ ਮੋਰਚਾ (ਗੈਰ ਸਿਆਸੀ) ਪੰਜਾਬ ਵੱਲੋਂ ਅੱਜ ਸਥਾਨਕ ਤਹਿਸੀਲ ਦਫ਼ਤਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦਾ ਪੁਤਲਾ ਫੂਕਿਆ ਗਿਆ¢ ਇਸ ਮÏਕੇ ਕਿਸਾਨ ਸ਼ੰਘਰਸ਼ ਕਮੇਟੀ ਕੋਟ ਬੁੱਢਾ ਗਰੁੱਪ ਦੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਅਲੀਵਾਲ ਤੇ ਬਲਾਕ ਸ਼ਾਹਕੋਟ ਦੇ ਪ੍ਰਧਾਨ ਰਣਚੇਤ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਉਕਤ ਬਿਜਲੀ ਸੋਧ ਬਿੱਲ ਸਬੰਧੀ ਸੂਬਿਆਂ ਤੋਂ ਪਹਿਲਾਂ 8 ਨਵੰਬਰ ਤੇ ਫਿਰ 30 ਨਵੰਬਰ ਤੱਕ ਸੁਝਾਅ ਮੰਗੇ ਗਏ ਸਨ ਪਰ ਪੰਜਾਬ ਸਰਕਾਰ ਨੇ ਚੁੱਪ ਧਾਰ ਕੇ ਸਿੱਧੇ ਰੂਪ ਵਿਚ ਕੇਂਦਰ ਸਰਕਾਰ ਦੇ ਉਕਤ ਫੈਸਲੇ ਦੀ ਹਮਾਇਤ ਕੀਤੀ ਹੈ¢ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਿਜਲੀ ਮਹਿਕਮੇ ਦੀਆਂ ਜਮੀਨਾਂ ਵੇਚ ਕੇ ਮਹਿਕਮੇ ਨੂੰ ਕਮਜ਼ੋਰ ਕਰ ਰਹੀ ਹੈ¢ਇਸ ਮÏਕੇ ਗੁਰਵਿੰਦਰ ਸਿੰਘ ਬਾਦਸ਼ਾਹ ਪੁਰ, ਤੀਰਥ ਸਿੰਘ ਕੋਟਲੀ, ਬਲਕਾਰ ਸਿੰਘ, ਅਮਰੀਕ ਸਿੰਘ ਅਲੀਵਾਲ, ਬਲਦੇਵ ਸਿੰਘ, ਅਵਤਾਰ ਸਿੰਘ, ਸ਼ੇਰ ਸਿੰਘ, ਜਸਵਿੰਦਰ ਸਿੰਘ ਮੀਰਪੁਰ ਸੈਦਾ, ਸਰਬਜੀਤ ਸਿੰਘ ਮਹਿਰਾਜਵਾਲਾ, ਕੁਲਵਿੰਦਰ ਸਿੰਘ ਗਿੰਦੜਪਿੰਡੀ, ਸੁਖਵੰਤ ਸਿੰਘ, ਗੁਰਮੇਜ ਸਿੰਘਧ ਮਲਸੀਆ, ਲਖਵਿੰਦਰ ਸਿੰਘ ਜਥੇਦਾਰ, ਸੁਖਵਿੰਦਰ ਸਿੰਘ ਅਤੇ ਗੁਰਮੇਜ ਸਿੰਘ ਮਲਸੀਆਂ ਆਦਿ ਹਾਜ਼ਰ ਸਨ¢