ਭਾਜਪਾ ਦੇ ਸਟੇਟ ਕਮੇਟੀ ਮੈਂਬਰ ਜੁਗਰਾਜ ਸਿੰਘ ਦਾਨੇਵਾਲ ਨੂੰ ਸ਼ਰਧਾਂਜਲੀਆਂ ਭੇਟ
ਅਜੀਤ ਡੈਸਕ
03-12-2025
ਸ਼ਾਹਕੋਟ, 2 ਦਸੰਬਰ (ਦਲਜੀਤ ਸਿੰਘ ਸਚਦੇਵਾ)-ਭਾਜਪਾ ਦੇ ਸਟੇਟ ਕਮੇਟੀ ਮੈਂਬਰ ਜੁਗਰਾਜ ਸਿੰਘ ਦਾਨੇਵਾਲ ਦਾ ਕੁਝ ਦਿਨ ਪਹਿਲਾਂ ਅਚਾਨਕ ਦਿਹਾਂਤ ਹੋ ਗਿਆ ਸੀ | ਇਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਨਿਵਾਸ ਅਸਥਾਨ ਵਿਖੇ ਪਾਠ ਦਾ ਭੋਗ ਪਾਉਣ ਉਪਰੰਤ ਅੰਤਿਮ ਅਰਦਾਸ ਕੀਤੀ ਗਈ, ਜਿਸ ਵਿਚ ਸਾਕ-ਸੰਬੰਧੀ, ਰਿਸ਼ਤੇਦਾਰ ਤੇ ਇਲਾਕੇ ਦੇ ਲੋਕ ਵੱਡੀ ਗਿਣਤੀ 'ਚ ਪਹੁੰਚੇ | ਇਸ ਮੌਕੇ ਕੀਰਤਨੀ ਜਥੇ ਵਲੋਂ ਵੈਰਾਗਮਈ ਕੀਰਤਨ ਕੀਤਾ ਗਿਆ |
ਇਸ ਮੌਕੇ ਭਾਜਪਾ ਹਲਕਾ ਸ਼ਾਹਕੋਟ ਦੇ ਕੈਂਪ ਇੰਚਾਰਜ ਰਾਣਾ ਹਰਦੀਪ ਸਿੰਘ ਨੇ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਜੁਗਰਾਜ ਸਿੰਘ ਦਾਨੇਵਾਲ ਪਾਰਟੀ ਦੇ ਜੁਝਾਰੂ ਆਗੂ ਸਨ, ਜਿਨ੍ਹਾਂ ਦੇ ਜਾਣ ਨਾਲ ਪਾਰਟੀ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ | ਇਸ ਮੌਕੇ ਅਨਿਲ ਵਿਜ ਨਕੋਦਰ, ਕਾਲਾ ਪਹਿਲਵਾਨ ਸਟੇਟ ਕਮੇਟੀ ਮੈਂਬਰ, ਦਲਬੀਰ ਸੱਭਰਵਾਲ ਮੰਡਲ ਪ੍ਰਧਾਨ ਮਲਸੀਆਂ, ਅੰਮਿ੍ਤਪਾਲ ਸਿੰਘ ਜੋਨਾ ਪੀ.ਏ ਰਾਣਾ ਹਰਦੀਪ ਸਿੰਘ, ਕਮਲ ਨਾਹਰ ਸਾਬਕਾ ਐੱਮ.ਸੀ, ਰਵੀਸ਼ ਗੋਇਲ ਰਾਮ ਭਾਜਪਾ ਆਗੂ, ਹਰਦੇਵ ਸਿੰਘ ਪੀਟਾ ਸਾਬਕਾ ਐੱਮ.ਸੀ, ਅਕਾਸ਼ਦੀਪ ਸਿੰਘ ਉੱਪਲ, ਮਨਜੀਤ ਸਿੰਘ ਸੈਦਪੁਰ, ਸ਼ਰਨਜੀਤ ਸਿੰਘ ਸਾਬ ਆਦਿ ਹਾਜ਼ਰ ਸਨ |