27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-12-2025

ਲੇਸੜੀਵਾਲ ਦੇ ਸਾਬਕਾ ਸਰਪੰਚ ਜੀਤ ਰਾਮ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ

ਅਜੀਤ ਡੈਸਕ 03-12-2025
ਆਦਮਪੁਰ, 2 ਦਸੰਬਰ (ਹਰਪ੍ਰੀਤ ਸਿੰਘ)-ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦਾ ਐਲਾਨ ਹੁੰਦਿਆਂ ਹੀ ਆਦਮਪੁਰ ਹਲਕੇ ਅੰਦਰ ਲਗਾਤਾਰ ਕਾਂਗਰਸ ਪਾਰਟੀ ਨੂੰ ਵੱਡਾ ਸਮਰਥਨ ਮਿਲ ਰਿਹਾ ਹੈ | ਵਿਧਾਨ ਸਭਾ ਹਲਕੇ ਦੇ ਪਿੰਡ ਲੇਸੜੀਵਾਲ ਦੇ ਸਾਬਕਾ ਸਰਪੰਚ ਜੀਤ ਰਾਮ ਸਾਥੀਆਂ ਸਮੇਤ ਮੁੜ ਕਾਂਗਰਸ ਪਾਰਟੀ 'ਚ ਸ਼ਾਮਿਲ ਹੋ ਗਏ | ਪਾਰਟੀ 'ਚ ਸ਼ਾਮਲ ਹੋਣ 'ਤੇ ਸਵਾਗਤ ਕਰਦਿਆਂ ਹਲਕੇ ਦੇ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਨੇ ਆਖਿਆ ਕਿ ਕਾਂਗਰਸ ਪਰਿਵਾਰ ਵਿੱਚ ਲੋਕਾਂ ਦਾ ਲਗਾਤਾਰ ਸ਼ਾਮਿਲ ਹੋਣਾ ਜਾਰੀ ਹੈ, ਉਨ੍ਹਾਂ ਕਿਹਾ ਕਿ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਪਾਰਟੀ ਨਿਸ਼ਾਨ 'ਤੇ ਲੜੀਆਂ ਜਾ ਰਹੀਆਂ ਹਨ ਤੇ ਉਮੀਦਵਾਰਾਂ ਦੀ ਚੋਣ ਕੀਤੀ ਜਾ ਰਹੀ ਹੈ | ਇਸ ਮੌਕੇ ਪਰਮਿੰਦਰ ਸਿੰਘ ਸੋਢੀ ਹਰੀਪੁਰ, ਗਿਆਨ ਚੰਦ ਆਦਮਪੁਰ, ਰਜੇਸ਼ ਰਾਜੂ ਕੌਸਲਰ, ਸਾਬਕਾ ਸਰਪੰਚ ਰਜਿੰਦਰ ਕੁਮਾਰ ਮਹਿਮਦਪੁਰ, ਰਣਦੀਪ ਸਿੰਘ ਰਾਣਾ ਬਲਾਕ ਪ੍ਰਧਾਨ, ਦੀਪਕ ਗੁਪਤਾ, ਅੰਕੁਰ ਮਿਸ਼ਰਾ, ਸ਼ੁਭਾਸ਼ ਭਨੋਟ, ਸੁਬਮ ਅਗਰਵਾਲ ਸਮੇਤ ਪਿੰਡ ਵਾਸੀ ਹਾਜ਼ਰ ਸਨ |
ਪਿਛਲੀ ਖ਼ਬਰ ਅਕਾਲੀ ਆਗੂ ਜਗਜੋਤ ਆਹਲੂਵਾਲੀਆ ਸਾਥੀਆਂ ਸਮੇਤ 'ਆਪ' ਵਿਚ ਸ਼ਾਮਿਲ ਅਗਲੀ ਖ਼ਬਰ ਭਾਜਪਾ ਦੇ ਸਟੇਟ ਕਮੇਟੀ ਮੈਂਬਰ ਜੁਗਰਾਜ ਸਿੰਘ ਦਾਨੇਵਾਲ ਨੂੰ ਸ਼ਰਧਾਂਜਲੀਆਂ ਭੇਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।