27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-12-2025

ਫ਼ਿਰੋਜ਼ਪੁਰ ਡਵੀਜ਼ਨ ਦੀਆਂ 8 ਯਾਤਰੀ ਰੇਲ ਗੱਡੀਆਂ ਅਸਥਾਈ ਰੂਪ 'ਚ ਰੱਦ

ਅਜੀਤ ਡੈਸਕ 03-12-2025
ਜਲੰਧਰ, 2 ਦਸੰਬਰ (ਹਰਵਿੰਦਰ ਸਿੰਘ ਫੁੱਲ)-ਧੁੰਦ ਵਾਲੇ ਮੌਸਮ ਦੌਰਾਨ ਸੁਰੱਖਿਅਤ ਰੇਲ ਸੰਚਾਲਨ ਲਈ, ਫਿਰੋਜ਼ਪੁਰ ਡਵੀਜ਼ਨ ਦੀਆਂ 8 ਯਾਤਰੀ ਰੇਲਗੱਡੀਆਂ ਨੂੰ ਅਸਥਾਈ ਤੌਰ 'ਤੇ ਰੱਦ ਕਰ ਦਿੱਤਾ ਗਿਆ ਹੈ | ਸੀਨੀਅਰ ਡਵੀਜ਼ਨਲ ਕਮਰਸ਼ੀਅਲ ਮੈਨੇਜਰ ਪਰਮਦੀਪ ਸਿੰਘ ਸੈਣੀ ਨੇ ਜਾਣਕਾਰੀ ਦਿੰਦਿਆਂ ਕਿ ਧੁੰਦ ਦੌਰਾਨ ਘੱਟ ਦਿੱਖ ਦੇ ਮੱਦੇਨਜ਼ਰ, ਸੁਰੱਖਿਅਤ ਅਤੇ ਸੁਚਾਰੂ ਰੇਲ ਸੰਚਾਲਨ ਨੂੰ ਯਕੀਨੀ ਬਣਾਉਣ ਲਈ, ਫਿਰੋਜ਼ਪੁਰ ਡਿਵੀਜ਼ਨ ਦੁਆਰਾ 08 ਯਾਤਰੀ ਰੇਲਗੱਡੀਆਂ ਨੂੰ ਅਸਥਾਈ ਤੌਰ 'ਤੇ ਰੱਦ ਕਰ ਦਿੱਤਾ ਗਿਆ ਹੈ, ਜਿਨ੍ਹਾਂ 'ਚ ਰੇਲ ਸੰਖਿਆ ਨੰ 7493 ਜਲੰਧਰ ਸ਼ਹਿਰ ਤੋਂ ਫਿਰੋਜ਼ਪੁਰ ਛਾਉਣੀ, 74920 ਜਲੰਧਰ ਸ਼ਹਿਰ ਤੋਂ ਹੁਸ਼ਿਆਰਪੁਰ, 74984 ਫਾਜ਼ਿਲਕਾ ਤੋਂ ਕੋਟਕਪੂਰਾ ਅਤੇ ਫਾਜ਼ਿਲਕਾ ਤੋਂ ਬਠਿੰਡਾ 01 ਦਸੰਬਰ ਤੋਂ 28 ਫਰਵਰੀ 2026, 7493 ਫਿਰੋਜ਼ਪੁਰ ਛਾਉਣੀ ਤੋਂ ਜਲੰਧਰ ਸ਼ਹਿਰ, 74923 ਹੁਸ਼ਿਆਰਪੁਰ ਤੋਂ ਜਲੰਧਰ ਸ਼ਹਿਰ, 74981 ਕੋਟਕਪੂਰਾ ਤੋਂ ਫਾਜ਼ਿਲਕਾ ਅਤੇ ਬਠਿੰਡਾ ਤੋਂ ਫਾਜ਼ਿਲਕਾ 02 ਦਸੰਬਰ ਤੋਂ 01 ਮਾਰਚ ਤੱਕ ਸ਼ਾਮਿਲ ਹਨ |
ਪਿਛਲੀ ਖ਼ਬਰ ਨਿਗਮ ਨੇ ਕਾਰਵਾਈ ਕਰ ਕੇ ਕਈ ਥਾਵਾਂ ਤੋਂ ਉਤਾਰੇ ਬੋਰਡ ਅਗਲੀ ਖ਼ਬਰ ਉੱਘੇ ਸਮਾਜ ਸੇਵਕ ਬਾਬਾ ਪਰਮਜੀਤ ਸਿੰਘ ਬਦੇਸ਼ਾ ਨਹੀਂ ਰਹੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।