27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-12-2025

ਹੜ੍ਹ ਪੀੜਤਾਂ ਲਈ ਡੀ. ਸੀ. ਨੂੰ 50 ਹਜ਼ਾਰ ਦਾ ਚੈੱਕ ਸੌਂਪਿਆ

ਅਜੀਤ ਡੈਸਕ 03-12-2025
ਜਲੰਧਰ, 2 ਦਸੰਬਰ (ਸ਼ਿਵ)- ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੂੰ ਆਲ ਇੰਡੀਆ ਪੰਜਾਬ ਨੈਸ਼ਨਲ ਬੈਂਕ ਰਿਟਾਇਰਡ ਅਫ਼ਸਰ ਐਸੋਸੀਏਸ਼ਨ ਜਲੰਧਰ ਵਲੋਂ ਪ੍ਰਧਾਨ ਸੀ. ਐਮ. ਮਾਹਨਾ, ਸਕੱਤਰ ਵੀ. ਕੇ. ਸ਼ਰਮਾ ਅਤੇ ਖ਼ਜ਼ਾਨਚੀ ਇੰਦਰ ਸੇਤੀਆ ਨੇ ਜ਼ਿਲ੍ਹਾ ਪ੍ਰਸ਼ਾਸਨਿਕ ਕੰਪਲੈਕਸ 'ਚ ਮੁੱਖ ਮੰਤਰੀ ਰੰਗਲਾ ਪੰਜਾਬ ਫ਼ੰਡ ਲਈ 50 ਹਜ਼ਾਰ ਰੁਪਏ ਦਾ ਚੈੱਕ ਸੌਂਪਿਆ | ਇਸ ਮੌਕੇ ਡੀ. ਸੀ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਹੜ੍ਹ ਪੀੜਤਾਂ ਦੇ ਮੁੜ ਪੁਨਰਵਾਸ ਦੇ ਵਾਸਤੇ ਲਗਾਤਾਰ ਯਤਨ ਕਰ ਰਹੀ ਹੈ | ਉਨ੍ਹਾਂ ਨੇ ਇਸ ਸਹਾਇਤਾ ਵਾਸਤੇ ਐਸੋਸੀਏਸ਼ਨ ਦੀ ਸ਼ਲਾਘਾ ਕੀਤੀ ਤੇ ਉਨ੍ਹਾਂ ਦਾ ਧੰਨਵਾਦ ਵੀ ਕੀਤਾ |
ਪਿਛਲੀ ਖ਼ਬਰ ਮਨਦੀਪ ਜਮਸ਼ੇਰ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ ਅਗਲੀ ਖ਼ਬਰ ਨਿਗਮ ਯੂਨੀਅਨ ਦੀ ਹੜਤਾਲ ਕਰਕੇ ਪ੍ਰਭਾਵਿਤ ਰਿਹਾ ਕੂੜਾ ਚੁੱਕਣ ਦਾ ਕੰਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।