27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-12-2025

ਮਨਦੀਪ ਜਮਸ਼ੇਰ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ

ਅਜੀਤ ਡੈਸਕ 03-12-2025
ਜਮਸ਼ੇਰ ਖਾਸ , 2 ਦਸੰਬਰ (ਹਰਵਿੰਦਰ ਕੁਮਾਰ)-ਕਸਬਾ ਜਮਸ਼ੇਰ ਖਾਸ ਵਿਖੇ ਗੁਰਪ੍ਰੀਤ ਸਿੰਘ ਸ਼ੇਰਗਿਲ ਦੇ ਗ੍ਰਹਿ ਵਿਖੇ ਬਲਾਕ ਸੰਮਤੀ ਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਦਾ ਐਲਾਨ ਹੁੰਦਿਆਂ ਹੀ ਵਿਧਾਨ ਸਭਾ ਹਲਕਾ ਜਲੰਧਰ ਦੇ ਕਸਬਾ ਜਮਸ਼ੇਰ ਖਾਸ ਅੰਦਰ ਲਗਾਤਾਰ ਕਾਂਗਰਸ ਪਾਰਟੀ ਨੂੰ ਵੱਡਾ ਸਮਰਥਨ ਮਿਲ ਰਿਹਾ ਹੈ ਜਿਸ ਦੇ ਚਲਦਿਆਂ ਪਿੰਡ ਜਮਸ਼ੇਰ ਖਾਸ ਵਿਖੇ ਮਨਦੀਪ ਜਮਸ਼ੇਰ ਆਪਣੇ ਸਾਥੀਆਂ ਸਮੇਤ ਕਾਂਗਰਸ ਵਿੱਚ ਸ਼ਾਮਿਲ ਹੋ ਗਏ ਹਨ¢ ਮਨਦੀਪ ਜਮਸ਼ੇਰ ਅਤੇ ਉਨ੍ਹਾਂ ਦੇ ਸਾਥੀਆਂ ਦਾ ਕਾਂਗਰਸ 'ਚ ਸ਼ਾਮਿਲ ਹੋਣ 'ਤੇ ਸਵਾਗਤ ਕਰਦਿਆਂ ਆਗੂਆਂ ਨੇ ਕਿਹਾ ਕਿ ਉਨ੍ਹਾਂ ਨੂੰ ਪਾਰਟੀ 'ਚ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ ਉਨ੍ਹਾਂ ਕਿਹਾ ਕਿ ਉਮੀਦਵਾਰ ਮਨਦੀਪ ਜਮਸ਼ੇਰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਜੀਤ ਕÏਰ ਬਲਾਕ ਸੰਮਤੀ ਚੋਣਾਂ ਪਾਰਟੀ ਦੇ ਨਿਸ਼ਾਨ 'ਤੇ ਲੜਨਗੇ¢ ਇਸ ਮÏਕੇ ਉਨ੍ਹਾਂ ਦੇ ਕਾਂਗਰਸ 'ਚ ਸ਼ਾਮਿਲ ਹੋਣ ਅਤੇ ਜ਼ਿਲ੍ਹਾ ਪ੍ਰੀਸ਼ਦ ਦੇ ਉਮੀਦਵਾਰ ਵਜੋਂ ਚੋਣ ਲੜਨ 'ਤੇ ਇਲਾਕੇ ਵਿੱਚ ਖੁਸ਼ੀ ਦੀ ਲਹਿਰ ਫੈਲ ਗਈ¢ ਇਸ ਮÏਕੇ ਇੰਦਰਜੀਤ ਸਿੰਘ ਸ਼ੇਰਗਿਲ, ਵਰਿੰਦਰ ਸਿੰਘ ਦੁੱਗਲ,ਗਿਆਨ ਚੰਦ ਨੇ ਮੀਟਿੰਗ ਨੂੰ ਸੰਬੋਧਨ ਕਰਦੇ ਹੋਏੇ ਵੱਡੀ ਗਿਣਤੀ 'ਚ ਪਾਰਟੀ ਵਰਕਰਾਂ ਅੰਦਰ ਜੋਸ਼ ਭਰਿਆ ¢ ਇਸ ਮÏਕੇ ਪ੍ਰਧਾਨ ਤਾਰਾ ਸਿੰਘ ਵਾਲੀਆ, ਮੱਖਣ ਸਿੰਘ, ਜੱਸਾ ਜਮਸ਼ੇਰੀਆ ਅਮਨਦੀਪ ਸਿੰਘ ਮਾਨ ਕਰਮਵੀਰ ਸਿੰਘ ਮਾਨ, ਸਾਬਕਾ ਸਰਪੰਚ ਹਰਿੰਦਰ ਸਿੰਘ ਬਿੱਟੂ ਸ਼ਾਹ, ਪੰਚ ਵਿਕਰਮਜੀਤ ਸਿੰਘ ਵਿੱਕੀ ਪੰਚ ਵਿਸ਼ਾਲ ਤੇਜੀ, ਹੀਰਾ ਲਾਲ, ਹਰਜੀਤ ਸਿੰਘ ਸ਼ੇਰਗਿੱਲ, ਅਮਨਦੀਪ ਸਿੰਘ ਸ਼ੇਰਗਿਲ, ਅਜੀਤ ਸਿੰਘ ਮੁੱਦੜ, ਸੁਖਜਿੰਦਰ ਸਿੰਘ ਗੁਰਵਿੰਦਰ ਸਿੰਘ ਭੱਟੀ, ਕੁਲਵੀਰ ਹੰਸ, ਜਗਤਾਰ ਅਮਰਜੋਤ, ਪ੍ਰਦੀਪ, ਰਾਜਨ ਨਾਹਰ ਕਮਲਜੀਤ, ਮੋਟੀ ਸਹੋਤਾ ਗੁਰਵਿੰਦਰ, ਹਰਪ੍ਰੀਤ ਭੱਟੀ, ਦਿਲਪ੍ਰੀਤ ਹੰਸ ਆਦਿ ਹਾਜ਼ਰ ਸਨ¢ ਮੀਟਿੰਗ ਦੇ ਅੰਤ ਵਿੱਚ ਗੁਰਪ੍ਰੀਤ ਸਿੰਘ ਸ਼ੇਰਗਿਲ ਨੇ ਆਏ ਹੋਏ ਸਮੂਹ ਆਗੂ ਅਤੇ ਪਾਰਟੀ ਵਰਕਰਾਂ ਦਾ ਧੰਨਵਾਦ ਕੀਤਾ¢
ਪਿਛਲੀ ਖ਼ਬਰ 19 ਜ਼ੋਨਾਂ ਦੀ ਕਰਵਾਈ ਜਾਣੀ ਹੈ ਪੰਚਾਇਤ ਸੰਮਤੀ ਜਲੰਧਰ ਪੱਛਮੀ ਦੀ ਚੋਣ-ਸ਼ਾਇਰੀ ਮਲਹੋਤਰਾ ਅਗਲੀ ਖ਼ਬਰ ਹੜ੍ਹ ਪੀੜਤਾਂ ਲਈ ਡੀ. ਸੀ. ਨੂੰ 50 ਹਜ਼ਾਰ ਦਾ ਚੈੱਕ ਸੌਂਪਿਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।