ਜਲੰਧਰ, 2 ਦਸੰਬਰ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਰਜਨੀ ਛੋਕਰਾ ਦੀ ਅਦਾਲਤ ਨੇ ਹੈਰੋਇਨ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਲਵਪ੍ਰੀਤ ਉਰਫ਼ ਲਵ ਅਤੇ ਨਵਤੇਜ ਸਿੰਘ ਉਰਫ਼ ਨਵ ਵਾਸੀ ਤਰਨਤਾਰਨ ਨੂੰ 1-1 ਮਹੀਨਾ 19-19 ਦਿਨ ਦੀ ਕੈਦ ਅਤੇ 4-4 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਦਾ ਹੁਕਮ ਦਿੱਤਾ ਹੈ | ਦੋਸ਼ੀਆਂ ਖ਼ਿਲਾਫ਼ ਮਿਤੀ 7 ਫਰਵਰੀ 2025 ਨੂੰ ਥਾਣਾ 1 ਵਿਖੇ ਮਾਮਲਾ ਦਰਜ ਕੀਤਾ ਗਿਆ ਸੀ |