26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-12-2025

ਢੀਂਡਸਾ ਦਾ ਉੱਤਰੀ ਹਲਕੇ ਦਾ ਇੰਚਾਰਜ ਲੱਗਣ 'ਤੇ ਸਨਮਾਨ

ਅਜੀਤ ਡੈਸਕ 03-12-2025
ਜਲੰਧਰ, 2 ਦਸੰਬਰ (ਜਸਪਾਲ ਸਿੰਘ)-ਸੀਨੀਅਰ ਅਕਾਲੀ ਆਗੂ ਅਵਤਾਰ ਸਿੰਘ ਘੁੰਮਣ ਅਤੇ ਜਗਦੀਪ ਸਿੰਘ ਵਿਰਦੀ ਨੇ ਹਰਿੰਦਰ ਸਿੰਘ ਢੀਂਡਸਾ ਨੂੰ ਸ਼੍ਰੋਮਣੀ ਅਕਾਲੀ ਦਲ ਹਲਕਾ ਜਲੰਧਰ ਉੱਤਰੀ ਦਾ ਇੰਚਾਰਜ ਲਗਾਏ ਜਾਣ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਵਧਾਈ ਦਿੱਤੀ ਹੈ | ਇਸ ਮੌਕੇ ਉਨ੍ਹਾਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਸੀਨੀਅਰ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਰਿੰਦਰ ਸਿੰਘ ਢੀਂਡਸਾ ਪਿਛਲੇ ਲੰਬੇ ਸਮੇਂ ਤੋਂ ਪਾਰਟੀ ਲਈ ਸਖਤ ਮਿਹਨਤ ਕਰ ਰਹੇ ਹਨ ਤੇ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਹਾਈਕਮਾਨ ਵਲੋਂ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ | ਸ. ਘੁੰਮਣ ਤੇ ਵਿਰਦੀ ਨੇ ਆਸ ਪ੍ਰਗਟਾਈ ਕਿ ਹਰਿੰਦਰ ਸਿੰਘ ਢੀਂਡਸਾ ਦੀ ਅਗਵਾਈ ਹੇਠ ਉੱਤਰੀ ਹਲਕੇ 'ਚ ਪਾਰਟੀ ਹੋਰ ਮਜ਼ਬੂਤ ਹੋਵੇਗੀ ਤੇ ਉਹ ਹਲਕੇ 'ਚ ਪਾਰਟੀ ਨੂੰ ਹੋਰ ਉਚਾਈਆਂ 'ਤੇ ਲੈ ਕੇ ਜਾਣਗੇ | ਇਸ ਮੌਕੇ ਹਰਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਉਹ ਹਲਕੇ ਦੇ ਸਾਰੇ ਲੋਕਾਂ ਨੂੰ ਨਾਲ ਲੈ ਕੇ ਚੱਲਣਗੇ ਅਤੇ ਉਨ੍ਹਾਂ ਦੀ ਕੋਸ਼ਿਸ ਹੋਵੇਗੀ ਕਿ ਪਾਰਟੀ ਨੂੰ ਹੇਠਲੇ ਪੱਧਰ ਤੱਕ ਮਜ਼ਬੂਤ ਕੀਤਾ ਜਾਵੇ |
ਪਿਛਲੀ ਖ਼ਬਰ ਸੀ.ਟੀ. ਯੂਨੀਵਰਸਿਟੀ ਵਲੋਂ ਆਪਣਾ ਪਹਿਲਾ ਇੰਟਰਨੈਸ਼ਨਲ ਫੋਕਲੋਰ ਫਿਏਸਟਾ ਅਗਲੀ ਖ਼ਬਰ ਫ਼ਰਦ ਕੇਂਦਰ ਕਰਮਚਾਰੀਆਂ ਨੇ ਮੰਗਾਂ ਨੂੰ ਲੈ ਕੇ ਜਤਾਇਆ ਰੋਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।