26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-12-2025

ਸੀ. ਪੀ. ਐਫ. ਕਰਮਚਾਰੀ ਯੂਨੀਅਨ ਦੇ ਪ੍ਰਧਾਨ ਖ਼ਿਲਾਫ਼ ਕੇਸ ਦਰਜ ਕਰਨ ਦਾ ਮੁਲਾਜ਼ਮਾਂ ਨੇ ਕੀਤਾ ਵਿਰੋਧ

ਅਜੀਤ ਡੈਸਕ 03-12-2025
ਜਲੰਧਰ, 2 ਦਸੰਬਰ (ਜਸਪਾਲ ਸਿੰਘ)-ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਲਈ ਪਿਛਲੇ ਲੰਬੇ ਸਮੇਂ ਤੋਂ ਮੁਲਾਜ਼ਮਾਂ ਦੀ ਆਵਾਜ਼ ਬਣ ਕੇ ਸੰਘਰਸ਼ ਕਰ ਰਹੇ ਸੀ. ਪੀ. ਐਫ. ਕਰਮਚਾਰੀ ਯੂਨੀਅਨ ਪੰਜਾਬ ਦੇ ਪ੍ਰਧਾਨ ਅਤੇ ਨੈਸ਼ਨਲ ਮੂਵਮੈਂਟ ਫਾਰ ਓਲਡ ਪੈਨਸ਼ਨ ਸਕੀਮ ਦੇ ਸੀਨੀਅਰ ਮੀਤ ਪ੍ਰਧਾਨ ਸੁਖਜੀਤ ਸਿੰਘ 'ਤੇ ਦਿੱਲੀ ਪੁਲਿਸ ਵਲੋਂ ਦਰਜ ਕੀਤੇ ਗਏ ਕੇਸ ਦੇ ਵਿਰੋਧ 'ਚ ਅੱਜ ਮੁਲਾਜ਼ਮਾਂ ਨੇ ਸੜਕਾਂ 'ਤੇ ਉਤਰ ਕੇ ਡਿਪਟੀ ਕਮਿਸ਼ਨਰ ਦਫਤਰ ਦੇ ਬਾਹਰ ਐਫ. ਆਈ. ਆਰ. ਦੀਆਂ ਕਾਪੀਆਂ ਸਾੜੀਆਂ | ਇਸ ਮੌਕੇ ਮੁਲਾਜ਼ਮ ਆਗੂਆਂ ਨੇ ਕੇਂਦਰ ਸਰਕਾਰ ਦੀ ਸ਼ਹਿ 'ਤੇ ਦਿੱਲੀ ਪੁਲਿਸ ਵਲੋਂ ਦਰਜ ਕੀਤੇ ਗਏ ਕੇਸ ਦੀ ਸਖਤ ਸ਼ਬਦਾਂ 'ਚ ਨਿੰਦਾ ਕਰਦੇ ਹੋਏ ਇਸ ਨੂੰ ਫੌਰੀ ਤੌਰ 'ਤੇ ਰੱਦ ਕਰਨ ਦੀ ਮੰਗ ਕੀਤੀ | ਅੱਜ ਇੱਥੇ ਜਲੰਧਰ ਵਿਖੇ ਪੀ. ਐਸ. ਐਮ. ਐਸ. ਯੂ. ਦੇ ਪ੍ਰਧਾਨ ਤੇਜਿੰਦਰ ਸਿੰਘ ਨੰਗਲ ਅਤੇ ਵਿਨੋਦ ਸਾਗਰ ਨੇ ਕਿਹਾ ਕਿ ਦਿੱਲੀ ਪੁਲਿਸ ਦੀ ਕਾਰਵਾਈ ਦੇ ਖਿਲਾਫ ਮੁਲਾਜ਼ਮ ਅੰਦਰ ਭਾਰੀ ਰੋਸ ਅਤੇ ਗੁੱਸਾ ਪਾਇਆ ਜਾ ਰਿਹਾ ਹੈ ਤੇ ਜੇਕਰ ਦਿੱਲੀ ਪੁਲਿਸ ਨੇ ਇਹ ਕੇਸ ਤੁਰੰਤ ਰੱਦ ਨਾ ਕੀਤਾ ਤਾਂ ਮੁਲਾਜ਼ਮਾਂ ਵਲੋਂ ਤਿੱਖਾ ਸੰਘਰਸ਼ ਉਲੀਕਿਆ ਜਾਵੇਗਾ |
ਪਿਛਲੀ ਖ਼ਬਰ ਐਲ. ਪੀ. ਯੂ. ਵਿਖੇ ਖੁਰਾਕ ਅਤੇ ਪੋਸ਼ਣ ਸੁਰੱਖਿਆ ਸੰਬੰਧੀ ਕਾਨਫ਼ਰੰਸ ਅਗਲੀ ਖ਼ਬਰ ਸੀ.ਟੀ. ਯੂਨੀਵਰਸਿਟੀ ਵਲੋਂ ਆਪਣਾ ਪਹਿਲਾ ਇੰਟਰਨੈਸ਼ਨਲ ਫੋਕਲੋਰ ਫਿਏਸਟਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।