26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-12-2025

ਹੈਰੋਇਨ ਸਮੇਤ 2 ਵਿਅਕਤੀ ਕਾਬੂ

ਅਜੀਤ ਡੈਸਕ 03-12-2025
ਜਮਸ਼ੇਰ ਖਾਸ, 2 ਦਸੰਬਰ (ਹਰਵਿੰਦਰ ਕੁਮਾਰ)-ਥਾਣਾ ਸਦਰ ਜਲੰਧਰ ਅਧੀਨ ਆਉਂਦੀ ਪੁਲਿਸ ਚੌਕੀ ਫਤਿਹਪੁਰ ਦੀ ਪੁਲਿਸ ਵਲੋਂ 8 ਗ੍ਰਾਮ ਹੈਰੋਇਨ ਸਮੇਤ 2 ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਚੌਕੀ ਇੰਚਾਰਜ ਗੁਰਵਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਏ. ਐਸ. ਆਈ. ਕਸ਼ਮੀਰ ਸਿੰਘ ਆਪਣੇ ਸਾਥੀ ਪੁਲਿਸ ਕਰਮਚਾਰੀਆਂ ਨਾਲ ਸਿਟੀ ਕਾਲਜ ਨਜ਼ਦੀਕ ਨਾਕਾਬੰਦੀ ਦੌਰਾਨ ਇੱਕ ਮੋਟਰਸਾਈਕਲ ਸਪਲੈਂਡਰ ਨੰਬਰ ਪੀਬੀ08 ਐਫਬੀ 3533 ਸਵਾਰ 2 ਨੌਜਵਾਨਾਂ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ ਜਿਨ੍ਹਾਂ ਦੀ ਪਛਾਣ ਜਸਵਿੰਦਰ ਸਿੰਘ ਉਰਫ ਜੱਸਾ ਪੁੱਤਰ ਸਰਵਣ ਸਿੰਘ ਪਿੰਡ ਪ੍ਰਤਾਪਪੁਰਾ ਕਾਲੋਨੀ ਜਲੰਧਰ ਅਤੇ ਸਤਪਾਲ ਸਿੰਘ ਉਰਫ ਮੱਖਣ ਪੁੱਤਰ ਜਸਪਾਲ ਵਾਸੀ ਪ੍ਰਤਾਪ ਪੁਰਾ ਕਾਲੋਨੀ ਜਲੰਧਰ ਵਜੋਂ ਹੋਈ ਜਿਨ੍ਹਾਂ ਪਾਸੋਂ 8 ਗ੍ਰਾਮ ਹੈਰੋਇਨ ਬਰਾਮਦ ਹੋਈ | ਚੌਕੀ ਇੰਚਾਰਜ ਗੁਰਵਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਦੋਵਾਂ ਮੁਲਜ਼ਮਾਂ ਖਿਲਾਫ ਐਨ. ਡੀ. ਪੀ. ਐਸ. ਅਧੀਨ ਥਾਣਾ ਸਦਰ ਜਲੰਧਰ ਵਿੱਚ ਮੁਕੱਦਮਾ ਦਰਜ ਕੀਤਾ ਗਿਆ ਹੈ |
ਪਿਛਲੀ ਖ਼ਬਰ ਕੈਨੇਡਾ ਦੀ ਸਾਬਕਾ ਐਮ. ਪੀ. ਰੂਬੀ ਢਾਲਾ ਵਲੋਂ ਨਾਰੀ ਨਿਕੇਤਨ ਦਾ ਦੌਰਾ ਅਗਲੀ ਖ਼ਬਰ ਐਲ. ਪੀ. ਯੂ. ਵਿਖੇ ਖੁਰਾਕ ਅਤੇ ਪੋਸ਼ਣ ਸੁਰੱਖਿਆ ਸੰਬੰਧੀ ਕਾਨਫ਼ਰੰਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।