26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-12-2025

ਕੈਨੇਡਾ ਦੀ ਸਾਬਕਾ ਐਮ. ਪੀ. ਰੂਬੀ ਢਾਲਾ ਵਲੋਂ ਨਾਰੀ ਨਿਕੇਤਨ ਦਾ ਦੌਰਾ

ਅਜੀਤ ਡੈਸਕ 03-12-2025
ਜਲੰਧਰ, 2 ਦਸੰਬਰ (ਹਰਵਿੰਦਰ ਸਿੰਘ ਫੁੱਲ)-ਕੈਨੇਡਾ ਦੀ ਸਾਬਕਾ ਐਮ.ਪੀ. ਰੂਬੀ ਢਾਲਾ ਵਲੋਂ ਬੀਤੇ ਦਿਨੀਂ ਨਾਰੀ ਨਿਕੇਤਨ ਦਾ ਦੌਰਾ ਕੀਤਾ ਗਿਆ | ਇਸ ਦੌਰਾਨ ਉਨ੍ਹਾਂ ਦੇ ਨਾਲ ਉਨ੍ਹਾਂ ਦੇ ਮਾਤਾ ਜੀ ਤਵਿੰਦਰ ਢਾਲਾ ਵੀ ਮੌਜੂਦ ਸਨ | ਨਾਰੀ ਨਿਕੇਤਨ ਪੁੱਜਣ 'ਤੇ ਟਰੱਸਟ ਦੀ ਜਨਰਲ ਸਕੱਤਰ ਸ੍ਰੀਮਤੀ ਗੁਰਜੋਤ ਕੌਰ ਅਤੇ ਸੀ.ਈ.ਓ ਨਵਿਤਾ ਜੋਸ਼ੀ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਰੂਬੀ ਢਾਲਾ ਨੇ ਨਾਰੀ ਨਿਕੇਤਨ ਦੇ ਬੱਚਿਆਂ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਦੀ ਪੜ੍ਹਾਈ, ਪਾਲਨ ਪੋਸ਼ਣ ਅਤੇ ਉਨ੍ਹਾਂ ਦੀਆਂ ਰੁਚੀਆਂ ਬਾਰੇ ਵਿਸਥਾਰਤ ਜਾਣਕਾਰੀ ਹਾਸਿਲ ਕੀਤੀ ਉਪਰੰਤ ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਨਾਰੀ ਨਿਕੇਤਨ ਦੇ ਪ੍ਰਬੰਧਕਾਂ ਵਲੋਂ ਬੱਚਿਆਂ ਦੀ ਕੀਤੀ ਜਾ ਰਹੀ ਦੇਖ-ਭਾਲ ਅਤੇ ਉਨ੍ਹਾਂ ਦੇ ਪਾਲਨ ਪੋਸ਼ਣ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਹ ਮਨੁੱਖਤਾ ਦੀ ਸੇਵਾ ਲਈ ਕੀਤਾ ਜਾ ਰਿਹਾ ਬਹੁਤ ਵਧੀਆ ਉਪਰਾਲਾ ਹੈ | ਉਨ੍ਹਾਂ ਕਿਹਾ ਕਿ ਇਨ੍ਹਾਂ ਬੱਚਿਆਂ ਨੂੰ ਗੋਦ ਲੈਣ ਲਈ ਸਮਾਜ ਦੇ ਸੂਝਵਾਨ ਲੋਕਾਂ ਨੂੰ ਅੱਗੇ ਆਉਣਾ ਚਾਹੀਦਾ ਹੈ ਤਾਂ ਕਿ ਇਨ੍ਹਾਂ ਬੱਚਿਆ ਦਾ ਭਵਿੱਖ ਹੋਰ ਵਧੀਆਂ ਹੋ ਸਕੇ | ਇਸ ਮੌਕੇ ਨਾਰੀ ਨਿਕੇਤਨ ਦੇ ਸਮੂਹ ਸਟਾਫ ਮੈਂਬਰ ਅਤੇ ਬੱਚੇ ਹਾਜ਼ਰ ਸਨ |
ਪਿਛਲੀ ਖ਼ਬਰ ਪਸ਼ੂ ਚਾਰੇ ਦੇ ਮਿਆਰੀਕਰਨ ਸੰਬੰਧੀ ਪੰਜਾਬ ਬਿੱਲ ਨੂੰ ਮਿਲੀ 7 ਸਾਲਾਂ ਬਾਅਦ ਮਨਜ਼ੂਰੀ ਅਗਲੀ ਖ਼ਬਰ ਹੈਰੋਇਨ ਸਮੇਤ 2 ਵਿਅਕਤੀ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।