22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਬਿੱਲੀ ਬੜੈਚ ਅਕੈਡਮੀ 'ਚ ਬੱਚਿਆਂ ਨੂੰ 'ਚਾਰ ਸਾਹਿਬਜ਼ਾਦੇ' ਫ਼ਿਲਮ ਦਿਖਾਈ <br/>

ਅਜੀਤ ਡੈਸਕ 25-12-2025
ਮਲਸੀਆਂ, 24 ਦਸੰਬਰ (ਦਲਜੀਤ ਸਿੰਘ ਸਚਦੇਵਾ)-ਸ੍ਰੀ ਗੁਰੂ ਹਰਿ ਰਾਇ ਸਾਹਿਬ ਅਕੈਡਮੀ ਬਿੱਲੀ ਬੜੈਚ ਸੈਦਰਾਣਾ ਸਾਹਿਬ ਦੇ ਪ੍ਰਧਾਨ ਬਾਬਾ ਗੁਰਮੇਜ ਸਿੰਘ ਤੇ ਪਿ੍ੰਸੀਪਲ ਸਤਿੰਦਰ ਸਿੰਘ ਦੀ ਅਗਵਾਈ ਹੇਠ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜਿਆਂ ਨੂੰ ਮੁੱਖ ਰੱਖਦੇ ਹੋਏ ਤੀਸਰੀ ਕਲਾਸ ਤੋਂ ਲੈ ਕੇ ਅੱਠਵੀਂ ਕਲਾਸ ਦੇ ਵਿਦਿਆਰਥੀਆਂ ਨੂੰ 'ਚਾਰ ਸਾਹਿਬਜ਼ਾਦੇ' ਧਾਰਮਿਕ ਫਿਲਮ ਦਿਖਾਈ ਗਈ | ਪਿ੍ੰਸੀਪਲ ਸਤਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ, ਮਾਤਾ ਗੁਜਰ ਕੌਰ ਤੇ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਬਾਰੇ ਵਿਸਥਾਰ ਪੂਰਵਕ ਜਾਣੂ ਕਰਵਾਇਆ | ਇਸ ਮੌਕੇ ਮਾ: ਪਰਮਿੰਦਰ, ਮੈਡਮ ਹਰਪ੍ਰੀਤ ਕੌਰ, ਮੈਡਮ ਗੁਰਪ੍ਰੀਤ ਕੌਰ, ਮੈਡਮ ਕੁਲਜੀਤ ਕੌਰ, ਮੈਡਮ ਰਾਜਵੰਤ ਕੌਰ, ਮੈਡਮ ਪ੍ਰੀਤੀ ਚਾਵਲਾ, ਮੈਡਮ ਬਲਦੀਪ ਕੌਰ, ਮੈਡਮ ਕੁਲਜੀਤ ਕੌਰ, ਮੈਡਮ ਜਸਪ੍ਰੀਤ ਕੌਰ, ਮੈਡਮ ਸਿੰਘ, ਮੈਡਮ ਸੁਮਨ, ਮੈਡਮ ਪਰਮਜੀਤ ਕੌਰ, ਮੈਡਮ ਕੁਲਜੀਤ ਕੌਰ, ਮੈਡਮ ਵਿਜੇ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਯਾਦ 'ਚ ਸੰਗਤਾਂ ਨੂੰ ਦੁੱਧ ਛਕਾਇਆ ਅਗਲੀ ਖ਼ਬਰ ਪੰਡੋਰੀ ਦੇ ਸਹਿਯੋਗ ਨਾਲ ਸੈਦਪੁਰ ਝਿੜੀ ਜ਼ੋਨ ਦਾ ਹਰ ਪੱਖੋਂ ਵਿਕਾਸ ਕਰਵਾਇਆ ਜਾਵੇਗਾ-ਢੋਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।