22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਅਕਾਲ ਗਲੈਕਸੀ ਕਾਨਵੈਂਟ ਸਕੂਲ 'ਚ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਅਸੈਂਬਲੀ

ਅਜੀਤ ਡੈਸਕ 25-12-2025
ਲੋਹੀਆਂ ਖਾਸ, 24 ਦਸੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ)-ਸਿੱਧੂਪੁਰ ਰੋਡ 'ਤੇ ਪੈਂਦੇ ਅਕਾਲ ਗਲੈਕਸੀ ਕਾਨਵੈਂਟ ਸਕੂਲ ਲੋਹੀਆਂ ਖਾਸ ਵਿਖੇ ਪਿ੍ੰਸੀਪਲ ਮੈਡਮ ਅਮਨਪ੍ਰੀਤ ਕÏਰ ਦੀ ਅਗਵਾਈ ਸਦਕਾ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਅਸੈਂਬਲੀ ਕਰਵਾਈ ਗਈ, ਜਿਸ ਦÏਰਾਨ ਸਕੂਲ ਸੰਗੀਤ ਅਧਿਆਪਕ ਸਰਦਾਰ ਹਰਦੀਪ ਸਿੰਘ ਸਰਦਾਰ ਰਾਜਨਪ੍ਰੀਤ ਸਿੰਘ ਅਤੇ ਸਕੂਲ ਵਿਦਿਆਰਥੀਆਂ ਦੁਆਰਾ ਸ਼ਬਦ ਗਾਇਨ ਕੀਤੇ ਗਏ, ਚÏਪਈ ਸਾਹਿਬ ਜੀ ਦੇ ਪਾਠ ਕੀਤੇ ਗਏ ਅਤੇ ਸਕੂਲ ਵਿਦਿਆਰਥੀਆਂ ਦੁਆਰਾ ਸਾਹਿਬਜ਼ਾਦਿਆਂ ਦੇ ਵਿਛੋੜੇ ਨੂੰ ਯਾਦ ਕਰਦਿਆਂ ਕਰੁਣਾਮਈ ਘੋੜੀਆਂ, ਕਵੀਸ਼ਰੀ ਅਤੇ ਵਾਰਾਂ ਗਾਈਆਂ ਗਈਆਂ | ਇਸੇ ਦੌਰਾਨ ਸਿੱਖ ਇਤਿਹਾਸ ਨਾਲ ਸਬੰਧਿਤ ਪ੍ਰਸ਼ਨਾਵਲੀ ਪ੍ਰਤਿਯੋਗਿਤਾ ਆਯੋਜਿਤ ਕੀਤੀ ਗਈ¢ | ਅਕੈਡਮਿਕ ਕੰਸਲਟੈਂਟ, ਕੋਆਰਡੀਨੇਟਰ ਮੈਡਮ ਦੀਪਿਕਾ ਦੁਆਰਾ ਬੱਚਿਆਂ ਨੂੰ ਛੋਟੇ ਸਾਹਿਬਜ਼ਾਦਿਆਂ ਦੇ ਸ਼ਹੀਦ ਹੋ ਜਾਣ ਦੇ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ, ਕਿ ਕਿਵੇਂ ਦਸਮ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪਣਾ ਸਰਬੰਸ ਦੇਸ਼ ਲਈ ਵਾਰ ਦਿੱਤਾ¢ | ਛੋਟੇ ਸਾਹਿਬਜ਼ਾਦਿਆਂ ਨੂੰ ਕਿਵੇਂ ਜਿਊਾਦਿਆਂ ਹੀ ਨੀਹਾਂ 'ਚ ਚਿਣਵਾ ਦਿੱਤਾ ਗਿਆ ਸੀ | ਇਸ ਮੌਕੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ, ਉਪਰੰਤ ਸਾਰੇ ਸਟਾਫ਼ ਅਤੇ ਵਿਦਿਆਰਥੀਆਂ ਨੂੰ ਪ੍ਰਸ਼ਾਦ ਵੰਡਿਆ ਗਿਆ |
ਪਿਛਲੀ ਖ਼ਬਰ ਮਾਤਾ ਗੁਜਰ ਕੌਰ ਜੀ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਸੰਬੰਧੀ ਲੈਕਚਰ ਕਰਵਾਇਆ ਅਗਲੀ ਖ਼ਬਰ ਸ਼ਹੀਦੀ ਦਿਹਾੜਿਆਂ ਸੰਬੰਧੀ ਗੁਰਦੁਆਰਾ ਸਾਹਿਬ ਸੈਦਪੁਰ ਝਿੜੀ ਵਿਖੇ ਦੀਵਾਨ ਸਜਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।