22-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਜ਼ੋਨ ਕੁਲਾਰ ਤੋਂ ਅਕਾਲੀ ਦਲ ਦੇ ਜੇਤੂ ਉਮੀਦਵਾਰ ਠੇਕੇਦਾਰ ਕੁਲਵੰਤ ਸਿੰਘ ਦਾ ਵਿਸ਼ੇਸ਼ ਸਨਮਾਨ

ਅਜੀਤ ਡੈਸਕ 25-12-2025
ਸ਼ਾਹਕੋਟ, 24 ਦਸੰਬਰ (ਦਲਜੀਤ ਸਿੰਘ ਸਚਦੇਵਾ)-ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਐਡ: ਬਚਿੱਤਰ ਸਿੰਘ ਕੋਹਾੜ ਵਲੋਂ ਸ਼ਾਹਕੋਟ ਬਲਾਕ ਸੰਮਤੀ ਦੇ ਜ਼ੋਨ ਨੰਬਰ 1 ਕੁਲਾਰ ਤੋਂ ਅਕਾਲੀ ਦਲ ਦੇ ਜੇਤੂ ਉਮੀਦਵਾਰ ਠੇਕੇਦਾਰ ਕੁਲਵੰਤ ਸਿੰਘ ਕੁਲਾਰ ਦਾ ਸਿਰੋਪਾਓ ਭੇਟ ਕਰਕੇ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਸਰਕਲ ਦੋਨਾ ਦੇ ਪ੍ਰਧਾਨ ਹਰਵਿੰਦਰ ਸਿੰਘ ਸਿੱਧੂ ਵਿਸ਼ੇਸ਼ ਤੌਰ 'ਤੇ ਮੌਜੂਦ ਸਨ | ਐਡਵੋਕੇਟ ਬਚਿੱਤਰ ਸਿੰਘ ਕੋਹਾੜ ਨੇ ਕਿਹਾ ਕਿ ਇਹ ਜਿੱਤ ਜ਼ੋਨ ਕੁਲਾਰ ਦੇ ਮਿਹਨਤੀ ਵਰਕਰਾਂ ਅਤੇ ਅਕਾਲੀ ਦਲ ਦੀਆਂ ਲੋਕ-ਪੱਖੀ ਨੀਤੀਆਂ ਦੀ ਜਿੱਤ ਹੈ | ਉਨ੍ਹਾਂ ਕਿਹਾ ਕਿ ਜ਼ੋਨ ਕੁਲਾਰ ਦੇ ਵੋਟਰਾਂ ਨੇ ਅਕਾਲੀ ਦਲ 'ਤੇ ਭਰੋਸਾ ਜਤਾ ਕੇ ਇਹ ਸਾਬਤ ਕਰ ਦਿੱਤਾ ਹੈ ਕਿ ਲੋਕ ਅੱਜ ਵੀ ਪਾਰਟੀ ਦੀਆਂ ਸੇਵਾਵਾਂ ਨੂੰ ਯਾਦ ਕਰਦੇ ਹਨ | ਉਨ੍ਹਾਂ ਕਿਹਾ ਕਿ ਆਉਣ ਵਾਲੀਆਂ 2027 ਦੀਆਂ ਚੋਣਾਂ 'ਚ ਵੀ ਅਕਾਲੀ ਦਲ ਇਸੇ ਤਰ੍ਹਾਂ ਜਿੱਤ ਦੇ ਝੰਡੇ ਗੱਡੇਗਾ | ਉਨ੍ਹਾਂ ਪਾਰਟੀ ਵਰਕਰਾਂ ਨੂੰ ਅਪੀਲ ਕੀਤੀ ਕਿ ਉਹ ਹੁਣੇ ਤੋਂ ਹੀ ਲਾਮਬੰਦ ਹੋ ਜਾਣ ਤਾਂ ਜੋ ਪਾਰਟੀ ਨੂੰ ਹੋਰ ਮਜ਼ਬੂਤ ਕੀਤਾ ਜਾ ਸਕੇ | ਜੇਤੂ ਉਮੀਦਵਾਰ ਕੁਲਵੰਤ ਸਿੰਘ ਨੇ ਕਿਹਾ ਕਿ ਮੈਂ ਆਪਣੇ ਜ਼ੋਨ ਦੇ ਹਰ ਇਕ ਵੋਟਰ ਤੇ ਸਪੋਰਟਰ ਦਾ ਰਿਣੀ ਹਾਂ, ਜਿਨ੍ਹਾਂ ਨੇ ਮੈਨੂੰ ਇਸ ਸੇਵਾ ਦੇ ਲਾਇਕ ਸਮਝਿਆ | ਉਹ ਜ਼ੋਨ ਦੇ ਪਿੰਡਾਂ ਦੇ ਵਿਕਾਸ ਲਈ ਦਿਨ-ਰਾਤ ਇਕ ਕਰ ਦੇਣਗੇ |
ਪਿਛਲੀ ਖ਼ਬਰ ਵਾਈ. ਐਫ. ਸੀ. ਰੁੜਕਾ ਕਲਾਂ ਵਲੋਂ 13ਵੀਂ ਐਜੂਕੇਸ਼ਨਲ ਫੁੱਟਬਾਲ ਤੇ ਖੇਡ ਲੀਗ (ਛੇਵੇਂ ਪੜਾਅ) ਦੇ ਕਰਵਾਏ ਸ਼ਾਨਦਾਰ ਮੁਕਾਬ... ਅਗਲੀ ਖ਼ਬਰ ਮਾਤਾ ਗੁਜਰ ਕੌਰ ਜੀ ਅਤੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਸੰਬੰਧੀ ਲੈਕਚਰ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।