24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਬਰਲਟਨ ਪਾਰਕ ਸਪੋਰਟਸ ਹੱਬ ਅਗਸਤ 2026 ਤੱਕ ਕੀਤਾ ਜਾਵੇਗਾ ਲੋਕਾਂ ਨੂੰ ਸਮਰਪਿਤ

ਅਜੀਤ ਡੈਸਕ 25-12-2025
ਜਲੰਧਰ, 24 ਦਸੰਬਰ (ਚੰਦੀਪ ਭੱਲਾ)-ਸ਼ਹਿਰੀ ਅਤੇ ਖੇਡਾਂ ਦੇ ਖੇਤਰ ਵਿੱਚ ਬੁਨਿਆਦੀ ਢਾਂਚੇ ਨੂੰ ਵੱਡਾ ਹੁਲਾਰਾ ਦੇਣ ਵਾਲੇ ਅਹਿਮ ਬਰਲਟਨ ਪਾਰਕ ਸਪੋਰਟਸ ਹੱਬ ਨੂੰ 15 ਅਗਸਤ 2026 ਨੂੰ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ¢ ਮੇਅਰ ਵਨੀਤ ਧੀਰ, ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਤੇ ਕਮਿਸ਼ਨਰ ਨਗਰ ਨਿਗਮ ਸੰਦੀਪ ਰਿਸ਼ੀ ਤੇ ਸੀਨੀਅਰ 'ਆਪ' ਆਗੂ ਨਿਤਿਨ ਕੋਹਲੀ ਵਲੋਂ 78 ਕਰੋੜ ਦੀ ਲਾਗਤ ਵਾਲੇ ਮਹੱਤਵਪੂਰਨ ਪ੍ਰਾਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ ¢ ਨਿਰੀਖਣ ਦÏਰਾਨ ਇਨ੍ਹਾਂ ਸ਼ਖ਼ਸੀਅਤਾਂ ਵਲੋਂ ਨਿਰਮਾਣ ਕਾਰਜਾਂ 'ਤੇ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪ੍ਰਾਜੈਕਟ ਪੂਰੇ ਜ਼ੋਰਾਂ ਨਾਲ ਪ੍ਰਗਤੀ ਕਰ ਰਿਹਾ ਹੈ ਅਤੇ ਇਹ ਸਮੇਂ-ਸਿਰ ਮੁਕੰਮਲ ਹੋਵੇਗਾ¢
ਇਕ ਵਾਰ ਮੁਕੰਮਲ ਹੋ ਜਾਣ ਉਪਰੰਤ ਸੂਬੇ ਦਾ ਇਹ ਅਤਿ ਆਧੁਨਿਕ ਬਹੁਮੰਤਵੀ ਸਪੋਰਟਸ ਕੰਪਲੈਕਸ ਜਲੰਧਰ ਵਿਖੇ ਖੇਡਾਂ ਦੇ ਖੇਤਰ ਵਿੱਚ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ ਜੋ ਕਿ ਦੁਨੀਆਂ ਭਰ ਵਿੱਚ ਸਪੋਰਟਸ ਹੱਬ ਵਜੋਂ ਜਾਣਿਆ ਜਾਂਦਾ ਹੈ ¢ਡਿਪਟੀ ਕਮਿਸ਼ਨਰ ਡਾ.ਹਿਮਾਂਸ਼ੂ ਅਗਰਵਾਲ ਨੇ ਦੁਹਰਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪ੍ਰਾਜੈਕਟ ਦੇ ਮੁਕੰਮਲ ਹੋਣ ਵਿੱਚ ਦੇਰੀ ਨਾ ਹੋਵੇ ਨੂੰ ਯਕੀਨੀ ਬਣਾਉਣ ਲਈ ਪ੍ਰਾਜੈਕਟ ਦੀ ਬਾਰਕੀ ਨਾਲ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਵਲੋਂ ਕਾਰਜਕਾਰੀ ਏਜੰਸੀ ਨੂੰ ਸਮੇਂ ਸਿਰ ਪ੍ਰਾਜੈਕਟ ਨੂੰ ਮੁਕੰਮਲ ਕਰਨ ਸਬੰਧੀ ਨਿਰਧਾਰਿਤ ਸਮਾਂ ਸੀਮਾਂ ਦੀ ਪਾਲਣਾ ਕਰਨ ਲਈ ਪਹਿਲਾਂ ਹੀ ਸਪਸ਼ਟ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ¢
ਪਿਛਲੀ ਖ਼ਬਰ ਸੂਬੇ ਭਰ ਵਿਚ ਦਰੱਖ਼ਤ ਕੱਟਣ 'ਤੇ ਰੋਕ ਲੱਗਣ ਨਾਲ ਜਲੰਧਰ ਦੇ ਵਾਤਾਵਰਨ ਪੇ੍ਰਮੀਆਂ ਨੂੰ ਵੀ ਮਿਲੀ ਰਾਹਤ ਅਗਲੀ ਖ਼ਬਰ ਬੇਰੀ ਦੀ ਅਗਵਾਈ ਹੇਠ ਖੇਤਰ ਵਾਸੀਆਂ ਨੇ ਲੱਧੇਵਾਲੀ ਫਲਾਈ ਓਵਰ 'ਤੇ ਕੱਢਿਆ ਮੋਮਬੱਤੀ ਮਾਰਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।