24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਸਫ਼ਰ-ਏ-ਸ਼ਹਾਦਤ ਤਹਿਤ ਵੱਖ-ਵੱਖ ਗੁਰੂ ਘਰਾਂ 'ਚ ਕਰਵਾਏ ਗੁਰਮਤਿ ਸਮਾਗਮ

ਅਜੀਤ ਡੈਸਕ 25-12-2025
ਜਲੰਧਰ, 24 ਦਸੰਬਰ (ਹਰਵਿੰਦਰ ਸਿੰਘ ਫੁੱਲ)-ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਿਸ਼ਾਹੀ ਬਸਤੀ ਸ਼ੇਖ ਵਿਖੇ ਸਾਹਿਬਜ਼ਾਦਾ ਅਜੀਤ ਸਿੰਘ ਜੀ, ਸਾਹਿਬਜ਼ਾਦਾ ਜੁਝਾਰ ਸਿੰਘ ਜੀ ਅਤੇ ਸਾਕਾ ਚਮਕÏਰ ਦੀ ਗੜ੍ਹ•ੀ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਰਾਤ ਦੇ ਵਿਸ਼ੇਸ਼ ਦੀਵਾਨ ਸਜਾਏ ਗਏ¢ ਸੋਦਰ ਰਹਿਰਾਸ ਸਾਹਿਬ ਦੀ ਚÏਕੀ ਉਪਰੰਤ ਹੈੱਡ ਗ੍ਰੰਥੀ ਗਿਆਨੀ ਦਲਬੀਰ ਸਿੰਘ ਨੇ ਕਥਾ ਵੀਚਾਰਾਂ ਦੁਆਰਾ ਅੱਜ ਦੇ ਦਿਨ ਦੇ ਇਤਿਹਾਸ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ¢ ਉਪਰੰਤ ਰਾਤ 8 ਤੋਂ 9.30 ਵਜੇ ਤੱਕ ਬੀਬੀ ਕੰਵਲਜੀਤ ਕੌਰ ਮਸਕੀਨ (ਸ਼ਾਹਬਾਦ ਮਾਰਕੰਡਾ ਵਾਲੇ) ਦੇ ਜਥੇ ਨੇ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ¢ ਸਟੇਜ ਦੀ ਸੇਵਾ ਸਕੱਤਰ ਇੰਦਰਪਾਲ ਸਿੰਘ ਨੇ ਨਿਭਾਈ¢ ਸਮਾਗਮ ਦੇ ਅੰਤ 'ਚ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਗੁਰਕਿਰਪਾਲ ਸਿੰਘ ਨੇ ਸੰਗਤਾਂ ਦਾ ਧੰਨਵਾਦ ਕੀਤਾ¢ ਇਸ ਮੌਕੇ ਬੇਅੰਤ ਸਿੰਘ ਸਰਹੱਦੀ, ਸੀਨੀਅਰ ਮੀਤ ਪ੍ਰਧਾਨ ਦਵਿੰਦਰ ਸਿੰਘ ਰਹੇਜਾ, ਖਜ਼ਾਨਚੀ ਜਗਜੀਤ ਸਿੰਘ, ਇੰਦਰਪਾਲ ਸਿੰਘ ਅਰੋੜਾ, ਚਰਨਜੀਤ ਸਿੰਘ ਲੁਬਾਣਾ, ਹਰਬੰਸ ਸਿੰਘ, ਅਮਰਜੀਤ ਸਿੰਘ ਭਾਟੀਆ, ਗੁਰਜੀਤ ਸਿੰਘ ਪੋਪਲੀ, ਅਕਾਲੀ ਰਛਪਾਲ ਸਿੰਘ, ਬਿਸ਼ਨ ਸਿੰਘ ਪਤਵੰਤੇ ਹਾਜ਼ਰ ਸਨ¢
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਸਫਰ-ਏ-ਸ਼ਹਾਦਤ ਸਮਾਗਮ ਦੌਰਾਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰ ਕÏਰ ਜੀ ਅਤੇ ਹੋਰ ਅਨੇਕਾਂ ਸਿੰਘ-ਸਿੰਘਣੀਆਂ ਦੀਆਂ ਸ਼ਹਾਦਤਾਂ ਨੂੰ ਪ੍ਰਣਾਮ ਕਰਦਿਆਂ ਯਾਦ ਕੀਤਾ ਗਿਆ ¢ ਇਸ ਮÏਕੇ ਭਾਈ ਬਲਦੇਵ ਸਿੰਘ, ਭਾਈ ਆਤਮਾ ਸਿੰਘ ਹਜ਼ੂਰੀ ਰਾਗੀ ਜਥੇ ਗੁਰਦੁਆਰਾ ਸਾਹਿਬ ਤੋਂ ਇਲਾਵਾ 7:30 ਤੋਂ 8:30 ਵਜੇ ਤੱਕ ਭਾਈ ਜਸਵੀਰ ਸਿੰਘ ਅਖੰਡ ਕੀਰਤਨੀ ਜਥਾ ਨੇ ਗੁਰਬਾਣੀ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ¢ ਕਥਾਵਾਚਕ ਭਾਈ ਪਰਮਜੀਤ ਸਿੰਘ ਅਤੇ ਬੀਬੀ ਜਸਜੀਤ ਕÏਰ ਨੇ ਸਫਰ-ਏ-ਸ਼ਹਾਦਤ ਦੇ ਤੀਸਰੇ ਦਿਨ ਦੀਆਂ ਇਤਿਹਾਸਕ ਕੁਰਬਾਨੀਆਂ ਦਾ ਇਤਿਹਾਸ ਸੰਗਤਾਂ ਦੇ ਸਨਮੁਖ ਪੇਸ਼ ਕੀਤਾ ¢ ਇਸ ਮÏਕੇ ਪ੍ਰਧਾਨ ਮਹਿੰਦਰਜੀਤ ਸਿੰਘ, ਕਮੇਟੀ ਮੈਂਬਰ ਜਸਪ੍ਰੀਤ ਸਿੰਘ ਸੇਠੀ, ਕੰਵਲਜੀਤ ਸਿੰਘ ਕੋਛੜ, ਜੁਗਿੰਦਰ ਸਿੰਘ ਗੁੰਬਰ, ਪਰਮਿੰਦਰ ਸਿੰਘ, ਕੁਲਤਾਰਨ ਸਿੰਘ ਅਨੰਦ, ਐੱਚ .ਐੱਸ ਭਸੀਨ, ਤੇਜਦੀਪ ਸਿੰਘ ਸੇਠੀ, ਗਗਨਦੀਪ ਸਿੰਘ ਸੇਠੀ ਅਤੇ ਸ਼ਹਿਰ ਦੇ ਹੋਰ ਪਤਵੰਤੇ ਸੱਜਣਾਂ ਨੇ ਗੁਰੂ ਘਰ ਵਿਖੇ ਆਪਣੀ ਹਾਜ਼ਰੀ ਲਗਵਾਈ ¢
ਪਿਛਲੀ ਖ਼ਬਰ ਮਕਸੂਦਾਂ ਸਬਜ਼ੀ ਮੰਡੀ ਬਾਹਰ ਬਾਥਰੂਮ 'ਚੋਂ ਅਣਪਛਾਤੇ ਨÏਜਵਾਨ ਦੀ ਲਾਸ਼ ਮਿਲੀ ਅਗਲੀ ਖ਼ਬਰ ਓਸਵਾਲ ਗਰੁੱਪ ਦੇ ਮਾਲਕ ਨੂੰ ਡਿਜੀਟਲ ਅਰੈਸਟ ਕਰ ਕੇ 7 ਕਰੋੜ ਦੀ ਠੱਗੀ ਕਰਨ ਦੇ ਮਾਮਲੇ 'ਚ ਈ.ਡੀ. ਦੀ ਵੱਡੀ ਕਾਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।