24-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-12-2025

ਨਸ਼ਿਆਂ ਦੀ ਰੋਕਥਾਮ ਲਈ ਡਿਪਟੀ ਕਮਿਸ਼ਨਰ ਵਲੋਂ ਬੇਆਬਾਦ ਤੇ ਅਣਵਰਤੀਆਂ ਥਾਵਾਂ ਦਾ ਢੁੱਕਵਾਂ ਰੱਖ-ਰਖਾਅ ਯਕੀਨੀ ਬਣਾਉਣ ਦੇ ਨਿਰਦੇਸ਼

ਅਜੀਤ ਡੈਸਕ 25-12-2025
ਜਲੰਧਰ, 24 ਦਸੰਬਰ (ਚੰਦੀਪ ਭੱਲਾ)-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਨਗਰ ਨਿਗਮ/ਕੌਂਸਲਾਂ ਦੇ ਅਧਿਕਾਰੀਆਂ ਨੂੰ ਆਪੋ-ਆਪਣੇ ਅਧਿਕਾਰ ਖੇਤਰ 'ਚ ਆਉਂਦੀਆਂ ਅਜਿਹੀਆਂ ਬੇਆਬਾਦ ਤੇ ਅਣਵਰਤੀਆਂ ਥਾਵਾਂ, ਜਿਨ੍ਹਾਂ ਦੀ ਨਸ਼ੇ ਦੇ ਆਦੀ ਵਿਅਕਤੀਆਂ ਵਲੋਂ ਨਸ਼ੇ ਦੇ ਸੇਵਨ ਲਈ ਦੁਰਵਰਤੋਂ ਕੀਤੀ ਜਾ ਸਕਦੀ ਹੈ, ਦਾ ਢੁੱਕਵਾਂ ਰੱਖ-ਰਖਾਅ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ¢ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਨਾਰਕੋ ਕੋਆਰਡੀਨੇਸ਼ਨ ਸੈਂਟਰ (ਐਨਕੋਰਡ) ਮਕੈਨਿਜ਼ਮ ਸੰਬੰਧੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਅਜਿਹੀਆਂ ਥਾਵਾਂ 'ਤੇ ਸਾਫ-ਸਫਾਈ, ਲਾਈਟਾਂ ਦਾ ਪ੍ਰਬੰਧ, ਚਾਰਦਿਵਾਰੀ ਆਦਿ ਕਰਨ ਤੋਂ ਇਲਾਵਾ ਇਨ੍ਹਾਂ ਨੂੰ ਪਾਰਕ, ਖੇਡ ਮੈਦਾਨ, ਜਿੰਮ, ਰਨਿੰਗ ਟਰੈਕ ਆਦਿ ਵਿਚ ਤਬਦੀਲ ਕਰਨ ਲਈ ਠੋਸ ਉਪਰਾਲੇ ਕੀਤੇ ਜਾਣ ਤਾਂ ਜੋ ਲੋਕਾਂ ਖਾਸ ਕਰ ਨÏਜਵਾਨਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਵੱਲ ਉਤਸ਼ਾਹਿਤ ਕੀਤਾ ਜਾ ਸਕੇ¢ ਉਨ੍ਹਾਂ ਪਿੰਡਾਂ ਵਿੱਚ ਵੀ ਇਸੇ ਤਰਜ਼ 'ਤੇ ਪੰਚਾਇਤਾਂ ਤੇ ਨੰਬਰਦਾਰਾਂ ਦੀ ਮਦਦ ਨਾਲ ਅਜਿਹੇ ਖੇਤਰਾਂ ਨੂੰ ਉਸਾਰੂ ਗਤੀਵਿਧੀਆਂ ਲਈ ਵਰਤੇ ਜਾਣ ਨੂੰ ਯਕੀਨੀ ਬਣਾਉਣ 'ਤੇ ਜ਼ੋਰ ਦਿੱਤਾ¢ ਮੀਟਿੰਗ 'ਚ ਪੁਲਿਸ, ਸਿਹਤ, ਸਿੱਖਿਆ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਮÏਜੂਦ ਸਨ |
ਪਿਛਲੀ ਖ਼ਬਰ ਹਰਿਵੱਲਭ ਸੰਗੀਤ ਪ੍ਰਤੀਯੋਗਤਾ ਦੇ ਤੀਸਰੇ ਦਿਨ ਸੀਨੀਅਰ ਵਰਗ ਦੇ ਕਲਾਕਾਰਾਂ ਨੇ ਬੰਨਿ੍ਹਆ ਰੰਗ ਅਗਲੀ ਖ਼ਬਰ ਗੁਰਦੁਆਰਾ ਦਸਮੇਸ਼ ਨਗਰ (ਸੈਨਿਕ ਵਿਹਾਰ) ਵਲੋਂ ਨਗਰ ਕੀਰਤਨ 28 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।