08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਈ-ਮੇਲ ਜ਼ਰੀਏ ਧਮਕੀ ਦੇ ਕੇ ਫਿਰੌਤੀ ਮੰਗਣ ਵਾਲੀ ਮਹਿਲਾ ਗਿ੍ਫ਼ਤਾਰ, ਇਕ ਦਿਨ ਦੇ ਰਿਮਾਂਡ 'ਤੇ

ਅਜੀਤ ਡੈਸਕ 26-12-2025
ਜਲੰਧਰ, 25 ਦਸੰਬਰ (ਐੱਮ. ਐੱਸ. ਲੋਹੀਆ)- ਈ-ਮੇਲ ਜ਼ਰੀਏ ਧਮਕੀ ਦੇਣ ਅਤੇ ਫਿਰੌਤੀ ਮੰਗਣ ਦੇ ਮਾਮਲੇ ਦੀ ਮਿਲੀ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਥਾਣਾ ਡਵੀਜ਼ਨ ਨੰਬਰ 6 ਦੀ ਪੁਲਿਸ ਨੇ ਇਕ ਔਰਤ ਨੂੰ ਗਿ੍ਫ਼ਤਾਰ ਕਰ ਕੇ, ਉਸ ਦੇ ਕਬਜ਼ੇ 'ਚੋਂ ਮੋਬਾਈਲ ਬਰਾਮਦ ਕੀਤਾ ਹੈ | ਮੁਲਜ਼ਮਾ ਦੀ ਪਛਾਣ ਕਮਲਜੀਤ ਕੌਰ ਪਤਨੀ ਪ੍ਰਦੀਪ ਸਿੰਘ ਵਾਸੀ ਨਿਊ ਗਰੀਨ ਮਾਡਲ ਟਾਊਨ, ਜਲੰਧਰ ਵਜੋਂ ਦੱਸੀ ਗਈ ਹੈ | ਏ.ਸੀ.ਪੀ. (ਮਾਡਲ ਟਾਊਨ) ਪਰਮਿੰਦਰ ਸਿੰਘ ਨੇ ਜਾਣਕਾਰੀ ਦਿੱਤੀ ਕਿ ਰਜੇਸ਼ ਕੁਮਾਰ ਵਾਸੀ ਮਾਡਲ ਟਾਊਨ, ਜਲੰਧਰ ਨੇ ਸ਼ਿਕਾਇਤ ਦਿੱਤੀ ਸੀ ਕਿ ਉਸ ਦੀ ਨਿੱਜੀ ਈ-ਮੇਲ 'ਤੇ ਕਿਸੇ ਵਲੋਂ ਧਮਕੀ ਦੇ ਕੇ ਫਿਰੌਤੀ ਦੀ ਮੰਗ ਕੀਤੀ ਗਈ ਹੈ | ਏ.ਸੀ.ਪੀ. ਨੇ ਜਾਣਕਾਰੀ ਦਿੱਤੀ ਕਿ ਮਿਲੀ ਸ਼ਿਕਾਇਤ 'ਤੇ ਥਾਣਾ ਮੁਖੀ ਬਲਵਿੰਦਰ ਕੁਮਾਰ ਦੀ ਨਿਗਰਾਨੀ ਹੇਠ ਏ.ਐੱਸ.ਆਈ. ਸੁਸ਼ੀਲ ਕੁਮਾਰ ਦੀ ਪੁਲਿਸ ਪਾਰਟੀ ਨੇ ਕਾਰਵਾਈ ਕਰਦੇ ਹੋਏ ਕਮਲਜੀਤ ਕੌਰ ਨੂੰ ਗਿ੍ਫ਼ਤਾਰ ਕਰ ਲਿਆ ਹੈ | ਏ.ਸੀ.ਪੀ. ਨੇ ਕਿਹਾ ਕਿ ਮੁਲਜ਼ਮਾ ਨੂੰ ਅਦਾਲਤ 'ਚ ਪੇਸ਼ ਕਰਕੇ ਉਸ ਦਾ ਇਕ ਦਿਨ ਦਾ ਰਿਮਾਂਡ ਲਿਆ ਗਿਆ ਹੈ, ਜਿਸ ਦੌਰਾਨ ਉਸ ਕੋਲੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ |
ਪਿਛਲੀ ਖ਼ਬਰ ਓਪਨ ਡੋਰ ਚਰਚ ਖੋਜੇਵਾਲ ਵਿਖੇ ਮਨਾਇਆ ਕ੍ਰਿਸਮਸ ਦਾ ਤਿਉਹਾਰ ਅਗਲੀ ਖ਼ਬਰ ਰਹਿੰਦੇ ਕਾਂਗਰਸ 'ਚ ਹਨ ਬੋਲੀ ਭਾਜਪਾ ਦੀ ਬੋਲਦੇ ਹਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।