08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਸਫ਼ਰ-ਏ-ਸ਼ਹਾਦਤ ਗੁਰਦੁਆਰਾ ਮਾਡਲ ਟਾਊਨ ਵਿਖੇ ਗੁਰਮਤਿ ਸਮਾਗਮ

ਅਜੀਤ ਡੈਸਕ 26-12-2025
ਜਲੰਧਰ, 25 ਦਸੰਬਰ (ਹਰਵਿੰਦਰ ਸਿੰਘ ਫੁੱਲ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਵਿਖੇ ਸਫਰ-ਏ-ਸ਼ਹਾਦਤ ਦਾ ਚੌਥਾ ਦਿਨ ਮਨਾਉਂਦੇ ਹੋਏ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰ ਸਾਹਿਬਜ਼ਾਦਿਆਂ, ਮਾਤਾ ਗੁਜਰੀ ਜੀ ਅਤੇ ਹੋਰ ਅਨੇਕਾਂ ਸਿੰਘ -ਸਿੰਘਣੀਆਂ ਦੀਆਂ ਸ਼ਹਾਦਤਾਂ ਨੂੰ ਪ੍ਰਣਾਮ ਕਰਦਿਆਂ ਯਾਦ ਕੀਤਾ ਗਿਆ | ਇਸ ਮੌਕੇ ਸਜਾਏ ਦੀਵਾਨ 'ਚ ਭਾਈ ਜਬਰਤੋੜ ਸਿੰਘ (ਹਜ਼ੂਰੀ ਰਾਗੀ ਜਥਾ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ), ਭਾਈ ਗੁਰਭੇਜ ਸਿੰਘ ਜੀ ਖਾਲਸਾ, ਭਾਈ ਗੁਰਦੇਵ ਸਿੰਘ ਅਤੇ ਭਾਈ ਬਲਦੇਵ ਸਿੰਘ ਹਜ਼ੂਰੀ ਰਾਗੀ ਜਥੇ ਮਾਡਲ ਟਾਊਨ ਨੇ ਗੁਰਬਾਣੀ ਕੀਰਤਨ ਦੀ ਹਾਜ਼ਰੀ ਭਰੀ | ਕਥਾਵਾਚਕ ਭਾਈ ਪਰਮਜੀਤ ਸਿੰਘ ਅਤੇ ਬੀਬੀ ਜਸਜੀਤ ਕੌਰ ਨੇ ਸਫਰ-ਏ-ਸ਼ਹਾਦਤ ਦੇ ਚੌਥੇ ਦਿਨ ਦੀਆਂ ਇਤਿਹਾਸਕ ਕੁਰਬਾਨੀਆਂ ਦਾ ਇਤਿਹਾਸ ਸੰਗਤਾਂ ਦੇ ਸਨਮੁਖ ਪੇਸ਼ ਕੀਤਾ | ਇਸ ਮੌਕੇ ਪ੍ਰਧਾਨ ਮਹਿੰਦਰਜੀਤ ਸਿੰਘ ਕਮੇਟੀ ਮੈਂਬਰ ਜਸਪ੍ਰੀਤ ਸਿੰਘ ਸੇਠੀ, ਕੰਵਲਜੀਤ ਸਿੰਘ ਕੋਛੜ, ਜੁਗਿੰਦਰ ਸਿੰਘ ਗੁੰਬਰ, ਪਰਮਿੰਦਰ ਸਿੰਘ, ਕੁਲਤਾਰਨ ਸਿੰਘ ਅਨੰਦ, ਐੱਚ .ਐੱਸ ਭਸੀਨ, ਤੇਜਦੀਪ ਸਿੰਘ ਸੇਠੀ, ਗਗਨਦੀਪ ਸਿੰਘ ਸੇਠੀ ਹਾਜ਼ਰ ਸਨ |
ਪਿਛਲੀ ਖ਼ਬਰ ਪਟੇਲ ਹਸਪਤਾਲ ਦੀ 'ਡਿਜੀਟਲ ਹੈਲਥਕੇਅਰ' ਵਿਚ ਮਹੱਤਵਪੂਰਨ ਪ੍ਰਾਪਤੀ ਅਗਲੀ ਖ਼ਬਰ ਨਗਰ ਕੀਰਤਨ ਸੰਬੰਧੀ ਪ੍ਰਬੰਧਕਾਂ ਨੇ ਪੰਜਾਬ ਸਰਕਾਰ ਦੇ ਸਲਾਹਕਾਰ ਦੀਪਕ ਬਾਲੀ ਨੂੰ ਦਿੱਤਾ ਸੱਦਾ ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।