07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਸਟੇਟ ਪਬਲਿਕ ਸਕੂਲ 'ਚ ਕ੍ਰਿਸਮਸ ਦਾ ਤਿਉਹਾਰ ਮਨਾਇਆ

ਸਮਾਗਮ ਦੌਰਾਨ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਸਟਾਫ਼ ਮੈਂਬਰ ਤੇ ਵਿਦਿਆਰਥੀ | ਤਸਵੀਰ-ਮੁਨੀਸ਼ <br/> 26-12-2025
ਜਲੰਧਰ, 25 ਦਸੰਬਰ (ਪਵਨ ਖਰਬੰਦਾ)-ਸਟੇਟ ਪਬਲਿਕ ਸਕੂਲ ਜਲੰਧਰ ਕੈਂਟ ਦੇ ਕਿੰਡਰਗਾਰਟਨ ਵਿਭਾਗ 'ਚ ਕ੍ਰਿਸਮਸ ਦਾ ਉਤਸਵ ਮਨਾਇਆ ਗਿਆ¢ ਇਸ ਮੌਕੇ ਸਕੂਲ ਦੇ ਵਾਤਾਵਰਨ ਨੂੰ ਰੰਗ-ਬਿਰੰਗੇ ਗੁਬਾਰਿਆਂ, ਸਿਤਾਰਿਆਂ ਅਤੇ ਕ੍ਰਿਸਮਸ ਟ੍ਰੀ ਨਾਲ ਸਜਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਅਧਿਆਪਕਾਂ ਵਲੋਂ ਕ੍ਰਿਸਮਸ ਦੇ ਇਤਿਹਾਸ ਬਾਰੇ ਬੱਚਿਆਂ ਨੂੰ ਜਾਣਕਾਰੀ ਪ੍ਰਦਾਨ ਕੀਤੀ ਗਈ ¢ ਨੰਨ੍ਹੇ -ਮੁੰਨੇ ਬੱਚਿਆਂ ਨੇ ਸਾਂਤਾ ਕਲਾਜ ਦੀ ਵੇਸ਼ਭੂਸ਼ਾ ਵਿੱਚ ਮਨਮੋਹਕ ਪੇਸ਼ਕਾਰੀਆਂ ਦਿੱਤੀਆਂ¢ ਬੱਚਿਆਂ ਨੇ ਕਵਿਤਾਵਾਂ, ਗੀਤ ਅਤੇ ਨਿ੍ਤ ਦੇ ਮਾਧਿਅਮ ਤੋਂ ਕ੍ਰਿਸਮਸ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ ¢ ਸਕੂਲ ਦੇ ਅਧਿਆਪਕਾਂ ਨੇ ਬੱਚਿਆਂ ਨੂੰ ਆਪਸੀ ਪ੍ਰੇਮ, ਭਾਈਚਾਰੇ, ਦਯਾ ਅਤੇ ਸੇਵਾ ਭਾਵਨਾ ਦਾ ਸੰਦੇਸ਼ ਦਿੱਤਾ ¢ ਇਸ ਮੌਕੇ ਬੱਚਿਆਂ ਨੂੰ ਮਠਿਆਈਆਂ ਅਤੇ ਛੋਟੇ-ਛੋਟੇ ਗਿਫ਼ਟ ਟੈਡੀ ਬੀਅਰ, ਚਾਕਲੇਟ ਆਦਿ ਦਿੱਤੇ ਗਏ¢ ਸਕੂਲ ਪ੍ਰਧਾਨ ਡਾ. ਨਰੋਤਮ ਸਿੰਘ, ਮੀਤ ਪ੍ਰਧਾਨ ਡਾ. ਗਗਨਦੀਪ ਕੌਰ, ਸਕੂਲ ਪਿ੍ੰਸੀਪਲ ਸ੍ਰੀਮਤੀ ਸਵੀਨਾ ਬਹਿਲ ਅਤੇ ਵਾਇਸ ਪਿ੍ੰਸੀਪਲ ਗਗਨਦੀਪ ਕੌਰ ਖੈਰਾ ਨੇ ਕਿਹਾ ਕਿ ਅਜਿਹੇ ਪ੍ਰੋਗਰਾਮਾਂ ਨਾਲ ਬੱਚਿਆਂ 'ਚ ਸਮਾਜਿਕ ਅਤੇ ਨੈਤਿਕ ਮੁੱਲਾਂ ਦਾ ਵਿਕਾਸ ਹੁੰਦਾ ਹੈ¢

ਪਿਛਲੀ ਖ਼ਬਰ ਦਕੋਹਾ 'ਚ ਕ੍ਰਿਸਮਸ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਕੌਂਸਲਰ ਗੁਲਾਟੀ ਵਲੋਂ ਨਵੀਂ ਸੜਕ ਦਾ ਉਦਘਾਟਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।