07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-12-2025

ਕੈਂਬਰਿਜ ਇੰਟਰਨੈਸ਼ਨਲ ਸਕੂਲ ਨਕੋਦਰ 'ਚ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਕੀਤਾ ਸਿਜਦਾ

ਅਜੀਤ ਡੈਸਕ 26-12-2025
ਨਕੋਦਰ, 25 ਦਸੰਬਰ (ਗੁਰਵਿੰਦਰ ਸਿੰਘ)-ਕੈਂਬਰਿਜ ਇੰਟਰਨੈਸ਼ਨਲ ਸਕੂਲ ਨਕੋਦਰ 'ਚ ਵਿਦਿਆਰਥੀਆਂ ਨੂੰ ਸਾਹਿਬਜ਼ਾਦਿਆਂ ਦੀ ਲਾਸਾਨੀ ਕੁਰਬਾਨੀ ਤੋਂ ਜਾਣੂ ਕਰਵਾਉਣ ਲਈ ਸਮਰਪਿਤ ਇੱਕ ਸਮਾਗਮ ਕਰਵਾਇਆ ਗਿਆ¢ ਇਸ ਸਮਾਗਮ ਦਾ ਮਕਸਦ ਵਿਦਿਆਰਥੀਆਂ ਨੂੰ ਚਾਰ ਸਾਹਿਬਜ਼ਾਦਿਆਂ-ਸਾਹਿਬਜ਼ਾਦਾ ਅਜੀਤ ਸਿੰਘ ਜੀ, ਸਾਹਿਬਜ਼ਾਦਾ ਜੁਝਾਰ ਸਿੰਘ ਜੀ, ਸਾਹਿਬਜ਼ਾਦਾ ਜ਼ੋਰਾਵਰ ਸਿੰਘ ਜੀ ਅਤੇ ਸਾਹਿਬਜ਼ਾਦਾ ਫਤਹਿ ਸਿੰਘ ਜੀ ਦੀ ਕੁਰਬਾਨੀ ਨਾਲ ਜਾਣੂ ਕਰਵਾਉਣਾ ਸੀ ¢ ਸਵੇਰ ਦੀ ਸਭਾ ਦÏਰਾਨ ਸ਼ਬਦ-ਕੀਰਤਨ ਨਾਲ ਸਮਾਗਮ ਦੀ ਸ਼ੁਰੂਆਤ ਹੋਈ¢ ਵਿਦਿਆਰਥੀਆਂ ਵਲੋਂ ਕਵਿਤਾਵਾਂ, ਭਾਸ਼ਨ, ਕਵੀਸ਼ਰੀ ਪੇਸ਼ ਕਰਕੇ ਸਾਹਿਬਜ਼ਾਦਿਆਂ ਦੀ ਸ਼ਹਾਦਤ, ਧਰਮ ਅਤੇ ਸੱਚਾਈ ਲਈ ਦਿੱਤੀ ਕੁਰਬਾਨੀ ਨੂੰ ਬਾਖੂਬੀ ਦਰਸਾਇਆ ਗਿਆ¢ ਸਕੂਲ ਦੇ ਪਿ੍ੰਸੀਪਲ ਸਾਹਿਬਾਨ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਸਾਹਿਬਜ਼ਾਦਿਆਂ ਦੀ ਸ਼ਹਾਦਤ ਸਾਨੂੰ ਨਿਡਰਤਾ, ਧਰਮ ਪ੍ਰਤੀ ਅਟੁੱਟ ਵਿਸ਼ਵਾਸ ਅਤੇ ਇਨਸਾਫ਼ ਦੇ ਰਸਤੇ 'ਤੇ ਚੱਲਣ ਦੀ ਪ੍ਰੇਰਣਾ ਦਿੰਦੀ ਹੈ¢ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਇਹ ਮੁੱਲ ਆਪਣੇ ਜੀਵਨ ਵਿੱਚ ਅਪਣਾਉਣ ਦੀ ਸਿੱਖਿਆ ਦਿੱਤੀ¢
ਪਿਛਲੀ ਖ਼ਬਰ ਸਰਕਾਰੀ ਪ੍ਰਾਇਮਰੀ ਅਤੇ ਮਿਡਲ ਸਕੂਲ ਮੁਰੀਦਵਾਲ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਅਗਲੀ ਖ਼ਬਰ 10 ਦਿਨਾ ਸਮਾਗਮਾਂ ਦੀ ਲੜੀ ਦੇ ਅੰਤਿਮ ਦਿਨ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸਜਾਏ ਦੀਵਾਨ ਗੁਰਮਤਿ ਸਮਾਗਮ ਕਰਵਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।