08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਦਸਤਾਰ ਦੀ ਬੇਅਦਬੀ ਕਰਨ ਵਾਲੇ ਖ਼ਿਲਾਫ਼ ਪੁਲਿਸ ਨੂੰ ਦਿੱਤੀ ਸ਼ਿਕਾਇਤ

ਅਜੀਤ ਡੈਸਕ 27-12-2025
ਜਲੰਧਰ, 26 ਦਸੰਬਰ (ਐੱਮ. ਐੱਸ. ਲੋਹੀਆ)-ਸਿੱਖ ਨੌਜਵਾਨ ਦੀ ਦਸਤਾਰ ਦੀ ਬੇਅਦਬੀ ਕਰਨ ਵਾਲੇ ਖ਼ਿਲਾਫ਼ ਕਾਰਵਾਈ ਲਈ ਪੀੜਤ ਦੇ ਨਾਲ ਖੜ੍ਹੀ ਹੋਈ ਸਿੱਖ ਤਾਲਮੇਲ ਕਮੇਟੀ ਨੇ ਥਾਣਾ ਬਸਤੀ ਬਾਵਾ ਖੇਲ ਦੀ ਪੁਲਿਸ ਤੋਂ ਕਾਰਵਾਈ ਦੀ ਮੰਗ ਕੀਤੀ ਹੈ | ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪ੍ਰਦੇਸੀ, ਹਰਪਾਲ ਸਿੰਘ ਚੱਡਾ ਅਤੇ ਹਰਪ੍ਰੀਤ ਸਿੰਘ ਨੀਟੂ ਨੇ ਜਾਣਕਾਰੀ ਦਿੱਤੀ ਕਿ ਜੇ.ਪੀ. ਨਗਰ ਵਿਖੇ ਚੱਲ ਰਹੇ ਇਕ ਹਸਪਤਾਲ 'ਚ ਸੁਰੱਖਿਆ ਕਰਮੀ ਵਜੋਂ ਕੰਮ ਕਰਦੇ ਸਿੱਖ ਨੌਜਵਾਨ ਦੀ ਹਸਪਤਾਲ ਦੇ ਸੁਪਰਵਾਈਜ਼ਰ ਵਲੋਂ ਕੁੱਟਮਾਰ ਕਰਨ ਤੋਂ ਬਾਅਦ ਦਸਤਾਰ ਅਤੇ ਕੇਸਾਂ ਦੀ ਬੇਅਦਬੀ ਕੀਤੀ ਗਈ ਸੀ | ਪੀੜਤ ਨੇ ਗੁਰਦੁਆਰਾ ਆਦਰਸ਼ ਨਗਰ ਦੇ ਪ੍ਰਧਾਨ ਸਰਬਜੀਤ ਸਿੰਘ ਰਾਜਪਾਲ ਨਾਲ ਸੰਪਰਕ ਕਰਕੇ ਉਨ੍ਹਾਂ ਨੂੰ ਵਾਰਦਾਤ ਤੋਂ ਜਾਣੂ ਕਰਵਾਇਆ, ਜਿਸ ਤੋਂ ਬਾਅਦ ਉਨ੍ਹਾਂ ਵਲੋਂ ਸਿੱਖ ਤਾਲਮੇਲ ਕਮੇਟੀ ਦੇ ਦਫ਼ਤਰ ਵਿਖੇ ਸੰਪਰਕ ਕੀਤਾ ਗਿਆ | ਆਗੂਆਂ ਨੇ ਦੱਸਿਆ ਕਿ ਉਨ੍ਹਾਂ ਵਲੋਂ ਥਾਣਾ ਮੁਖੀ ਜੈਇੰਦਰ ਸਿੰਘ ਨਾਲ ਮੁਲਾਕਾਤ ਕਰਕੇ ਪੀੜਤ ਦੀ ਸ਼ਿਕਾਇਤ ਦਿੱਤੀ ਗਈ ਹੈ ਅਤੇ ਕਾਰਵਾਈ ਦੀ ਮੰਗ ਕੀਤੀ ਗਈ ਹੈ | ਆਗੂਆਂ ਨੇ ਕਿਹਾ ਕਿ ਜੇਕਰ ਮੁਲਜ਼ਮ ਖ਼ਿਲਾਫ਼ ਕਾਰਵਾਈ ਨਹੀਂ ਹੁੰਦੀ ਤਾਂ ਉਹ ਸੰਘਰਸ਼ ਕਰਨਗੇ | ਇਸ ਮੌਕੇ ਗੁਰਪ੍ਰੀਤ ਸਿੰਘ, ਪ੍ਰੀਤਮ ਸਿੰਘ, ਬੰਟੀ ਰਠੋਰ, ਹਰਵਿੰਦਰ ਸਿੰਘ ਚਟਕਾਰਾ, ਸੁਖਦੇਵ ਸਿੰਘ ਸੁੱਖਾ, ਰਣਜੀਤ ਸਿੰਘ ਨੋਨੀ, ਮਾਨਵ, ਨਕੁਲ, ਵਿਸ਼ਾਲ, ਰਾਜਾ ਅਤੇ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਤਿਮਾਹੀ ਮੀਟਿੰਗ 'ਚ ਬੈਂਕਾਂ ਲਈ ਮਿੱਥੇ ਟੀਚਿਆਂ ਤੇ ਨਤੀਜਿਆਂ ਦੀ ਸਮੀਖਿਆ ਅਗਲੀ ਖ਼ਬਰ ਹਥਿਆਰਾਂ ਨਾਲ ਲੈਸ ਵਿਅਕਤੀਆਂ ਨੇ ਸ਼ਿਵਾ ਜੀ ਨਗਰ 'ਚ ਮਚਾਈ ਦਹਿਸ਼ਤ, ਅੱਧਾ ਦਰਜਨ ਦੇ ਕਰੀਬ ਮੁਹੱਲਾ ਵਾਸੀ ਜ਼ਖ਼ਮੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।