08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੰਗਰ ਲਗਾਇਆ

ਅਜੀਤ ਡੈਸਕ 27-12-2025
ਜਮਸ਼ੇਰ ਖਾਸ, 26 ਦਸੰਬਰ (ਹਰਵਿੰਦਰ ਕੁਮਾਰ)-ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਅਤੇ ਸਮੂਹ ਸਿੰਘਾਂ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਪਿੰਡ ਭੋਡੇ ਸਪੁਰਾਏ ਵਿਖੇ ਸਮੂਹ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਦੁੱਧ ਅਤੇ ਬ੍ਰੈਡ ਪਕੌੜਿਆਂ ਦੇ ਲੰਗਰ ਲਗਾਏ ਗਏ ¢ ਜਾਣਕਾਰੀ ਦਿੰਦਿਆਂ ਰਵਿੰਦਰ ਸਿੰਘ ਪਵਾਰ ਅਤੇ ਸਰਪੰਚ ਸਤਨਾਮ ਸਿੰਘ ਧਾਰੀਵਾਲ ਨੇ ਦੱਸਿਆ ਕਿ ਅੱਜ ਸਵੇਰੇ ਚਾਰ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਅਤੇ ਸਿੰਘਾਂ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਪ੍ਰੋਗਰਾਮ ਕਰਵਾਇਆ ਗਿਆ ¢ ਰਵਿੰਦਰ ਸਿੰਘ ਪਵਾਰ ਨੇ ਕਿਹਾ ਕਿ ਸਮਾਜ ਨੂੰ ਬਾਬਾ ਮੋਤੀ ਰਾਮ ਮਹਿਰਾ ਜੀ ਦੁਆਰਾ ਦਿਖਾਏ ਗਏ ਮਾਰਗ 'ਤੇ ਚਲਣਾ ਚਾਹੀਦਾ ਹੈ ਲੋੜਵੰਦਾਂ ਦੀ ਨਿਰਸਵਾਰਥ ਸੇਵਾ ਕਰਨੀ ਚਾਹੀਦੀ ਹੈ ¢
ਇਸ ਮÏਕੇ ਸਾਬਕਾ ਸਰਪੰਚ ਨੱਥਾ ਸਿੰਘ, ਸਨੀ ਰਾਮ ਪੰਜਾਬ ਪੁਲਿਸ, ਮਲਕੀਤ ਸਿੰਘ ਲਾਡੀ ,ਜਗਦੀਸ ਦੀਸ਼ਾ, ਬਲਵੀਰ ਸਿੰਘ,ਜਗਦੀਸ਼ ਹੈਪੀ, ਸਨੀ ਹਲਵਾਈ, ਤੀਰਥ ਸਿੰਘ ਸਪਰਾ, ਗੁਰਦੀਸ਼ ਸ਼ਰਮਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਤਕਨਾਲੋਜੀ ਐਕਸਟੈਨਸ਼ਨ ਕੇਂਦਰ ਸਥਾਪਤ ਕਰਨ ਦਾ ਖੇਡ ਕਾਰੋਬਾਰੀਆਂ ਵਲੋਂ ਸਵਾਗਤ ਅਗਲੀ ਖ਼ਬਰ ਲੁਟੇਰਿਆਂ ਨੇ ਤੇਜ਼ਧਾਰ ਹਥਿਆਰਾਂ ਦੇ ਜ਼ੋਰ 'ਤੇ ਪਰਿਵਾਰ ਕੋਲੋਂ ਗਹਿਣੇ ਅਤੇ ਨਕਦੀ ਲੁੱਟੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।