07-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-12-2025

ਜੇ. ਪੀ. ਐਮ. ਓ. ਵਲੋਂ 28 ਨੂੰ ਰੇਲਵੇ ਸਟੇਸ਼ਨ ਦੇ ਸਾਹਮਣੇ ਕਨਵੈਨਸ਼ਨ ਦਾ ਐਲਾਨ

ਅਜੀਤ ਡੈਸਕ 27-12-2025
ਜਲੰਧਰ, 26 ਦਸੰਬਰ (ਜਸਪਾਲ ਸਿੰਘ)-ਜਨਤਕ ਜਥੇਬੰਦੀਆਂ ਦੇ ਸਾਂਝੇ ਮੋਰਚੇ (ਜੇ.ਪੀ.ਐਮ.ਓ.) ਵਲੋਂ ਕੇਂਦਰ ਸਰਕਾਰ ਵਲੋਂ ਲਗਾਤਾਰ ਲਾਗੂ ਕੀਤੀਆਂ ਜਾ ਰਹੀਆਂ ਨਵਉਦਾਰਵਾਦੀ ਨੀਤੀਆਂ, ਮਜ਼ਦੂਰ ਵਿਰੋਧੀ ਕਿਰਤ ਕੋਡਾਂ, ਮਨਰੇਗਾ ਦੇ ਖਾਤਮੇ, ਤਜ਼ਵੀਜਤ ਬਿਜਲੀ ਸੋਧ ਬਿੱਲ ਤੇ ਬੀਜ ਸੋਧ ਬਿੱਲ, ਕੁਦਰਤੀ ਸਰੋਤਾਂ ਤੇ ਜਨਤਕ ਖੇਤਰ ਦੇ ਅਦਾਰਿਆਂ ਨੂੰ ਕਾਰਪੋਰੇਟਾਂ ਹਵਾਲੇ ਕਰਨ ਵਿਰੁੱਧ 28 ਦਸੰਬਰ ਨੂੰ ਜਲੰਧਰ ਸ਼ਹਿਰ ਦੇ ਰੇਲਵੇ ਸਟੇਸ਼ਨ ਦੇ ਸਾਹਮਣੇ ਵਿਸ਼ਾਲ ਜਨਤਕ ਕਨਵੈਨਸ਼ਨ ਕੀਤੀ ਜਾਵੇਗੀ ਤੇ ਉਪਰੰਤ ਰੋਹ ਭਰਭੂਰ ਮਾਰਚ ਕੀਤਾ ਜਾਵੇਗਾ ¢ ਇਹ ਜਾਣਕਾਰੀ ਜਨਤਕ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੀ ਦੇਸ਼ ਭਗਤ ਯਾਦਗਾਰ ਹਾਲ ਵਿਖੇ ਹੋਈ ਮੀਟਿੰਗ ਦੇ ਫੈਸਲੇ ਪ੍ਰੈਸ ਨੂੰ ਜਾਰੀ ਕਰਦਿਆਂ ਪ.ਸ.ਸ.ਫ. (1406-22ਬੀ ਚੰਡੀਗੜ੍ਹ) ਦੇ ਜਨਰਲ ਸਕੱਤਰ ਤੀਰਥ ਸਿੰਘ ਬਾਸੀ ਨੇ ਦਿੱਤੀ ਹੈ ¢ ਮੀਟਿੰਗ ਨੂੰ ਸੀ.ਟੀ.ਯੂ. ਪੰਜਾਬ ਦੇ ਮੀਤ ਪ੍ਰਧਾਨ ਅਤੇ ਜਨਰਲ ਸਕੱਤਰ ਜਗਦੀਸ਼ ਚੰਦਰ ਅਤੇ ਨੱਥਾ ਸਿੰਘ, ਦਿਹਾਤੀ ਮਜ਼ਦੂਰ ਸਭਾ ਦੇ ਪ੍ਰਧਾਨ ਤੇ ਜਨਰਲ ਸਕੱਤਰ ਦਰਸ਼ਨ ਨਾਹਰ ਤੇ ਗੁਰਨਾਮ ਸਿੰਘ ਦਾਊਦ, ਜਮਹੂਰੀ ਕਿਸਾਨ ਸਭਾ ਪੰਜਾਬ ਦੇ ਪ੍ਰਧਾਨ ਤੇ ਜਨਰਲ ਸਕੱਤਰ ਡਾ. ਸਤਨਾਮ ਸਿੰਘ ਅਜਨਾਲਾ ਤੇ ਕੁਲਵੰਤ ਸਿੰਘ ਸੰਧੂ, ਸ਼ਹੀਦ ਭਗਤ ਸਿੰਘ ਨÏਜਵਾਨ ਸਭਾ ਦੇ ਜਨਰਲ ਸਕੱਤਰ ਧਰਮਿੰਦਰ ਸਿੰਘ ਮੁਕੇਰੀਆ, ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਦੇ ਪ੍ਰਧਾਨ ਸਤੀਸ਼ ਰਾਣਾ, ਐਨ.ਆਰ.ਐਮ.ਯੂ. ਡਵੀਜ਼ਨਲ ਸਕੱਤਰ ਸ਼ਿਵ ਕੁਮਾਰ ਤੇ ਤਰਸੇਮ ਲਾਲ, ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਸੂਬਾਈ ਆਗੂ ਸ਼ਿਵ ਕੁਮਾਰ ਤਿਵਾੜੀ ਨੇ ਸੰਬੋਧਨ ਕੀਤਾ ¢
ਪਿਛਲੀ ਖ਼ਬਰ ਪੁਲਿਸ ਡੀ. ਏ. ਵੀ. ਪਬਲਿਕ ਸਕੂਲ 'ਚ ਮਨਾਇਆ ਕ੍ਰਿਸਮਸ ਦਾ ਤਿਉਹਾਰ ਅਗਲੀ ਖ਼ਬਰ ਬੀ. ਐਸ. ਐਨ. ਐਲ. ਪੈਨਸ਼ਨਰਾਂ ਨੇ ਕਈ ਮੁੱਦਿਆਂ 'ਤੇ ਕੀਤੀ ਚਰਚਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।